ਚੰਡੀਗੜ : ਕਾਂਗਰਸ ਦੇ ਬਾਗ਼ੀ ਆਗੂ ਤੇ ਸਾਬਕਾ ਸੰਸਦ ਮੈਂਬਰ ਜਗਮੀਤ ਬਰਾੜ ਇਕ ਵਾਰ ਫਿਰ ਪਾਰਟੀ ਬਦਲਣ ਦੀ ਤਿਆਰੀ 'ਚ ਹੈ। ਕਦੇ ਕਾਂਗਰਸ ਦੇ ਸੀਨੀਅਰ ਆਗੂਆਂ 'ਚੋਂ ਗਿਣੇ ਜਾਣ ਵਾਲੇ ਜਗਮੀਤ ਬਰਾੜ 19 ਅਪ੍ਰੈਲ ਨੂੰ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਲ ਹੋ ਸਕਦੇ ਹਨ। ਦੱਸਿਆ ਜਾ ਰਿਹਾ ਹੈ ਕਿ ਸ਼੍ਰੋਅਦ 'ਚ ਸ਼ਾਮਲ ਹੋਣ ਤੋਂ ਪਹਿਲਾਂ ਉਹ ਆਪਣੇ ਸਮਰਥਕਾਂ ਨਾਲ ਮੁਕਤਸਰ ਦੇ ਨੇੜੇ-ਤੇੜੇ ਇਲਾਕਿਆਂ 'ਚ ਬੈਠਕਾਂ ਕਰ ਰਹੇ ਹਨ। ਦੂਜੇ ਪਾਸੇ, ਸ਼੍ਰੋਅਦ ਦੇ ਮੁੱਖ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਇਸ ਤੋਂ ਅਣਜਾਣਤਾ ਜ਼ਾਹਿਰ ਕੀਤੀ ਹੈ। ਜਗਮੀਤ ਬਰਾੜ ਕਾਂਗਰਸ ਦੀ ਅਗਵਾਈ ਕਰਨ ਵਾਲੇ ਸੋਨੀਆ ਗਾਂਧੀ ਤੇ ਰਾਹੁਲ ਗਾਂਧੀ ਸਮੇਤ ਕੈਪਟਨ ਅਮਰਿੰਦਰ ਸਿੰਘ 'ਤੇ ਹਮਲਾ ਕਰਦੇ ਰਹੇ ਹਨ। ਇਸ ਕਾਰਨ ਉਹ ਕਾਂਗਰਸ 'ਚੋਂ ਕੱਢੇ ਜਾ ਚੁੱਕੇ ਹਨ।ਸ਼੍ਰੋਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਤੇ ਪਾਰਟੀ ਦੇ ਮੁੱਖ ਬੁਲਾਰੇ ਡਾ.ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਅਜਿਹੇ ਕਿਸੇ ਕਦਮ ਜਾਂ ਗਤੀਵਿਧੀ ਬਾਰੇ 'ਚ ਉਨ੍ਹਾਂ ਨੂੰ ਜਾਣਕਾਰੀ ਨਹੀਂ ਹੈ।
ਉਨ੍ਹਾਂ ਕਿਹਾ ਕਿ ਇਸ ਬਾਰੇ ਜਗਮੀਤ ਬਰਾੜ ਬਿਹਤਰ ਦੱਸ ਸਕਦੇ ਹਨ। ਦੂਜੇ ਪਾਸੇ ਜਗਮੀਤ ਬਰਾੜ ਤੋਂ ਕਈ ਵਾਰ ਸੰਪਰਕ ਕਰਨ ਦੀ ਕੋਸ਼ਿਸ਼ ਕੀਤੀ ਗਈ ਪਰ ਮੀਟਿੰਗ 'ਚ ਬਿਜ਼ੀ ਹੋਣ ਕਾਰਨ ਉਨ੍ਹਾਂ ਨਾਲ ਗੱਲ ਨਹੀਂ ਹੋ ਸਕੀ। ਹਾਲਾਂਕਿ ਉਨ੍ਹਾਂ ਦੇ ਕਰੀਬੀ ਦਾ ਕਹਿਣਾ ਹੈ ਕਿ ਅਜਿਹੀ ਸੰਭਾਵਨਾ ਜ਼ਰੂਰ ਹੈ, ਜਿਸ ਦਾ ਅੰਤਿਮ ਫੈਸਲਾ ਵੀਰਵਾਰ ਸ਼ਾਮ ਤਕ ਹੋਵੇਗਾ।ਕਾਬਿਲੇਗੌਰ ਹੈ ਕਿ ਜਗਮੀਤ ਬਰਾੜ ਸ਼੍ਰੋਮਣੀ ਅਕਾਲੀ ਦਲ ਨਾਲ ਬਾਦਲ ਪਰਿਵਾਰ ਦੇ ਆਲੋਚਕ ਰਹੇ ਹਨ। ਉਹ ਸੁਖਬੀਰ ਬਾਦਲ ਖ਼ਿਲਾਫ਼ ਤਿੰਨ ਵਾਰੀ ਸੰਸਦੀ ਚੋਣਾਂ ਵੀ ਲੜ ਚੁੱਕੇ ਹਨ।
ਸੰਬੰਧਿਤ ਖ਼ਬਰਾਂ
ਇਨ੍ਹਾਂ 'ਚੋਂ ਇਕ ਵਾਰ ਜਿੱਤੇ ਤੇ ਦੋ ਵਾਰੀ ਹਾਰੇ ਹਨ। ਇਸ ਤੋਂ ਇਲਾਵਾ ਉਹ ਫਿਰੋਜ਼ਪੁਰ ਤੋਂ ਵੀ ਕਾਂਗਰਸ ਦੀ ਟਿਕਟ 'ਤੇ ਚੋਣ ਲੜੇ ਸਨ ਪਰ ਹਾਰ ਗਏ। ਹੁਣ ਉਨ੍ਹਾਂ ਦੇ ਸ਼੍ਰੋਅਦ 'ਚ ਸ਼ਾਮਲ ਹੋਣ ਤੇ ਫਿਰੋਜ਼ਪੁਰ ਤੋਂ ਪਾਰਟੀ ਟਿਕਟ ਲੈਣ ਦੀ ਸੰਭਾਵਨਾ ਜ਼ਾਹਿਰ ਕੀਤੀ ਜਾ ਰਹੀ ਹੈ।ਜਗਮੀਤ ਬਰਾੜ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਲ ਹੁੰਦੇ ਹਨ ਤਾਂ ਪੰਜਾਬ ਦੀ ਰਾਜਨੀਤੀ 'ਚ ਕਿਸੇ ਵੱਡੇ ਧਮਾਕੇ ਤੋਂ ਘੱਟ ਨਹੀਂ ਹੋਵੇਗਾ। ਜਗਮੀਤ ਬਰਾੜ ਪਿਛਲੇ ਲੰਮੇ ਸਮੇਂ ਤੋਂ ਨਾ ਸਿਰਫ ਬਾਦਲ ਪਰਿਵਾਰ ਨੂੰ ਜੀਅ ਭਰ ਕੇ ਕੋਸਦੇ ਰਹੇ ਹਨ ਬਲਕਿ ਬਹਿਬਲ ਕਲਾਂ ਗੋਲੀਕਾਂਡ ਤੇ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਲਈ ਉਨ੍ਹਾਂ ਨੂੰ ਦੋਸ਼ੀ ਠਹਿਰਾਉਂਦੇ ਰਹੇ ਹਨ।ਇਹੀਂ ਨਹੀਂ ਉਹ ਬਹਿਬਲ ਕਲਾਂ ਗੋਲੀਕਾਂਡ ਖ਼ਿਲਾਫ਼ ਛੇ ਮਹੀਨੇ ਤਕ ਚੱਲੇ ਸਿੱਖ ਸੰਗਠਨਾਂ ਦੇ ਧਰਨੇ 'ਚ ਵੀ ਵੱਧ-ਚੜ੍ਹ ਕੇ ਸ਼ਾਮਲ ਹੋਏ। ਉਹ ਇਸ ਲਈ ਬਾਦਲ ਪਰਿਵਾਰ ਖ਼ਿਲਾਫ਼ ਕਾਰਵਾਈ ਕੀਤੇ ਜਾਣ ਦੀ ਵਕਾਲਤ ਕਰਦੇ ਰਹੇ ਹਨ।
ਹੁਣ ਸਵਾਲ ਇਹ ਉੱਠਦਾ ਹੈ ਕਿ ਜੇ ਉਹ ਅਕਾਲੀ ਦਲ 'ਚ ਸ਼ਾਮਲ ਹੁੰਦੇ ਹਨ ਤਾਂ ਇਸ ਮੁੱਦੇ 'ਤੇ ਉਨ੍ਹਾਂ ਦਾ ਸਟੈਂਡ ਕੀ ਰਹੇਗਾ?ਜਗਮੀਤ ਬਰਾੜ ਸੋਨੀਆ ਗਾਂਧੀ, ਰਾਹੁਲ ਗਾਂਧੀ ਸਮੇਤ ਕੈਪਟਨ ਅਮਰਿੰਦਰ ਸਿੰਘ 'ਤੇ ਹਮਲਾ ਕਰਦੇ ਰਹੇ ਹਨ। ਇਸ ਕਾਰਨ ਉਨ੍ਹਾਂ ਨੂੰ ਕਾਂਗਰਸ 'ਚੋਂ ਕੱਢਿਆ ਜਾ ਚੁੱਕਾ ਹੈ। ਲੰਮੇ ਸਮੇਂ ਤਕ ਕਾਂਗਰਸ 'ਚ ਰਹਿਣ ਤੋਂ ਬਾਅਦ 2014 ਦੇ ਚੋਣਾਂ 'ਚ ਮਿਲੀ ਹਾਰ ਨੂੰ ਦੇਖਦੇ ਹੋਏ ਉਨ੍ਹਾਂ ਨੂੰ ਪਾਰਟੀ ਪ੍ਰਧਾਨ ਸੋਨੀਆ ਗਾਂਧੀ ਤੇ ਮੀਤ ਪ੍ਰਧਾਨ ਰਾਹੁਲ ਗਾਂਧੀ 'ਤੇ ਤਿੱਖੀ ਟਿੱਪਣੀ ਕੀਤੀ। ਉਨ੍ਹਾਂ ਨੂੰ ਕੈਪਟਨ ਅਮਰਿੰਦਰ ਸਿੰਘ 'ਤੇ ਵੀ ਤਿੱਖੇ ਹਮਲੇ ਕੀਤੇ।
ਇਸ ਕਾਰਨ ਉਨ੍ਹਾਂ ਪਾਰਟੀ ਤੋਂ ਬਾਹਰ ਦਾ ਰਸਤਾ ਦਿਖਾ ਦਿੱਤਾ ਗਿਆ। ਬਾਅਦ 'ਚ ਉਨ੍ਹਾਂ ਨੂੰ ਪਾਰਟੀ 'ਚ ਵਾਪਸ ਲੈ ਲਿਆ ਗਿਆ ਸੀ। ਇਸ ਤੋਂ ਬਾਅਦ ਵੀ ਉਨ੍ਹਾਂ ਦੇ ਰਵੱਈਏ 'ਚ ਬਦਲਾਅ ਨਹੀਂ ਹੋਇਆ ਤਾਂ ਉਨ੍ਹਾਂ ਨੂੰ ਮੁੜ ਕਾਂਗਰਸ 'ਚੋਂ ਕੱਢ ਦਿੱਤਾ ਗਿਆ। ਤ੍ਰਿਣਮੂਲ ਕਾਂਗਰਸ 'ਚ ਸ਼ਾਮਲ ਹੋਏ ਤੇ ਇਸ ਸਾਲ ਜਨਵਰੀ 'ਚ ਉਸ ਨੂੰ ਵੀ ਛੱਡ ਦਿੱਤਾਉਸ ਤੋਂ ਬਾਅਦ ਮਮਤਾ ਬੈਨਰਜੀ ਦੀ ਤ੍ਰਿਣਮੂਲ ਕਾਂਗਰਸ 'ਚ ਸ਼ਾਮਲ ਹੋ ਗਏ, ਪਰ ਇਸ ਸਾਲ ਜਨਵਰੀ 'ਚ ਉਨ੍ਹਾਂ ਨੂੰ ਉਸ ਨੇ ਵੀ ਅਲਵਿਦਾ ਕਹਿ ਦਿੱਤੀ। 2014 ਦੀਆਂ ਚੋਣਾਂ 'ਚ ਉਨ੍ਹਾਂ ਭਾਜਪਾ 'ਚ ਵੀ ਜਾਣ ਦੇ ਸੰਕੇਤ ਦਿੱਤੇ ਸਨ ਪਰ ਭਾਜਪਾ ਨੇ ਅਕਾਲੀ ਦਲ ਨਾਲ ਗਠਜੋੜ ਨੂੰ ਦੇਖਦਿਆਂ ਹੀ ਬਾਦਲ ਪਰਿਵਾਰ ਦੇ ਅਤਿ ਆਲੋਚਕ ਮੰਨੇ ਜਾਣ ਵਾਲੇ ਜਗਮੀਤ ਬਰਾੜ ਨੂੰ ਪਾਰਟੀ 'ਚ ਨਹੀਂ ਲੈ ਗਿਆ।






