|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਪਾਕਿਸਤਾਨ 'ਚ ਹੋਇਆ ਬੰਬ ਧਮਾਕਾ, 3 ਦੀ ਮੌਤ

ਵੈੱਬ ਡੈਸਕ (ਵਿਕਰਮ ਸਹਿਜਪਾਲ) : ਪਾਕਿਸਤਾਨ ਦੇ ਉੱਤਰੀ-ਪੱਛਮੀ ਜ਼ਿਲ੍ਹੇ ਉੱਤਰੀ ਵਜੀਰਿਸਤਾਨ 'ਚ ਬੰਬ ਧਮਾਕਾ ਹੋਇਆ ਹੈ। ਇਸ ਧਮਾਕੇ 'ਚ ਤਿੰਨ ਸੁਰੱਖਿਆ ਮੁਲਾਜ਼ਮਾਂ ਦੀ ਮੌਤ ਹੋ ਗਈ ਹੈ ਅਤੇ ਦੋ ਹੋਰ ਜ਼ਖ਼ਮੀ ਹਨ ਜਿਨ੍ਹਾਂ ਨੂੰ ਹਸਪਤਾਲ ਲਿਜਾਇਆ ਗਿਆ ਹੈ। ਖ਼ਬਰ ਏਜੰਸੀ ਮੁਤਾਬਕ ਇੱਕ ਸਥਾਨਕ ਉਰਦੂ ਟੀਵੀ ਚੈਨਲ ਦੇ ਹਵਾਲੇ ਤੋਂ ਦੱਸਿਆ ਕਿ ਧਮਾਕਾ ਵਜੀਰਿਸਤਾਨ 'ਚ ਤਹਿਸੀਲ ਸ਼ੇਵਾ

NRI Post Desk · 2261 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਵੈੱਬ ਡੈਸਕ (ਵਿਕਰਮ ਸਹਿਜਪਾਲ) : ਪਾਕਿਸਤਾਨ ਦੇ ਉੱਤਰੀ-ਪੱਛਮੀ ਜ਼ਿਲ੍ਹੇ ਉੱਤਰੀ ਵਜੀਰਿਸਤਾਨ 'ਚ ਬੰਬ ਧਮਾਕਾ ਹੋਇਆ ਹੈ। ਇਸ ਧਮਾਕੇ 'ਚ ਤਿੰਨ ਸੁਰੱਖਿਆ ਮੁਲਾਜ਼ਮਾਂ ਦੀ ਮੌਤ ਹੋ ਗਈ ਹੈ ਅਤੇ ਦੋ ਹੋਰ ਜ਼ਖ਼ਮੀ ਹਨ ਜਿਨ੍ਹਾਂ ਨੂੰ ਹਸਪਤਾਲ ਲਿਜਾਇਆ ਗਿਆ ਹੈ। ਖ਼ਬਰ ਏਜੰਸੀ ਮੁਤਾਬਕ ਇੱਕ ਸਥਾਨਕ ਉਰਦੂ ਟੀਵੀ ਚੈਨਲ ਦੇ ਹਵਾਲੇ ਤੋਂ ਦੱਸਿਆ ਕਿ ਧਮਾਕਾ ਵਜੀਰਿਸਤਾਨ 'ਚ ਤਹਿਸੀਲ ਸ਼ੇਵਾ ਦੇ ਰਾਘਜਈ ਇਲਾਕੇ 'ਚ ਇੱਕ ਚੈੱਕ ਪੋਸਟ 'ਤੇ ਹੋਇਆ।

ਸੰਬੰਧਿਤ ਖ਼ਬਰਾਂ

ਉੱਥੇ ਡਿਊਟੀ ਕਰ ਰਹੇ ਸੁਰੱਖਿਆ ਮੁਲਾਜ਼ਮ ਇਸ ਧਮਾਕੇ ਦੀ ਲਪੇਟ 'ਚ ਆ ਗਏ ਜਿਨ੍ਹਾਂ ਦੀ ਮੌਕੇ 'ਤੇ ਮੌਤ ਹੋ ਗਈ।ਚੈੱਕ ਪੋਸਟ ਕੋਲ ਇੱਕ ਇੰਪ੍ਰੋਵਾਇਜ਼ਡ ਐਕਸਪਲੋਸਵਿਸ ਡਿਵਾਇਜ਼ ਲਗਾਇਆ ਗਿਆ ਸੀ ਅਤੇ ਰਿਮੋਰਟ ਕੰਟਰੋਲ ਡਿਵਾਇਜ਼ ਨਾਲ ਧਮਾਕਾ ਕੀਤਾ ਗਿਆ। ਸੁਰੱਖਿਆ ਬਲ ਅਤੇ ਬਚਾਅ ਦਲ ਨੇ ਮੌਕੇ 'ਤੇ ਪਹੁੰਚ ਕੇ ਲਾਸ਼ਾਂ ਨੂੰ ਕਬਜ਼ੇ 'ਚ ਲਿਆ ਅਤੇ ਜ਼ਖਮੀਆਂ ਨੂੰ ਹਸਪਤਾਲ ਦਾਖਲ ਕਰਵਾਇਆ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!