ਸ੍ਰੀ ਅਨੰਦਪੁਰ ਸਾਹਿਬ (ਰਾਘਵ): ਸਥਾਨਕ ਪੁਲਸ ਨੂੰ ਇਕ ਅਣਪਛਾਤੇ ਵਿਅਕਤੀ ਦੀ ਲਾਸ਼ ਬਰਾਮਦ ਹੋਈ ਹੈ। ਤਫ਼ਤੀਸ਼ੀ ਅਫ਼ਸਰ ਏ. ਐੱਸ. ਆਈ. ਨਸੀਮ ਖਾਨ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਦੀਵਾਨ ਹਾਲ ਦੇ ਨਜ਼ਦੀਕ ਅੱਜ ਇਕ ਤਕਰੀਬਨ 50 ਸਾਲਾ ਅਣਪਛਾਤੇ ਵਿਅਕਤੀ ਦੀ ਲਾਸ਼ ਬਰਾਮਦ ਹੋਈ ਹੈ।
ਸੰਬੰਧਿਤ ਖ਼ਬਰਾਂ
ਉਨ੍ਹਾਂ ਦੱਸਿਆ ਕਿ ਮ੍ਰਿਤਕ ਵਿਅਕਤੀ ਸਰੀਰ ਤੋਂ ਪਤਲਾ, ਮੁੱਲਾ ਫੈਸ਼ਨ, ਕਦ ਪੰਜ ਫੁੱਟ ਛੇ ਇੰਚ ਹੈ ਅਤੇ ਉਸ ਨੇ ਨੀਲੇ ਰੰਗ ਦੀ ਕਮੀਜ਼ ਥੱਲੇ ਕਾਲੇ ਰੰਗ ਦੀ ਟੀ-ਸ਼ਰਟ ਜਿਸ 'ਤੇ 99 ਨੰਬਰ ਲਿਖਿਆ ਪਾਈ ਹੋਈ ਹੈ। ਉਨ੍ਹਾਂ ਦੱਸਿਆ ਕਿ ਲਾਸ਼ ਨੂੰ ਪਛਾਣ ਲਈ ਸਥਾਨਕ ਭਾਈ ਜੈਤਾ ਜੀ ਸਿਵਲ ਹਸਪਤਾਲ ਦੇ ਮੁਰਦਾ ਘਰ ਵਿਚ 72 ਘੰਟਿਆਂ ਲਈ ਰੱਖਵਾ ਦਿੱਤਾ ਗਿਆ ਹੈ।







