|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਐਂਟਰਟੇਨਮੈਂਟ

ਬਾਲੀਵੁੱਡ ਅਦਾਕਾਰ ਅਨੁਪਮ ਖੇਰ ਦੀ ਮਾਂ, ਭਰਾ-ਭਾਬੀ ਤੇ ਭਤੀਜੀ ਕੋਰੋਨਾ ਪੌਜ਼ੀਟਿਵ

ਮੁੰਬਈ (ਐਨ.ਆਰ.ਆਈ. ਮੀਡਿਆ) : ਬਾਲੀਵੁੱਡ ਅਦਾਕਾਰ ਅਨੁਪਮ ਖੇਰ ਦੀ ਮਾਤਾ ਕੋਰੋਨਾ ਪੌਜ਼ੀਟਿਵ ਪਾਈ ਗਈ ਹੈ। ਅਨੁਪਮ ਨੇ ਖ਼ੁਦ ਵੀਡੀਓ ਸ਼ੇਅਰ ਕਰਕੇ ਪ੍ਰਸ਼ੰਸਕਾਂ ਨੂੰ ਇਸ ਬਾਰੇ ਜਾਣਕਾਰੀ ਦਿੱਤੀ ਹੈ। ਉਨ੍ਹਾਂ ਕਿਹਾ, 'ਮੈਂ ਦੋਸਤਾਂ ਨੂੰ ਦੱਸਣਾ ਚਾਹੁੰਦਾ ਹਾਂ ਕਿ ਮੇਰੀ ਮਾਂ ਦੁਲਾਰੀ ਕੋਵਿਡ-19 ਪੌਜ਼ੀਟਿਵ ਪਾਈ ਗਈ ਹੈ। ਉਨ੍ਹਾਂ 'ਚ ਹਲਕੇ ਲੱਛਣ ਵਿਖਾਈ ਦਿੱਤੇ ਹਨ।

NRI Post Desk · 2260 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਮੁੰਬਈ (ਐਨ.ਆਰ.ਆਈ. ਮੀਡਿਆ) : ਬਾਲੀਵੁੱਡ ਅਦਾਕਾਰ ਅਨੁਪਮ ਖੇਰ ਦੀ ਮਾਤਾ ਕੋਰੋਨਾ ਪੌਜ਼ੀਟਿਵ ਪਾਈ ਗਈ ਹੈ। ਅਨੁਪਮ ਨੇ ਖ਼ੁਦ ਵੀਡੀਓ ਸ਼ੇਅਰ ਕਰਕੇ ਪ੍ਰਸ਼ੰਸਕਾਂ ਨੂੰ ਇਸ ਬਾਰੇ ਜਾਣਕਾਰੀ ਦਿੱਤੀ ਹੈ। ਉਨ੍ਹਾਂ ਕਿਹਾ, 'ਮੈਂ ਦੋਸਤਾਂ ਨੂੰ ਦੱਸਣਾ ਚਾਹੁੰਦਾ ਹਾਂ ਕਿ ਮੇਰੀ ਮਾਂ ਦੁਲਾਰੀ ਕੋਵਿਡ-19 ਪੌਜ਼ੀਟਿਵ ਪਾਈ ਗਈ ਹੈ। ਉਨ੍ਹਾਂ 'ਚ ਹਲਕੇ ਲੱਛਣ ਵਿਖਾਈ ਦਿੱਤੇ ਹਨ।

ਸੰਬੰਧਿਤ ਖ਼ਬਰਾਂ

ਮਾਂ ਨੂੰ ਕੋਕੀਲਾਬੇਨ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਨਾਲ ਹੀ ਭਰਾ-ਭਾਬੀ ਤੇ ਭਤੀਜੀ ਦੀ ਰਿਪੋਰਟ ਕੋਰੋਨਾ ਪੌਜ਼ੀਟਿਵ ਆਈ ਹੈ।' ਖੇਰ ਨੇ ਦੱਸਿਆ ਕਿ ਉਨ੍ਹਾਂ ਖੁਦ ਦੀ ਵੀ ਜਾਂਚ ਕਰਵਾ ਲਈ ਹੈ ਤੇ ਟੈਸਟ ਨੈਗੇਟਿਵ ਆਇਆ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਬੀਐਮਸੀ ਨੂੰ ਇਸ ਬਾਰੇ ਜਾਣਕਾਰੀ ਦੇ ਦਿੱਤੀ ਹੈ। ਦੱਸ ਦੇਈਏ ਕਿ ਸ਼ਨੀਵਾਰ ਰਾਤ ਨੂੰ ਬਾਲੀਵੁੱਡ ਦੇ ਮੇਗਾਸਟਾਰ ਅਮਿਤਾਭ ਬੱਚਨ ਅਤੇ ਅਭਿਸ਼ੇਕ ਬੱਚਨ ਦੀ ਵੀ ਕੋਰੋਨਾ ਰਿਪੋਰਟ ਪੌਜ਼ੀਟਿਵ ਆਈ ਹੈ।

ਦੋਵੇਂ ਨਾਨਾਵਤੀ ਹਸਪਤਾਲ ਵਿੱਚ ਦਾਖਲ ਹਨ। ਦੋਹਾਂ ਦਾ ਇਲਾਜ਼ ਆਈਸੋਲੇਸ਼ਨ ਵਾਰਡ ਵਿੱਚ ਚੱਲ ਰਿਹਾ ਹੈ। ਸੂਤਰਾਂ ਅਨੁਸਾਰ ਅਮਿਤਾਭ ਬੱਚਨ ਦੀ ਹਾਲਤ ਸਥਿਰ ਹੈ ਅਤੇ ਉਹ ਜਲਦੀ ਠੀਕ ਹੋ ਜਾਣਗੇ ਅਤੇ ਘਰ ਪਰਤ ਆਉਣਗੇ।

🔔 ਐਂਟਰਟੇਨਮੈਂਟ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!