|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਸਮਾਜ ਸੇਵਾ ਅਤੇ ਪੁਲਿਸ-ਪਬਲਿਕ ਤਾਲਮੇਲ ਲਈ ਬੀ. ਐਨ ਗੁਪਤਾ ਨੂੰ ਮਿਲਿਆ 'ਐਪਰੀਸਇਏਸ਼ਨ ਐਵਾਰਡ ਆਫ ਆਨਰ'

ਕਪੂਰਥਲਾ (ਇੰਦਰਜੀਤ ਸਿੰਘ ਚਾਹਲ) : ਸੀਨੀਅਰ ਪੱਤਰਕਾਰ, ਸਮਾਜ ਸੇਵੀ ਅਤੇ ਜ਼ਿਲਾ ਪੁਲਿਸ ਸਾਂਝ ਕੇਂਦਰ ਦੇ ਸਕੱਤਰ ਬੀ. ਐਨ ਗੁਪਤਾ ਨੂੰ ਸਮਾਜ ਸੇਵਾ ਅਤੇ ਪੁਲਿਸ-ਪਬਲਿਕ ਤਾਲਮੇਲ ਸਮਾਜਿਕ ਕਮੇਟੀਆਂ ਵਿਚ ਬਤੌਰ ਮੈਂਬਰ ਬਿਹਤਰੀਨ ਸੇਵਾਵਾਂ ਲਈ ਡੀ. ਜੀ. ਪੀ-ਕਮ-ਐਮ. ਡੀ ਪੰਜਾਬ ਪੁਲਿਸ ਹਾਊਸਿੰਗ ਕਾਰਪੋਰੇਸ਼ਨ ਸ੍ਰੀ ਐਮ. ਕੇ ਤਿਵਾੜੀ ਵੱਲੋਂ ਚੰਡੀਗੜ ਵਿਖੇ ਆਪਣੇ ਦਫ਼ਤਰ ਵਿਖੇ 'ਐਪਰੀਸਇ

NRI Post Desk · 2301 ਦਿਨ ਪਹਿਲਾਂ · ਅੱਪਡੇਟ 2298 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਕਪੂਰਥਲਾ (ਇੰਦਰਜੀਤ ਸਿੰਘ ਚਾਹਲ) : ਸੀਨੀਅਰ ਪੱਤਰਕਾਰ, ਸਮਾਜ ਸੇਵੀ ਅਤੇ ਜ਼ਿਲਾ ਪੁਲਿਸ ਸਾਂਝ ਕੇਂਦਰ ਦੇ ਸਕੱਤਰ ਬੀ. ਐਨ ਗੁਪਤਾ ਨੂੰ ਸਮਾਜ ਸੇਵਾ ਅਤੇ ਪੁਲਿਸ-ਪਬਲਿਕ ਤਾਲਮੇਲ ਸਮਾਜਿਕ ਕਮੇਟੀਆਂ ਵਿਚ ਬਤੌਰ ਮੈਂਬਰ ਬਿਹਤਰੀਨ ਸੇਵਾਵਾਂ ਲਈ ਡੀ. ਜੀ. ਪੀ-ਕਮ-ਐਮ. ਡੀ ਪੰਜਾਬ ਪੁਲਿਸ ਹਾਊਸਿੰਗ ਕਾਰਪੋਰੇਸ਼ਨ ਸ੍ਰੀ ਐਮ. ਕੇ ਤਿਵਾੜੀ ਵੱਲੋਂ ਚੰਡੀਗੜ ਵਿਖੇ ਆਪਣੇ ਦਫ਼ਤਰ ਵਿਖੇ 'ਐਪਰੀਸਇਏਸ਼ਨ ਐਵਾਰਡ ਆਫ ਆਨਰ' ਨਾਲ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸ੍ਰੀ ਐਮ. ਕੇ ਤਿਵਾੜੀ ਨੇ ਕਿਹਾ ਕਿ ਜੀਵਨ ਵਿਚ ਜੋ ਵੀ ਵਿਅਕਤੀ ਸਹਿਜਤਾ, ਸਰਲਤਾ, ਨਿਰਸਵਾਰਥ, ਸੱਚਾਈ ਅਤੇ ਸਮਰਪਿਤ ਭਾਵਨਾ ਨਾਲ ਸਮਾਜ ਦੀ ਭਲਾਈ ਅਤੇ ਵਿਕਾਸ ਵਿਚ ਆਪਣਾ ਯੋਗਦਾਨ ਦਿੰਦਾ ਹੈ, ਉਹ ਸਨਮਾਨ ਦਾ ਪਾਤਰ ਹੈ। ਉਨਾਂ ਸ੍ਰੀ ਗੁਪਤਾ ਵੱਲੋਂ ਨਿਭਾਈਆਂ ਜਾ ਰਹੀਆਂ ਸੇਵਾਵਾਂ ਦੀ ਸ਼ਲਾਘਾ ਕਰਦਿਆਂ ਇਨਾਂ ਨੂੰ ਲਗਾਤਾਰ ਜਾਰੀ ਰੱਖਣ ਲਈ ਕਿਹਾ। ਇਸ ਮੌਕੇ ਸ੍ਰੀ ਬੀ. ਐਨ ਗੁਪਤਾ ਨੇ ਸ੍ਰੀ ਤਿਵਾੜੀ ਦਾ ਧੰਨਵਾਦ ਕਰਦਿਆ ਕਿਹਾ ਕਿ ਉਹ ਪਹਿਲਾਂ ਵਾਂਗ ਪੁਲਿਸ ਅਤੇ ਜਨਤਾ ਵਿਚਾਲੇ ਪੁਲ ਵਜੋਂ ਸਮਰਪਿਤ ਭਾਵਨਾ ਨਾਲ ਯੋਗਦਾਨ ਦਿੰਦੇ ਰਹਿਣਗੇ। ਇਸ ਮੌਕੇ ਐਡਵੋਕੇਟ ਸ੍ਰੀ ਸੁਕੇਤ ਗੁਪਤਾ ਅਤੇ ਸ. ਇੰਦਰ ਸਿੰਘ ਵੀ ਹਾਜ਼ਰ ਸਨ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!