|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਪੰਜਾਬ ਸਰਹੱਦ 'ਚ ਦਾਖਲ ਹੋਣ ਲਈ ਕੋਰੋਨਾ ਵੈਕਸੀਨ ਦੀਆਂ ਦੋਵੇਂ ਖੁਰਾਕਾਂ ਲਾਜ਼ਮੀ

ਚੰਡੀਗੜ੍ਹ (ਦੇਵ ਇੰਦਰਜੀਤ) : ਕੋਰੋਨਾ ਮਹਾਮਾਰੀ ਦੀ ਤੀਜੀ ਲਹਿਰ ਨੂੰ ਵਖਦਿਆਂ ਸੂਬਾ ਸਰਕਾਰ ਨੇ ਅੱਜ ਤੋਂ ਪੰਜਾਬ ਵਿਚ ਸਖ਼ਤੀ ਕਰ ਦਿੱਤੀ ਹੈ। ਅੱਜ ਤੋਂ ਪੰਜਾਬ ਵਿਚ ਦਾਖ਼ਲ ਹੋਣ ਵਾਲੇ ਹਰ ਵਿਅਕਤੀ ਨੂੰ ਕੋਰੋਨਾ ਵੈਕਸੀਨ ਦੀਆਂ ਦੋਵੇਂ ਖੁਰਾਕਾਂ ਲੱਗੀਆਂ ਹੋਣੀਆਂ ਲਾਜ਼ਮੀ ਕਰ ਦਿੱਤੀਆਂ ਹਨ, ਜੇਕਰ ਉਸ ਦੇ ਵੈਕਸੀਨ ਦੀਆਂ ਦੋਵੇਂ ਖੁਰਾਕਾਂ ਨਹੀਂ ਲੱਗੀਆਂ ਹਨ ਤਾਂ ਉਸ ਕੋਲ ਆਰ.ਟੀ-

NRI Post Desk · 1928 ਦਿਨ ਪਹਿਲਾਂ · ਅੱਪਡੇਟ 1928 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਚੰਡੀਗੜ੍ਹ (ਦੇਵ ਇੰਦਰਜੀਤ) : ਕੋਰੋਨਾ ਮਹਾਮਾਰੀ ਦੀ ਤੀਜੀ ਲਹਿਰ ਨੂੰ ਵਖਦਿਆਂ ਸੂਬਾ ਸਰਕਾਰ ਨੇ ਅੱਜ ਤੋਂ ਪੰਜਾਬ ਵਿਚ ਸਖ਼ਤੀ ਕਰ ਦਿੱਤੀ ਹੈ। ਅੱਜ ਤੋਂ ਪੰਜਾਬ ਵਿਚ ਦਾਖ਼ਲ ਹੋਣ ਵਾਲੇ ਹਰ ਵਿਅਕਤੀ ਨੂੰ ਕੋਰੋਨਾ ਵੈਕਸੀਨ ਦੀਆਂ ਦੋਵੇਂ ਖੁਰਾਕਾਂ ਲੱਗੀਆਂ ਹੋਣੀਆਂ ਲਾਜ਼ਮੀ ਕਰ ਦਿੱਤੀਆਂ ਹਨ, ਜੇਕਰ ਉਸ ਦੇ ਵੈਕਸੀਨ ਦੀਆਂ ਦੋਵੇਂ ਖੁਰਾਕਾਂ ਨਹੀਂ ਲੱਗੀਆਂ ਹਨ ਤਾਂ ਉਸ ਕੋਲ ਆਰ.ਟੀ-ਪੀ.ਸੀ.ਆਰ. ਦੀ ਨੈਗੇਟਿਵ ਰਿਪੋਰਟ ਹੋਣੀ ਲਾਜ਼ਮੀ ਹੈ।

ਸੰਬੰਧਿਤ ਖ਼ਬਰਾਂ

ਜੇਕਰ ਉਸ ਕੋਲੋਂ ਦੋਵਾਂ ਸ਼ਰਤਾਂ ਵਿਚੋਂ ਇਕ ਵੀ ਨਹੀਂ ਹੈ ਤਾਂ ਉਸ ਨੂੰ ਪੰਜਾਬ ਵਿਚ ਦਾਖ਼ਲ ਨਹੀਂ ਹੋਣ ਦਿੱਤਾ ਜਾਵੇਗਾ। ਮੁੱਖ ਮੰਤਰੀ ਮੁਤਾਬਕ ਖ਼ਾਸ ਕਰਕੇ ਹਿਮਾਚਲ ਪ੍ਰਦੇਸ਼ ਤੇ ਜੰਮੂ ਤੋਂ ਆਉਣ ਵਾਲੇ ਲੋਕਾਂ ’ਤੇ ਨਿਗਰਾਨੀ ਦੀ ਜ਼ਰੂਰਤ ਹੈ ਕਿਉਂਕਿ ਪਹਾੜੀ ਸੂਬਿਆਂ ਵਿਚ ਪਿਛਲੇ ਦਿਨਾਂ ਤੋਂ ਕੋਵਿਡ ਦੇ ਮਰੀਜ਼ਾਂ ਦੀ ਗਿਣਤੀ ’ਚ ਇੱਕਦਮ ਵਾਧਾ ਹੋਇਆ ਹੈ। ਪੰਜਾਬ ਸਰਕਾਰ ਮੁਤਾਬਕ ਮੁਕੰਮਲ ਟੀਕਾਕਰਨ ਅਤੇ ਆਰ.ਟੀ-ਪੀ.ਸੀ.ਆਰ. ਦੀ ਨੈਗੇਟਿਵ ਰਿਪੋਰਟ ਦਾ ਨਿਯਮ ਉਨ੍ਹਾਂ ਸਾਰਿਆਂ ’ਤੇ ਲਾਗੂ ਹੋਵੇਗਾ, ਜੋ ਪੰਜਾਬ ਵਿਚ ਸੜਕੀ, ਰੇਲ ਜਾਂ ਹਵਾਈ ਮਾਰਗ ਰਾਹੀਂ ਦਾਖ਼ਲ ਹੋਣਗੇ।

ਪੰਜਾਬ ਸਰਕਾਰ ਵਲੋਂ ਸਕੂਲਾਂ ਵਿਚ ਕੋਵਿਡ ਦੇ ਮਾਮਲੇ ਮਿਲਣ ਦੀਆਂ ਰਿਪੋਰਟਾਂ ਵਿਚਾਲੇ ਇਹ ਵੀ ਨਿਰਦੇਸ਼ ਦਿੱਤੇ ਹਨ ਕਿ ਪੜ੍ਹਾਉਣ ਦੀ ਇਜਾਜ਼ਤ ਸਿਰਫ਼ ਮੁਕੰਮਲ ਟੀਕਾਕਰਨ ਵਾਲੇ ਅਧਿਆਪਕਾਂ ਤੇ ਨਾਨ-ਟੀਚਿੰਗ ਸਟਾਫ਼, ਜਾਂ ਜੋ ਹਾਲ ਹੀ ਵਿਚ ਕੋਵਿਡ ਤੋਂ ਸਿਹਤਯਾਬ ਹੋਏ ਹਨ ਨੂੰ ਹੋਵੇਗੀ। ਉਨ੍ਹਾਂ ਟੀਕਾਕਰਨ ਲਈ ਅਧਿਆਪਕਾਂ ਅਤੇ ਗੈਰ-ਅਧਿਆਪਨ ਅਮਲੇ ਨੂੰ ਤਰਜੀਹ ਦੇਣ ਦੇ ਹੁਕਮ ਵੀ ਦਿੱਤੇ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!