|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਦਿਨ ਦਿਹਾੜੇ ਦੁਕਾਨਦਾਰ 'ਤੇ ਚੱਲੀਆਂ ਤਾਬੜਤੋੜ ਗੋਲੀਆਂ, ਲੋਕਾਂ 'ਚ ਬਣਿਆ ਦਹਿਸ਼ਤ ਦਾ ਮਾਹੌਲ

ਮੋਗਾ (ਪਾਇਲ): ਨਿਹਾਲ ਸਿੰਘ ਵਾਲਾ ਵਿਖੇ ਮੁੱਖ ਚੌਂਕ 'ਚ ਪੁਲਸ ਥਾਣੇ ਤੋਂ ਸਿਰਫ਼ 100 ਮੀਟਰ ਦੀ ਦੂਰੀ 'ਤੇ ਚਿੱਟੇ ਦਿਨ ਦਿਹਾੜੇ ਇਕ ਮੋਬਾਈਲ ਟੈਲੀਕਾਮ ਦੁਕਾਨ ਉਪਰ ਤਾੜ-ਤਾੜ ਗੋਲੀਆਂ ਚੱਲਣ ਦੀ ਘਟਨਾ ਸਾਹਮਣੇ ਆਈ ਹੈ । ਇਸ ਘਟਨਾ ਸਬੰਧੀ ਪ੍ਰਾਪਤ ਕੀਤੀ ਜਾਣਕਾਰੀ ਅਨੁਸਾਰ ਨਿਹਾਲ ਸਿੰਘ ਵਾਲਾ ਦੇ ਮੁੱਖ ਚੌਂਕ 'ਚ ਬਾਂਸਲ ਟੈਲੀਕਾਮ 'ਤੇ ਦੋ ਧਿਰਾਂ ਚ ਆਪਸੀ ਕੁਝ ਝਗੜੇ ਦੌਰਾਨ ਗੋ

NRI Post Desk · 379 ਦਿਨ ਪਹਿਲਾਂ · ਅੱਪਡੇਟ 379 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਦਿਨ ਦਿਹਾੜੇ ਦੁਕਾਨਦਾਰ 'ਤੇ ਚੱਲੀਆਂ ਤਾਬੜਤੋੜ ਗੋਲੀਆਂ, ਲੋਕਾਂ 'ਚ ਬਣਿਆ ਦਹਿਸ਼ਤ ਦਾ ਮਾਹੌਲ
📷 NRI Post Desk

ਮੋਗਾ (ਪਾਇਲ): ਨਿਹਾਲ ਸਿੰਘ ਵਾਲਾ ਵਿਖੇ ਮੁੱਖ ਚੌਂਕ 'ਚ ਪੁਲਸ ਥਾਣੇ ਤੋਂ ਸਿਰਫ਼ 100 ਮੀਟਰ ਦੀ ਦੂਰੀ 'ਤੇ ਚਿੱਟੇ ਦਿਨ ਦਿਹਾੜੇ ਇਕ ਮੋਬਾਈਲ ਟੈਲੀਕਾਮ ਦੁਕਾਨ ਉਪਰ ਤਾੜ-ਤਾੜ ਗੋਲੀਆਂ ਚੱਲਣ ਦੀ ਘਟਨਾ ਸਾਹਮਣੇ ਆਈ ਹੈ । ਇਸ ਘਟਨਾ ਸਬੰਧੀ ਪ੍ਰਾਪਤ ਕੀਤੀ ਜਾਣਕਾਰੀ ਅਨੁਸਾਰ ਨਿਹਾਲ ਸਿੰਘ ਵਾਲਾ ਦੇ ਮੁੱਖ ਚੌਂਕ 'ਚ ਬਾਂਸਲ ਟੈਲੀਕਾਮ 'ਤੇ ਦੋ ਧਿਰਾਂ ਚ ਆਪਸੀ ਕੁਝ ਝਗੜੇ ਦੌਰਾਨ ਗੋਲੀਬਾਰੀ ਹੋ ਗਈ।

ਸੰਬੰਧਿਤ ਖ਼ਬਰਾਂ

ਇਸ ਵਾਰਦਾਰ ਦੌਰਾਨ ਦੁਕਾਨਦਾਰ ਰਮਨ ਕੁਮਾਰ ਪੁੱਤਰ ਰਜਿੰਦਰ ਕੁਮਾਰ ਦੇ ਸੱਜੇ ਹੱਥ 'ਤੇ ਗੋਲੀ ਲੱਗੀ ਜਿਸ ਕਾਰਣ ਉਹ ਗੰਭੀਰ ਜ਼ਖ਼ਮੀ ਹੋ ਗਿਆ ਜਿਸ ਨੂੰ ਇਲਾਜ ਲਈ ਤੁਰੰਤ ਸਿਵਲ ਹਸਪਤਾਲ ਨਿਹਾਲ ਸਿੰਘ ਵਾਲਾ ਵਿਖੇ ਦਾਖਲ ਕਰਵਾਇਆ ਗਿਆ। ਦੂਜੇ ਪਾਸੇ ਵਾਰਦਾਤ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਸ ਵੀ ਮੌਕੇ 'ਤੇ ਪਹੁੰਚ ਗਈ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!