|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਬਿਜ਼ਨਸ

ਮਾਂ ਦਾ ਦੁੱਧ ਬੱਚੇ ਲਈ ਵਰਦਾਨ - ਸਿਵਲ ਸਰਜਨ ਡਾ. ਜਸਮੀਤ ਬਾਵਾ

ਕਪੂਰਥਲਾ (ਇੰਦਰਜੀਤ ਸਿੰਘ) : ਮਾਂ ਦਾ ਦੁੱਧ ਬੱਚੇ ਲਈ ਵਰਦਾਨ ਹੈ। ਇਹ ਸ਼ਬਦ ਸਿਵਲ ਸਰਜਨ ਡਾ. ਜਸਮੀਤ ਬਾਵਾ ਨੇ ਕੌਮੀ ਨਵਜਾਤ ਸ਼ਿਸ਼ੂ ਹਫਤਾ ਦੇ ਸੰਬੰਧ ਵਿੱਚ ਕਰਵਾਏ ਗਏ ਜਾਗਰੂਕਤਾ ਸੈਮੀਨਾਰ ਦੌਰਾਨ ਪ੍ਰਗਟ ਕੀਤੇ। ਸਿਵਲ ਹਸਪਤਾਲ ਵਿਖੇ ਸਥਿਤ ਜੱਚਾ ਬੱਚਾ ਸੈਂਟਰ ਵਿੱਚ ਮੌਜੂਦ ਲੋਕਾਂ ਨੂੰ ਜਾਗਰੂਕ ਕਰਦਿਆਂ ਉਨ੍ਹਾਂ ਕਿਹਾ ਕਿ ਸਰਕਾਰੀ ਸਿਹਤ ਕੇਂਦਰਾਂ ਵਿੱਚ ਜੱਚਾ ਅਤੇ ਬੱਚਾ ਦੋਹਾ

NRI Post Desk · 2260 ਦਿਨ ਪਹਿਲਾਂ · 2 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਕਪੂਰਥਲਾ (ਇੰਦਰਜੀਤ ਸਿੰਘ) : ਮਾਂ ਦਾ ਦੁੱਧ ਬੱਚੇ ਲਈ ਵਰਦਾਨ ਹੈ। ਇਹ ਸ਼ਬਦ ਸਿਵਲ ਸਰਜਨ ਡਾ. ਜਸਮੀਤ ਬਾਵਾ ਨੇ ਕੌਮੀ ਨਵਜਾਤ ਸ਼ਿਸ਼ੂ ਹਫਤਾ ਦੇ ਸੰਬੰਧ ਵਿੱਚ ਕਰਵਾਏ ਗਏ ਜਾਗਰੂਕਤਾ ਸੈਮੀਨਾਰ ਦੌਰਾਨ ਪ੍ਰਗਟ ਕੀਤੇ। ਸਿਵਲ ਹਸਪਤਾਲ ਵਿਖੇ ਸਥਿਤ ਜੱਚਾ ਬੱਚਾ ਸੈਂਟਰ ਵਿੱਚ ਮੌਜੂਦ ਲੋਕਾਂ ਨੂੰ ਜਾਗਰੂਕ ਕਰਦਿਆਂ ਉਨ੍ਹਾਂ ਕਿਹਾ ਕਿ ਸਰਕਾਰੀ ਸਿਹਤ ਕੇਂਦਰਾਂ ਵਿੱਚ ਜੱਚਾ ਅਤੇ ਬੱਚਾ ਦੋਹਾਂ ਲਈ ਸਰਕਾਰ ਵੱਲੋਂ ਮੁਫਤ ਸਿਹਤ ਸਹੂਲਤਾਂ ਦਿੱਤੀਆਂ ਗਈਆਂ ਹਨ ਜਿਨ੍ਹਾਂ ਦਾ ਲਾਭ ਲੋਕਾਂ ਨੂੰ ਲੈਣਾ ਚਾਹੀਦਾ ਹੈ। ਉਨ੍ਹਾਂ ਹਾਜਰੀਨ ਨੂੰ ਮਾਂ ਦੇ ਦੁੱਧ ਦੀ ਮਹੱਤਾ ਵੀ ਦੱਸੀ ਤੇ ਕਿਹਾ ਕਿ ਮਾਂ ਦਾ ਦੁੱਧ ਬੱਚੇ ਲਈ ਪਹਿਲੀ ਵੈਕਸੀਨ ਹੈ ਤੇ ਕੋਲੋਸਟ੍ਰਮ ਨਵਜਾਤ ਵਿੱਚ ਰੋਗਾਂ ਨਾਲ ਲੜਨ ਦੀ ਸਮੱਰਥਾ ਵਧਾਉਂਦਾ ਹੈ। ਜਿਲਾ ਟੀਕਾਕਰਨ ਅਫਸਰ ਡਾ. ਆਸ਼ਾ ਮਾਂਗਟ ਨੇ ਦੱਸਿਆ ਕਿ 15 ਨਵੰਬਰ ਤੋਂ 21ਨਵੰਬਰ ਤੱਕ ਮਣਾਏ ਜਾਣ ਵਾਲੇ ਕੌਮੀ ਨਵਜਾਤ ਸ਼ਿਸ਼ੂ ਹਫਤਾ ਦਾ ਉਦੇਸ਼ ਲੋਕਾਂ ਨੂੰ ਨਵਜਾਤ ਸ਼ਿਸ਼ੂ ਦੀ ਕੇਅਰ ਬਾਰੇ ਜਾਗਰੂਕ ਕਰਨਾ ਹੈ।

ਸੰਬੰਧਿਤ ਖ਼ਬਰਾਂ

ਉਨ੍ਹਾਂ ਦੱਸਿਆ ਕਿ ਸਿਹਤਮੰਦ ਬੱਚੇ ਦੇ ਜਨਮ ਲਈ ਬਹੁਤ ਹੀ ਜਰੂਰੀ ਹੈ ਕਿ ਗਰਭਵਤੀ ਸ਼ੁਰੂਆਤੀ ਦੌਰ ਵਿੱਚ ਹੀ ਆਪਣਾ ਖਿਆਲ ਰੱਖੇ ਤਾਂ ਕਿ ਅੱਗੇ ਜਾ ਕੇ ਉਹ ਸਿਹਤਮੰਦ ਬੱਚੇ ਨੂੰ ਜਨਮ ਦੇ ਸਕੇ। ਉਨਾਂ ਬੱਚੇ ਨੂੰ ਗੁੜਤੀ ਦੇਣ, ਸ਼ਿਸ਼ੂ ਨੂੰ ਹੱਥ ਲਾਉਣ, ਰੁਪਏ ਹੱਥ ਵਿੱਚ ਪੜਾਉਣ ਤੋਂ ਗੁਰੇਜ ਕਰਨ ਨੂੰ ਕਿਹਾ। ਉਨ੍ਹਾਂ ਦੱਸਿਆ ਕਿ ਅਜਿਹਾ ਕਰਨ ਨਾਲ ਬੱਚੇ ਨੂੰ ਗੰਭੀਰ ਇੰਨਫੈਕਸ਼ਨ ਹੋਣ ਦਾ ਖਤਰਾ ਰਹਿੰਦਾ ਹੈ। ਸਿਵਲ ਹਸਪਤਾਲ ਦੇ ਬੱਚਿਆਂ ਦੇ ਮਾਹਰ ਡਾਕਟਰ ਕੰਵਲਜੀਤ ਕੌਰ ਨੇ ਦੱਸਿਆ ਕਿ ਜਨਮ ਦੇ ਤੁਰੰਤ ਬਾਅਦ ਨਵਜਾਤ ਨੂੰ ਮਾਂ ਦੇ ਸੀਨੇ ਨਾਲ ਲਗਾਉਣਾ ਚਾਹੀਦਾ ਹੈ ਅਤੇ ਉਸ ਨੂੰ ਠੰਡ ਤੋਂ ਬਚਾਉਣਾ ਚਾਹੀਦਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਬੱਚੇ ਨੂੰ ਚੁੱਕਣ ਤੋਂ ਪਹਿਲਾਂ ਹੱਥ ਚੰਗੀ ਤਰ੍ਹਾਂ ਧੋਣੇ ਚਾਹੀਦੇ ਹਨ ਤੇ ਬੱਚੇ ਨੂੰ ਹਮੇਸ਼ਾ ਸਾਫ ਕਪੜੇ ਵਿੱਚ ਲਪੇਟ ਕੇ ਰੱਖਣਾ ਚਾਹੀਦਾ ਹੈ। ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਨਵਜਾਤ ਨੂੰ ਬੁਖਾਰ ਹੋਣਾ, ਉਲਟੀਆਂ ਹੋਣਾ, ਸਾਹ ਲੈਣ ਵਿੱਚ ਤਕਲੀਫ ਖਤਰੇ ਦੇ ਚਿੰਨ ਹਨ। ਇਨ੍ਹਾਂ ਨੂੰ ਨਜਰਅੰਦਾਜ ਨਾ ਕੀਤਾ ਜਾਏ ਤੇ ਤੁਰੰਤ ਡਾਕਟਰ ਨਾਲ ਸੰਪਰਕ ਕੀਤਾ ਜਾਏ। ਇਸ ਮੌਕੇ ਤੇ ਜਿਲਾ ਡੈਂਟਲ ਹੈਲਥ ਅਫਸਰ ਡਾ. ਸੁਰਿੰਦਰ ਮੱਲ, ਡਾ. ਸ਼ੁਭਰਾ ਸਿੰਘ, ਡਾ. ਹਰਪ੍ਰੀਤ ਮੋਮੀ, ਐਲ.ਐਚ.ਵੀ ਪਰਮਜੀਤ ਕੌਰ, ਅਸ਼ਵਿੰਦਰ, ਰਮਿੰਦਰ ਕੌਰ ਹਾਜਰ ਸਨ।

🔔 ਬਿਜ਼ਨਸ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!