|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਸਪੋਰਟਸ

ਕੈਬਨਿਟ ਮੰਤਰੀ ਰਾਣਾ ਗੁਰਮੀਤ ਸੋਢੀ ਨੇ ਕਾਂਗਰਸ ਤੋਂ ਦਿੱਤਾ ਅਸਤੀਫ਼ਾ, ਭਾਜਪਾ 'ਚ ਹੋਏ ਸ਼ਾਮਲ

ਨਿਊਜ਼ ਡੈਸਕ (ਜਸਕਮਲ) : ਪੰਜਾਬ ਕਾਂਗਰਸ ਨੂੰ ਸਿਆਸੀ ਝਟਕਾ ਲੱਗਾ ਹੈ। ਕਾਂਗਰਸੀ ਆਗੂ ਤੇ ਸਾਬਕਾ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਕਾਂਗਰਸ ਤੋਂ ਅਸਤੀਫਾ ਦੇ ਦਿੱਤਾ ਹੈ ਤੇ ਭਾਜਪਾ 'ਚ ਸ਼ਾਮਲ ਹੋ ਗਏ ਹਨ। ਰਾਣਾ ਗੁਰਮੀਤ ਸਿੰਘ ਸੋਢੀ ਦਿੱਲੀ 'ਚ ਭਾਜਪਾ ਚ ਸ਼ਾਮਲ ਹੋਏ ਹਨ। ਸੂਤਰਾਂ ਦੇ ਹਵਾਲੇ ਤੋਂ ਖਬਰ ਆ ਰਹੀ ਹੈ ਕਿ ਆਉਂਦੇ ਦਿਨਾਂ 'ਚ ਕਈ ਵੱਡੇ ਆਗੂ ਭਾਜਪਾ 'ਚ ਸ਼ਾਮਲ ਹ

NRI Post Desk · 1801 ਦਿਨ ਪਹਿਲਾਂ · ਅੱਪਡੇਟ 1801 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਕੈਬਨਿਟ ਮੰਤਰੀ ਰਾਣਾ ਗੁਰਮੀਤ ਸੋਢੀ ਨੇ ਕਾਂਗਰਸ ਤੋਂ ਦਿੱਤਾ ਅਸਤੀਫ਼ਾ, ਭਾਜਪਾ 'ਚ ਹੋਏ ਸ਼ਾਮਲ
📷 NRI Post Desk

ਨਿਊਜ਼ ਡੈਸਕ (ਜਸਕਮਲ) : ਪੰਜਾਬ ਕਾਂਗਰਸ ਨੂੰ ਸਿਆਸੀ ਝਟਕਾ ਲੱਗਾ ਹੈ। ਕਾਂਗਰਸੀ ਆਗੂ ਤੇ ਸਾਬਕਾ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਕਾਂਗਰਸ ਤੋਂ ਅਸਤੀਫਾ ਦੇ ਦਿੱਤਾ ਹੈ ਤੇ ਭਾਜਪਾ 'ਚ ਸ਼ਾਮਲ ਹੋ ਗਏ ਹਨ। ਰਾਣਾ ਗੁਰਮੀਤ ਸਿੰਘ ਸੋਢੀ ਦਿੱਲੀ 'ਚ ਭਾਜਪਾ ਚ ਸ਼ਾਮਲ ਹੋਏ ਹਨ। ਸੂਤਰਾਂ ਦੇ ਹਵਾਲੇ ਤੋਂ ਖਬਰ ਆ ਰਹੀ ਹੈ ਕਿ ਆਉਂਦੇ ਦਿਨਾਂ 'ਚ ਕਈ ਵੱਡੇ ਆਗੂ ਭਾਜਪਾ 'ਚ ਸ਼ਾਮਲ ਹੋ ਸਕਦੇ ਹਨ। ਰਾਣਾ ਗੁਰਮੀਤ ਸੋਢੀ ਨੇ ਇਕ ਟਵੀਟ ਰਾਹੀਂ ਆਪਣੇ ਅਸਤੀਫੇ ਦੀ ਕਾਪੀ ਸਾਂਝੀ ਕੀਤੀ ਹੈ ਤੇ ਕਿਹਾ ਹੈ ਕਿ '

ਮੈਂ ਪੰਜਾਬ ਦਾ ਦਮ ਘੁੱਟਣ ਤੇ ਲਾਚਾਰੀ ਨੂੰ ਸਵੀਕਾਰ ਨਹੀਂ ਕਰ ਸਕਦਾ! ਕਾਂਗਰਸ ਪਾਰਟੀ ਨੇ ਸੂਬੇ ਦੀ ਸੁਰੱਖਿਆ ਅਤੇ ਭਾਈਚਾਰਕ ਸਾਂਝ ਨੂੰ ਦਾਅ 'ਤੇ ਲਗਾ ਦਿੱਤਾ ਹੈ।

ਸੰਬੰਧਿਤ ਖ਼ਬਰਾਂ

ਡੂੰਘੇ ਦੁੱਖ ਨਾਲ, ਮੈਂ ਤੁਰੰਤ ਪ੍ਰਭਾਵ ਨਾਲ ਕਾਂਗਰਸ ਪਾਰਟੀ ਦੇ ਸਾਰੇ ਅਹੁਦਿਆਂ ਤੇ ਮੁੱਢਲੀ ਮੈਂਬਰਸ਼ਿਪ ਤੋਂ ਆਪਣਾ ਅਸਤੀਫਾ ਦੇ ਰਿਹਾ ਹਾਂ।'

ਸੂਤਰਾਂ ਤੋਂ ਖਬਰ ਮਿਲੀ ਹੈ ਕਿ ਅਕਾਲੀ ਆਗੂ ਸਿਕੰਦਰ ਸਿੰਘ ਮਲੂਕਾ ਵੀ ਅੱਜ ਭਾਜਪਾ 'ਚ ਸ਼ਾਮਲ ਹੋ ਸਕਦੇ ਹਨ।ਰਾਣਾ ਗੁਰਮੀਤ ਸੋਢੀ ਫਿਰੋਜ਼ਪੁਰ ਗੁਰੂਹਰਸਹਾਏ ਸੀਟ ਤੋਂ ਲਗਾਤਾਰ 4 ਵਾਰ ਵਿਧਾਇਕ ਰਹੇ ਹਨ। ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ 'ਚ ਪੰਜਾਬ ਦੇ ਖੇਡ ਮੰਤਰੀ ਸਨ।

🔔 ਸਪੋਰਟਸ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!
ਕੈਬਨਿਟ ਮੰਤਰੀ ਰਾਣਾ ਗੁਰਮੀਤ ਸੋਢੀ ਨੇ ਕਾਂਗਰਸ ਤੋਂ ਦਿੱਤਾ ਅਸਤੀਫ਼ਾ, ਭਾਜਪਾ 'ਚ ਹੋਏ ਸ਼ਾਮਲ — NRI Post