|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਬਿਜ਼ਨਸ

ਨਿਵੇਸ਼ਕਾਂ ਲਈ ਸਹਾਈ ਸਾਬਤ ਹੋ ਰਿਹੈ ਬਿਜਨੈਸ ਫਸਟ ਪੋਰਟਲ : ਕੈਬਨਿਟ ਮੰਤਰੀ ਅਰੋੜਾ

ਹੁਸ਼ਿਆਰਪੁਰ (ਇੰਦਰਜੀਤ ਸਿੰਘ ਚਾਹਲ) : ਉਦਯੋਗ ਤੇ ਵਣਜ ਮੰਤਰੀ ਪੰਜਾਬ ਸ੍ਰੀ ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਉਦਯੋਗਾਂ ਨੂੰ ਬੜ੍ਹਾਵਾ ਦੇਣ ਲਈ ਵਿਸ਼ੇਸ਼ ਯਤਨ ਕੀਤੇ ਜਾ ਰਹੇ ਹਨ, ਜਿਸ ਵਿੱਚ ਸਰਕਾਰ ਦੁਆਰਾ ਸ਼ੁਰੂ ਕੀਤਾ ਗਿਆ ਬਿਜਨੈਸ ਫਸਟ ਪੋਰਟਲ ਵਿਸ਼ੇਸ਼ ਭੂਮਿਕਾ ਨਿਭਾਅ ਰਿਹਾ ਹੈ। ਇਸ ਪੋਰਟਲ ਦੇ ਸ਼ੁਰੂ ਹੋਣ ਨਾਲ ਨਿਵੇਸ਼ਕਾਂ ਨੂੰ ਉਦਯੋਗ ਸਥਾਪਿਤ ਕਰਨ ਲਈ ਕਾਫ਼

NRI Post Desk · 2301 ਦਿਨ ਪਹਿਲਾਂ · ਅੱਪਡੇਟ 2298 ਦਿਨ ਪਹਿਲਾਂ · 2 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਹੁਸ਼ਿਆਰਪੁਰ (ਇੰਦਰਜੀਤ ਸਿੰਘ ਚਾਹਲ) : ਉਦਯੋਗ ਤੇ ਵਣਜ ਮੰਤਰੀ ਪੰਜਾਬ ਸ੍ਰੀ ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਉਦਯੋਗਾਂ ਨੂੰ ਬੜ੍ਹਾਵਾ ਦੇਣ ਲਈ ਵਿਸ਼ੇਸ਼ ਯਤਨ ਕੀਤੇ ਜਾ ਰਹੇ ਹਨ, ਜਿਸ ਵਿੱਚ ਸਰਕਾਰ ਦੁਆਰਾ ਸ਼ੁਰੂ ਕੀਤਾ ਗਿਆ ਬਿਜਨੈਸ ਫਸਟ ਪੋਰਟਲ ਵਿਸ਼ੇਸ਼ ਭੂਮਿਕਾ ਨਿਭਾਅ ਰਿਹਾ ਹੈ। ਇਸ ਪੋਰਟਲ ਦੇ ਸ਼ੁਰੂ ਹੋਣ ਨਾਲ ਨਿਵੇਸ਼ਕਾਂ ਨੂੰ ਉਦਯੋਗ ਸਥਾਪਿਤ ਕਰਨ ਲਈ ਕਾਫ਼ੀ ਸੁਵਿਧਾ ਮਿਲ ਰਹੀ ਹੈ, ਜਿਸ ਕਾਰਨ ਬਿਜਨੈਸ ਫਸਟ ਪੋਰਟਲ ਨੂੰ ਨਿਵੇਸ਼ਕਾਂ ਵਲੋਂ ਕਾਫ਼ੀ ਸਰਾਹਿਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਬਿਜਨੈਸ ਫਸਟ ਪੋਰਟਲ ਤਹਿਤ ਸਿੰਗਲ ਵਿੰਡੋ ਸਿਸਟਮ ਰਾਹੀਂ ਹੁਣ ਤੱਕ ਜਿਲ੍ਹੇ ਵਿੱਚ 27 ਨਿਵੇਸ਼ਕਾਂ ਨੇ ਆਪਣੀ ਰੁਚੀ ਦਿਖਾਈ ਹੈ, ਜਿਸ ਵਿੱਚ ਉਨ੍ਹਾਂ ਆਪਣੇ ਪ੍ਰੋਜੈਕਟਾਂ ਦੀ ਅਨੁਮਾਨਤ ਲਾਗਤ 2100 ਕਰੋੜ ਰੁਪਏ ਦੱਸੀ ਹੈ।

ਸੰਬੰਧਿਤ ਖ਼ਬਰਾਂ

ਇਨ੍ਹਾਂ ਨਿਵੇਸ਼ਕਾਂ ਵਲੋਂ ਜਿਲ੍ਹੇ ਵਿੱਚ ਪ੍ਰੋਜੈਕਟ ਸ਼ੁਰੂ ਹੋਣ ਨਾਲ ਕਰੀਬ 9 ਹਜ਼ਾਰ ਲੋਕਾਂ ਨੂੰ ਰੋਜਗਾਰ ਦੇ ਮੌਕੇ ਮਿਲਣਗੇ। ਸ੍ਰੀ ਅਰੋੜਾ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਉਦਯੋਗਾਂ ਨੂੰ ਬੜ੍ਹਾਵਾ ਦੇਣ ਲਈ ਸ਼ੁਰੂ ਕੀਤੇ ਗਏ ਬਿਜਨੈਸ ਫਸਟ ਪੋਰਟਲ ਤਹਿਤ ਜਿਲ੍ਹੇ ਦੇ ਉਦਯੋਗਿਕ ਯੂਨਿਟਾਂ ਨੂੰ ਇਸ ਪ੍ਰਤੀ ਜਾਗਰੂਕ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਹ ਪੋਰਟਲ ਨਿਵੇਸ਼ਕਾਂ ਦੀ ਮਦਦ ਲਈ ਦੇਸ਼ ਵਿੱਚ ਕਿਸੇ ਵੀ ਰਾਜ ਦੁਆਰਾ ਸ਼ੁਰੂ ਕੀਤਾ ਜਾਣ ਵਾਲਾ ਪਹਿਲਾ ਪੋਰਟਲ ਹੈ। ਉਨ੍ਹਾਂ ਦੱਸਿਆ ਕਿ ਇਸ ਪੋਰਟਲ ਦੁਆਰਾ ਨਿਵੇਸ਼ਕ ਆਪਣੇ ਉਦਯੋਗਿਕ ਯੂਨਿਟ ਨੂੰ ਰਜਿਸਟਰ ਕਰਨ ਲਈ ਅਤੇ ਹੋਰ ਸੁਵਿਧਾਵਾਂ ਲੈਣ ਲਈ ਅਪਲਾਈ ਕਰ ਸਕਦੇ ਹਨ ਅਤੇ ਉਸ ਦੀ ਸਮੁੱਚੀ ਕਲੀਅਰੈਂਸ ਆਨਲਾਈਨ ਹੀ ਦਿੱਤੀ ਜਾਵੇਗੀ।

ਇਸ ਪੋਰਟਲ ਵਿੱਚ ਆਨਲਾਈਨ ਫੀਸਾਂ ਦੇ ਭੁਗਤਾਨ, ਤੀਸਰੀ ਧਿਰ ਦੀ ਵੈਰੀਫਿਕੇਸ਼ਨ ਅਤੇ ਐਪਲੀਕੇਸ਼ਨ ਟ੍ਰੈਕਿੰਗ ਦੀ ਸੁਵਿਧਾ ਵੀ ਉਪਬਲੱਧ ਹੈ। ਡਿਪਟੀ ਕਮਿਸ਼ਨਰ ਸ੍ਰੀਮਤੀ ਈਸ਼ਾ ਕਾਲੀਆ ਨੇ ਦੱਸਿਆ ਕਿ ਇਸ ਪੋਰਟਲ ਰਾਹੀਂ ਇਕ ਹੀ ਛੱਤ ਥੱਲੇ ਸਾਰੀਆਂ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਇਸ ਤੋਂ ਇਲਾਵਾ ਬਿਜਨੈਸ ਫਸਟ ਪੋਰਟਲ ਤੋਂ ਕੰਮ ਦਾ ਆਸਾਨੀ ਨਾਲ ਪਤਾ ਲਗਾਇਆ ਜਾ ਸਕੇਗਾ ਅਤੇ ਨਿਗਰਾਨੀ ਰੱਖੀ ਜਾ ਸਕੇਗੀ। ਉਨ੍ਹਾਂ ਦੱਸਿਆ ਕਿ ਐਸ.ਐਮ.ਐਸ. ਅਤੇ ਈ-ਮੇਲ ਦੀ ਸੂਚਨਾ ਤੋਂ ਇਲਾਵਾ ਸਰਟੀਫਿਕੇਟ/ਲਾਇਸੈਂਸ ਡਿਜ਼ੀਟਲ ਤੌਰ 'ਤੇ ਜਾਰੀ ਕੀਤੇ ਜਾ ਸਕਣਗੇ। ਉਨ੍ਹਾਂ ਦੱਸਿਆ ਕਿ ਬਿਜਨੈਸ ਫਸਟ ਪੋਰਟਲ 'ਤੇ ਆਪਣੀ 'ਮਨਜ਼ੂਰੀ ਜਾਣੋ' ਦੀ ਸੁਵਿਧਾ ਨਿਵੇਸ਼ਕਾਂ ਨੂੰ ਦਿੱਤੀ ਗਈ ਹੈ, ਜਿਸ ਨਾਲ ਮਨਜ਼ੂਰੀਆਂ ਬਾਰੇ ਜਾਣਕਾਰੀ ਪ੍ਰਾਪਤ ਕੀਤੀ ਜਾ ਸਕਦੀ ਹੈ। ਉਨ੍ਹਾਂ ਨਿਵੇਸ਼ਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਉਦਯੋਗ ਸਥਾਪਿਤ ਕਰਨ ਲਈ ਇਸ ਪੋਰਟਲ 'ਤੇ ਰਜਿਸਟਰੇਸ਼ਨ ਕਰਵਾਉਣ, ਤਾਂ ਕਿ ਉਨ੍ਹਾਂ ਨੂੰ ਸਰਕਾਰ ਵਲੋਂ ਦਿੱਤੀ ਗਈ ਸੁਵਿਧਾ ਮਿਲ ਸਕੇ।

🔔 ਬਿਜ਼ਨਸ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!