|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਵਰਲਡ

ਅੱਤਵਾਦ ਦੇ ਵਿੱਤੀ ਪੋਸ਼ਣ ਨੂੰ ਰੋਕਣ ਦੀ BRICS ਦੇਸ਼ਾਂ ਨੇ ਕੀਤੀ ਅਪੀਲ

ਵੈੱਬ ਡੈਸਕ (ਵਿਕਰਮ ਸਹਿਜਪਾਲ) : ਅੱਤਵਾਦ ਦੇ ਖਾਤਮੇ ਦੇ ਲਈ ਹੁਣ ਦੁਨੀਆਂ ਦੇ ਕਈ ਦੇਸ਼ਾਂ ਨੇ ਵੱਡੇ ਕਦਮ ਚੁੱਕਣੇ ਸ਼ੁਰੂ ਕਰ ਦੀਤੇ ਹਨ। ਉੱਥੇ ਹੀ ਬ੍ਰਿਕਸ ਦੇਸ਼ ਬ੍ਰਾਜ਼ੀਲ, ਰੂਸ, ਭਾਰਤ, ਚੀਨ ਤੇ ਦੱਖਣੀ ਅਫ਼ਰੀਕਾ ਨੇ ਅੱਤਵਾਦੀ ਨੈੱਟਵਰਕ ਦੇ ਵਿੱਤੀ ਪੋਸ਼ਣ 'ਤੇ ਆਪਣੇ ਖੇਤਰਾਂ ਤੋਂ ਅੱਤਵਾਦੀ ਸਰਗਰਮੀਆਂ ਰੋਕਣ ਦੀ ਅਪੀਲ ਕੀਤੀ ਹੈ। ਪੰਜਾਂ ਦੇਸ਼ਾਂ ਨੇ ਅੱਤਵਾਦ ਨੂੰ ਰੋਕਣ ਤੇ ਉਸ ਦਾ

NRI Post Desk · 2261 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਵੈੱਬ ਡੈਸਕ (ਵਿਕਰਮ ਸਹਿਜਪਾਲ) : ਅੱਤਵਾਦ ਦੇ ਖਾਤਮੇ ਦੇ ਲਈ ਹੁਣ ਦੁਨੀਆਂ ਦੇ ਕਈ ਦੇਸ਼ਾਂ ਨੇ ਵੱਡੇ ਕਦਮ ਚੁੱਕਣੇ ਸ਼ੁਰੂ ਕਰ ਦੀਤੇ ਹਨ। ਉੱਥੇ ਹੀ ਬ੍ਰਿਕਸ ਦੇਸ਼ ਬ੍ਰਾਜ਼ੀਲ, ਰੂਸ, ਭਾਰਤ, ਚੀਨ ਤੇ ਦੱਖਣੀ ਅਫ਼ਰੀਕਾ ਨੇ ਅੱਤਵਾਦੀ ਨੈੱਟਵਰਕ ਦੇ ਵਿੱਤੀ ਪੋਸ਼ਣ 'ਤੇ ਆਪਣੇ ਖੇਤਰਾਂ ਤੋਂ ਅੱਤਵਾਦੀ ਸਰਗਰਮੀਆਂ ਰੋਕਣ ਦੀ ਅਪੀਲ ਕੀਤੀ ਹੈ। ਪੰਜਾਂ ਦੇਸ਼ਾਂ ਨੇ ਅੱਤਵਾਦ ਨੂੰ ਰੋਕਣ ਤੇ ਉਸ ਦਾ ਮੁਕਾਬਲਾ ਕਰਨ 'ਚ ਦੇਸ਼ਾਂ ਤੇ ਉਨ੍ਹਾਂ ਦੇ ਸਮਰੱਥ ਅਦਾਰਿਆਂ ਦੀ ਮੁੱਢਲੀ ਭੂਮਿਕਾ ਨੂੰ ਚਿੰਨ੍ਹਤ ਕੀਤਾ।

ਸੰਬੰਧਿਤ ਖ਼ਬਰਾਂ

ਇਨ੍ਹਾਂ ਦੇਸ਼ਾਂ ਦੇ ਮੰਤਰੀਆਂ ਨੇ ਸੰਕਲਪ ਵਿਅਕਤ ਕਰਦਿਆਂ ਕਿਹਾ ਕਿ ਅੱਤਵਾਦ ਖ਼ਿਲਾਫ਼ ਪ੍ਰਭਾਵੀ ਨਤੀਜੇ ਯਕੀਨੀ ਕਰਨ ਲਈ ਵਿਆਪਕ ਨਜ਼ਰੀਏ ਦੀ ਲੋੜ ਹੈ। ਬੈਠਕ ਤੋਂ ਬਾਅਦ ਜਾਰੀ ਇਕ ਬਿਆਨ 'ਚ ਕਿਹਾ ਗਿਆ ਕਿ ਵਿਆਪਕ ਨਜ਼ਰੀਏ 'ਚ ਕੱਟੜਤਾ, ਅੱਤਵਾਦੀਆਂ ਦੀ ਭਰਤੀ, ਵਿਦੇਸ਼ੀ ਅੱਤਵਾਦੀਆਂ ਦੀਆਂ ਸਰਗਰਮੀਆਂ, ਅੱਤਵਾਦ ਦੇ ਵਿੱਤੀ ਪੋਸ਼ਣ ਦੇ ਸਰੋਤਾਂ ਤੇ ਮਾਧਿਅਮਾਂ ਨੂੰ ਪਾਬੰਦੀਸ਼ੁਦਾ ਕਰਨਾ, ਅੱਤਵਾਦੀ ਟਿਕਾਣਿਆਂ ਨੂੰ ਨਸ਼ਟ ਕਰਨਾ ਤੇ ਸੂਚਨਾ ਤੇ ਸੰਚਾਰ ਤਕਨੀਕੀ ਰਾਹੀਂ ਅੱਤਵਾਦੀ ਸੰਸਥਾਵਾਂ ਨੂੰ ਇੰਟਰਨੈੱਟ ਦੀ ਦੁਰਵਰਤੋਂ ਕਰਨ ਤੋਂ ਰੋਕਣਾ ਸ਼ਾਮਲ ਹੋਣਾ ਚਾਹੀਦਾ ਹੈ।

ਬੈਠਕ ਦੌਰਾਨ ਪੰਜ ਦੇਸ਼ਾਂ ਨੇ ਸੰਯੁਕਤ ਰਾਸ਼ਟਰ ਤਹਿਤ ਕੌਮਾਂਤਰੀ ਕਾਨੂੰਨ ਦੇ ਆਧਾਰ 'ਤੇ ਅੱਤਵਾਦ ਨਾਲ ਲੜਨ ਲਈ ਠੋਸ ਯਤਨ ਕਰਨ ਦਾ ਸੱਦਾ ਦਿੱਤਾ। ਉੱਥੇ ਹੀ ਭਾਰਤ ਦੇ ਨਾਲ ਹੀ ਬਿ੍ਕਸ ਮੈਂਬਰ ਦੇਸ਼ਾਂ ਨੇ ਖਾੜੀ ਖੇਤਰ 'ਚ ਵਧ ਰਹੇ ਤਣਾਅ 'ਤੇ ਚਿੰਤਾ ਪ੍ਰਗਟ ਕੀਤੀ ਹੈ।

🔔 ਵਰਲਡ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!