|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

BSF ਵੱਲੋਂ ਪਾਕਿਸਤਾਨੀ ਡਰੋਨ 'ਤੇ ਗੋਲੀਬਾਰੀ, ਪੰਜਾਬ 'ਚ ਨਸ਼ੇ, ਹਥਿਆਰਾਂ ਦੀ ਤਸਕਰੀ ਦੀ ਕੋਸ਼ਿਸ਼ ਨੂੰ ਨਾਕਾਮ ਕੀਤਾ

ਨਿਊਜ਼ ਡੈਸਕ (ਜਸਕਮਲ) : ਸੀਮਾ ਸੁਰੱਖਿਆ ਬਲ (ਬੀਐੱਸਐੱਫ) ਨੇ ਬੁੱਧਵਾਰ ਨੂੰ ਪੰਜਾਬ 'ਚ ਭਾਰਤ-ਪਾਕਿਸਤਾਨ ਸਰਹੱਦ 'ਤੇ ਡਰੋਨ ਰਾਹੀਂ ਨਸ਼ੀਲੇ ਪਦਾਰਥਾਂ ਤੇ ਹਥਿਆਰਾਂ ਦੀ ਤਸਕਰੀ ਦੀ ਕੋਸ਼ਿਸ਼ ਨੂੰ ਨਾਕਾਮ ਕਰਨ ਦਾ ਦਾਅਵਾ ਕੀਤਾ ਹੈ। ਫੋਰਸ ਦੇ ਇਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਗੁਰਦਾਸਪੁਰ ਸੈਕਟਰ ਦੇ ਪੰਜਗਰੇਨ ਖੇਤਰ 'ਚ ਸਵੇਰੇ 1 ਵਜੇ ਦੇ ਕਰੀਬ ਫੌਜੀਆਂ ਨੇ "ਪਾਕਿਸਤਾਨੀ ਪ

NRI Post Desk · 1751 ਦਿਨ ਪਹਿਲਾਂ · ਅੱਪਡੇਟ 1751 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
BSF ਵੱਲੋਂ ਪਾਕਿਸਤਾਨੀ ਡਰੋਨ 'ਤੇ ਗੋਲੀਬਾਰੀ, ਪੰਜਾਬ 'ਚ ਨਸ਼ੇ, ਹਥਿਆਰਾਂ ਦੀ ਤਸਕਰੀ ਦੀ ਕੋਸ਼ਿਸ਼ ਨੂੰ ਨਾਕਾਮ ਕੀਤਾ
📷 NRI Post Desk

ਨਿਊਜ਼ ਡੈਸਕ (ਜਸਕਮਲ) : ਸੀਮਾ ਸੁਰੱਖਿਆ ਬਲ (ਬੀਐੱਸਐੱਫ) ਨੇ ਬੁੱਧਵਾਰ ਨੂੰ ਪੰਜਾਬ 'ਚ ਭਾਰਤ-ਪਾਕਿਸਤਾਨ ਸਰਹੱਦ 'ਤੇ ਡਰੋਨ ਰਾਹੀਂ ਨਸ਼ੀਲੇ ਪਦਾਰਥਾਂ ਤੇ ਹਥਿਆਰਾਂ ਦੀ ਤਸਕਰੀ ਦੀ ਕੋਸ਼ਿਸ਼ ਨੂੰ ਨਾਕਾਮ ਕਰਨ ਦਾ ਦਾਅਵਾ ਕੀਤਾ ਹੈ। ਫੋਰਸ ਦੇ ਇਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਗੁਰਦਾਸਪੁਰ ਸੈਕਟਰ ਦੇ ਪੰਜਗਰੇਨ ਖੇਤਰ 'ਚ ਸਵੇਰੇ 1 ਵਜੇ ਦੇ ਕਰੀਬ ਫੌਜੀਆਂ ਨੇ "ਪਾਕਿਸਤਾਨੀ ਪਾਸੇ ਤੋਂ ਭਾਰਤੀ ਪਾਸੇ ਵੱਲ ਆਉਣ ਵਾਲੀ ਇਕ ਸ਼ੱਕੀ ਉਡਾਣ ਦੀ ਆਵਾਜ਼" ਸੁਣੀ ਤੋਂ ਬਾਅਦ ਡਰੋਨ 'ਤੇ ਗੋਲੀਬਾਰੀ ਕੀਤੀ।

ਸੰਬੰਧਿਤ ਖ਼ਬਰਾਂ

ਸੀਨੀਅਰ ਅਧਿਕਾਰੀ ਨੇ ਦੱਸਿਆ, "ਪਿੰਡ ਘੱਗਰ ਤੇ ਸਿੰਘੋਕੇ ਦੇ ਖੇਤਰ 'ਚ ਤਲਾਸ਼ੀ ਦੌਰਾਨ ਹੁਣ ਤੱਕ ਸ਼ੱਕੀ ਨਸ਼ੀਲੇ ਪਦਾਰਥਾਂ ਵਾਲੇ ਪੀਲੇ ਰੰਗ ਦੇ ਦੋ ਪੈਕਟ ਬਰਾਮਦ ਕੀਤੇ ਗਏ ਹਨ । ਉਸ ਨੇ ਕਿਹਾ ਕਿ ਸ਼ੱਕ ਹੈ ਕਿ ਡਰੋਨ ਨੇ ਪੈਕਟ ਸੁੱਟੇ ਹਨ । ਅਧਿਕਾਰੀ ਨੇ ਕਿਹਾ ਕਿ ਪੈਕੇਟ 'ਚ ਇਕ ਪਿਸਤੌਲ ਵੀ ਲਪੇਟਿਆ ਹੋਇਆ ਦੇਖਿਆ ਗਿਆ ਸੀ ਤੇ ਖੇਪ ਵਾੜ ਤੋਂ ਲਗਪਗ 2.7 ਕਿਲੋਮੀਟਰ ਦੂਰ ਖੇਤ 'ਚ ਮਿਲੀ ਸੀ। ਉਸ ਨੇ ਕਿਹਾ ਕਿ ਇਹ ਪਤਾ ਲਗਾਉਣ ਲਈ ਖੋਜ ਕੀਤੀ ਜਾ ਰਹੀ ਹੈ ਕਿ ਕੀ ਡਰੋਨ ਨੂੰ ਵੀ ਡੇਗਿਆ ਗਿਆ ਸੀ ਜਾਂ ਇਹ ਬਚ ਗਿਆ ਸੀ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!