|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਸਿੱਖ ਜਗਤ

50 ਕਰੋੜ ਦੇ ਫਿਰੌਤੀ ਦੀ ਮੰਗ ਨਾਲ ਤਖ਼ਤ ਸ੍ਰੀ ਹਰਿਮੰਦਰ ਪਟਨਾ ਸਾਹਿਬ ਤੇ ਬਾਲਲੀਲ੍ਹਾ ਗੁਰਦੁਆਰੇ ਨੂੰ ਬੰਬ ਨਾਲ ਉਡਾਨ ਦੀ ਧਮਕੀ

ਪਟਨਾ (ਦੇਵ ਇੰਦਰਜੀਤ) : ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਮਹਿੰਦਰਪਾਲ ਸਿੰਘ ਢਿੱਲੋਂ ਨੇ ਬਿਹਾਰ ਦੇ ਡੀਜੀਪੀ ਨੂੰ ਇਸ ਸੰਦਰਭ ਵਿਚ ਪੱਤਰ ਭੇਜ ਕੇ ਦੋਸ਼ੀ ਵਿਅਕਤੀ 'ਤੇ ਖ਼ਿਲਾਫ਼ ਕਾਰਵਾਈ ਦੀ ਅਪੀਲ ਕੀਤੀ ਹੈ। ਇਕ ਮਹੀਨੇ ਦੇ ਅੰਦਰ 50 ਕਰੋੜ ਰੁਪਏ ਦੀ ਫਿਰੌਤੀ ਨਾ ਦੇਣ 'ਤੇ ਵਿਸ਼ਵ 'ਚ ਸਿੱਖਾਂ ਦੇ ਚੌਥੇ ਸਭ ਤੋਂ ਵੱਡੇ ਤਖ਼ਤ ਸ੍ਰੀ ਹਰਿਮੰਦਰ ਪਟਨਾ ਸਾਹਿਬ ਤੇ ਬਾਲਲੀਲ੍ਹਾ ਗੁਰਦੁ

NRI Post Desk · 2032 ਦਿਨ ਪਹਿਲਾਂ · ਅੱਪਡੇਟ 2032 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
50 ਕਰੋੜ ਦੇ ਫਿਰੌਤੀ ਦੀ ਮੰਗ ਨਾਲ ਤਖ਼ਤ ਸ੍ਰੀ ਹਰਿਮੰਦਰ ਪਟਨਾ ਸਾਹਿਬ ਤੇ ਬਾਲਲੀਲ੍ਹਾ ਗੁਰਦੁਆਰੇ ਨੂੰ ਬੰਬ ਨਾਲ ਉਡਾਨ ਦੀ ਧਮਕੀ
📷 NRI Post Desk

ਪਟਨਾ (ਦੇਵ ਇੰਦਰਜੀਤ) : ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਮਹਿੰਦਰਪਾਲ ਸਿੰਘ ਢਿੱਲੋਂ ਨੇ ਬਿਹਾਰ ਦੇ ਡੀਜੀਪੀ ਨੂੰ ਇਸ ਸੰਦਰਭ ਵਿਚ ਪੱਤਰ ਭੇਜ ਕੇ ਦੋਸ਼ੀ ਵਿਅਕਤੀ 'ਤੇ ਖ਼ਿਲਾਫ਼ ਕਾਰਵਾਈ ਦੀ ਅਪੀਲ ਕੀਤੀ ਹੈ। ਇਕ ਮਹੀਨੇ ਦੇ ਅੰਦਰ 50 ਕਰੋੜ ਰੁਪਏ ਦੀ ਫਿਰੌਤੀ ਨਾ ਦੇਣ 'ਤੇ ਵਿਸ਼ਵ 'ਚ ਸਿੱਖਾਂ ਦੇ ਚੌਥੇ ਸਭ ਤੋਂ ਵੱਡੇ ਤਖ਼ਤ ਸ੍ਰੀ ਹਰਿਮੰਦਰ ਪਟਨਾ ਸਾਹਿਬ ਤੇ ਬਾਲਲੀਲ੍ਹਾ ਗੁਰਦੁਆਰੇ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਰਜਿਸਟਰਡ ਡਾਕ ਰਾਹੀਂ ਤਖ਼ਤ ਸਾਹਿਬ ਦੇ ਪਤੇ 'ਤੇ ਭੇਜੇ ਗਏ ਪੱਤਰ ਰਾਹੀਂ ਦਿੱਤੀ ਗਈ ਹੈ। ਫਿਰੌਤੀ ਤੇ ਧਮਕੀ ਵਾਲਾ ਪੱਤਰ ਮਿਲਣ ਤੋਂ ਬਾਅਦ ਪ੍ਰਬੰਧਕ ਕਮੇਟੀ ਦੇ ਅਹੁਦੇਦਾਰਾਂ ਨੂੰ ਭਾਜੜਾਂ ਪੈ ਗਈਆਂ।

ਸੰਬੰਧਿਤ ਖ਼ਬਰਾਂ

ਉੱਥੇ ਹੀ ਲਿਫ਼ਾਫ਼ੇ 'ਚ ਭੇਜੇ ਇਕ ਦੂਸਰੇ ਪੱਤਰ ਵਿਚ ਮਾਰਵਾੜੀ ਕਾਲਜ ਦੇ ਪ੍ਰਿੰਸੀਪਲ ਤੇ ਦੋ ਅਧਿਆਪਕਾਂ 'ਤੇ ਪੁਰਾਣੇ ਧਰਮ ਗ੍ਰੰਥਾਂ ਨੂੰ ਸਾੜਨ, ਵੇਚਣ ਤੇ ਨਸ਼ਟ ਕਰਨ ਦਾ ਦੋਸ਼ ਲਗਾਇਆ ਹੈ। ਮੁਢਲੀ ਜਾਂਚ ਵਿਚ ਇਹ ਮੰਨਿਆ ਜਾ ਰਿਹਾ ਹੈ ਕਿ ਸ਼ਰਾਰਤੀ ਅਨਸਰਾਂ ਵੱਲੋਂ ਪੱਤਰ ਭੇਜਿਆ ਗਿਆ ਹੈ। ਪੂਰਬੀ ਐੱਸਪੀ ਜਿਤੇਂਦਰ ਕੁਮਾਰ ਨੇ ਦੱਸਿਆ ਕਿ ਪੂਰੇ ਮਾਮਲੇ ਦੀ ਖੋਜਬੀਣ ਕਰ ਕੇ ਦੋਸ਼ੀ ਦੀ ਭਾਲ ਕੀਤੀ ਜਾ ਰਹੀ ਹੈ।

🔔 ਸਿੱਖ ਜਗਤ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!