|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਮੰਤਰੀ ਮੰਡਲ 'ਚ ਫੇਰਬਦਲ ਤੋਂ ਵੱਧ ਸਕਦੀ ਹੈ ਸਿੱਧੂ-ਕੈਪਟਨ ਵਿਚਾਲੇ ਤਲਖ਼ੀ..!

ਚੰਡੀਗੜ੍ਹ (ਦੇਵ ਇੰਦਰਜੀਤ) : ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਤਾਜਪੋਸ਼ੀ ਸਮਾਗਮ ਤੋਂ ਬਾਅਦ ਬੇਸ਼ੱਕ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਨਵਜੋਤ ਸਿੱਧੂ ਇਕ ਮੰਚ 'ਤੇ ਦਿਖਾਈ ਦਿੱਤੇ ਪਰ ਅਜੇ ਤੱਕ ਦੋਹਾਂ ਦੇ ਦਿਲ ਨਹੀਂ ਮਿਲੇ ਹਨ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਸਿੱਧੂ ਦੇ ਪ੍ਰਧਾਨ ਬਣਨ ਤੋਂ ਬਾਅਦ ਜਿਸ ਤਰ੍ਹਾਂ ਕੈਪਟਨ ਖੇਮਾ ਮਾਯੂਸ ਹੋਇਆ ਹੈ,

NRI Post Desk · 1949 ਦਿਨ ਪਹਿਲਾਂ · ਅੱਪਡੇਟ 1949 ਦਿਨ ਪਹਿਲਾਂ · 2 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਮੰਤਰੀ ਮੰਡਲ 'ਚ ਫੇਰਬਦਲ ਤੋਂ ਵੱਧ ਸਕਦੀ ਹੈ ਸਿੱਧੂ-ਕੈਪਟਨ ਵਿਚਾਲੇ ਤਲਖ਼ੀ..!
📷 NRI Post Desk

ਚੰਡੀਗੜ੍ਹ (ਦੇਵ ਇੰਦਰਜੀਤ) : ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਤਾਜਪੋਸ਼ੀ ਸਮਾਗਮ ਤੋਂ ਬਾਅਦ ਬੇਸ਼ੱਕ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਨਵਜੋਤ ਸਿੱਧੂ ਇਕ ਮੰਚ 'ਤੇ ਦਿਖਾਈ ਦਿੱਤੇ ਪਰ ਅਜੇ ਤੱਕ ਦੋਹਾਂ ਦੇ ਦਿਲ ਨਹੀਂ ਮਿਲੇ ਹਨ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਸਿੱਧੂ ਦੇ ਪ੍ਰਧਾਨ ਬਣਨ ਤੋਂ ਬਾਅਦ ਜਿਸ ਤਰ੍ਹਾਂ ਕੈਪਟਨ ਖੇਮਾ ਮਾਯੂਸ ਹੋਇਆ ਹੈ, ਉਸ ਨਿਰਾਸ਼ਾ ਨੂੰ ਦੂਰ ਕਰਨ ਲਈ ਅਤੇ ਆਪਣੇ ਸਮਰਥਕਾਂ ਨੂੰ ਸੁਨੇਹਾ ਦੇਣ ਲਈ ਕਿ ਅਜੇ ਵੀ ਪੰਜਾਬ ਕਾਂਗਰਸ ਦੇ ਉਹੀ ਸੁਪਰੀਮੋ ਹਨ, ਇਸ ਲਈ ਕੈਪਟਨ ਮੰਤਰੀ ਮੰਡਲ 'ਚ ਫੇਰਬਦਲ ਕਰਨਾ ਚਾਹੁੰਦੇ ਹਨ।

ਨਵਜੋਤ ਸਿੱਧੂ ਨੂੰ ਪ੍ਰਧਾਨ ਬਣਾਉਣ ਲਈ ਮਾਹੌਲ ਤਿਆਰ ਕਰਨ ਵਾਲੇ ਕੈਬਨਿਟ ਮੰਤਰੀ ਉਨ੍ਹਾਂ ਦੇ ਨਿਸ਼ਾਨੇ 'ਤੇ ਹਨ। ਸੂਤਰਾਂ ਮੁਤਾਬਕ ਕੈਪਟਨ ਅਮਰਿੰਦਰ ਸਿੰਘ ਸਾਬਕਾ ਮੰਤਰੀ ਰਾਣਾ ਗੁਰਜੀਤ ਸਿੰਘ, ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ. ਪੀ. ਅਤੇ ਰਾਜਕੁਮਾਰ ਵੇਰਕਾ ਨੂੰ ਹਰ ਹਾਲ 'ਚ ਐਡਜਸਟ ਕਰਨਾ ਚਾਹੁੰਦੇ ਹਨ। ਇਸ ਦੇ ਬਦਲੇ 'ਚ ਉਹ ਤ੍ਰਿਪਤ ਰਾਜਿੰਦਰ ਬਾਜਵਾ, ਚਰਨਜੀਤ ਸਿੰਘ ਚੰਨੀ ਨੂੰ ਮੰਤਰੀ ਮੰਡਲ ਤੋਂ ਹਟਾਉਣਾ ਚਾਹੁੰਦੇ ਹਨ।

ਸੰਬੰਧਿਤ ਖ਼ਬਰਾਂ

ਮੰਤਰੀਆਂ ਦੇ ਵਿਭਾਗਾਂ 'ਚ ਵੀ ਫੇਰਬਦਲ ਕੀਤਾ ਜਾਵੇਗਾ। ਚਰਨਜੀਤ ਸਿੰਘ ਚੰਨੀ ਦੀ ਰਿਸ਼ਤੇਦਾਰ ਹੋਣ ਦੇ ਬਾਵਜੂਦ ਸਿੱਧੂ ਖੇਮੇ 'ਚ ਨਾ ਜਾਣ ਵਾਲੀ ਕੈਬਨਿਟ ਮੰਤਰੀ ਅਰੁਣਾ ਚੌਧਰੀ ਨੂੰ ਮਲਾਈਦਾਰ ਵਿਭਾਗ ਵੀ ਦਿੱਤਾ ਜਾ ਸਕਦਾ ਹੈ। ਕੈਪਟਨ ਅਮਰਿੰਦਰ ਸਿੰਘ ਚਾਹੁੰਦੇ ਹਨ ਕਿ ਮਾਝੇ ਨਾਲ ਸਬੰਧਿਤ ਜਿਨ੍ਹਾਂ ਮੰਤਰੀਆਂ ਨੇ ਉਨ੍ਹਾਂ ਖ਼ਿਲਾਫ਼ ਝੰਡਾ ਬੁਲੰਦ ਕੀਤਾ ਹੈ, ਉਨ੍ਹਾਂ ਦੀ ਛੁੱਟੀ ਕਰ ਦਿਓ ਪਰ ਸੁਖਜਿੰਦਰ ਸਿੰਘ ਰੰਧਾਵਾ 'ਤੇ ਕਾਂਗਰਸ ਹਾਈਕਮਾਨ ਦਾ ਪੂਰਾ ਆਸ਼ੀਰਵਾਦ ਹੈ।

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਆਪਣੇ ਧੜੇ ਨੂੰ ਮਜ਼ਬੂਤ ਕਰਨ ਲਈ ਮੰਤਰੀ ਮੰਡਲ 'ਚ ਫੇਰਬਦਲ ਕਰਨ ਦੀ ਹਰ ਸੰਭਵ ਕੋਸ਼ਿਸ਼ ਕਰਨਗੇ। ਦੂਜੇ ਪਾਸੇ ਖੇਮਾ ਇਸ ਫੇਰਬਦਲ ਨੂੰ ਰੋਕਣ ਲਈ ਜੁਟ ਗਿਆ ਹੈ। ਸਿੱਧੂ ਖੇਮਾ ਨਹੀਂ ਚਾਹੁੰਦਾ ਕਿ ਇਸ ਮੌਕੇ ਕਿਸੇ ਵੀ ਤਰ੍ਹਾਂ ਦਾ ਫੇਰਬਦਲ ਹੋਵੇ। ਮਾਝਾ ਬ੍ਰਿਗੇਡ ਨੇ ਇਸ ਸਬੰਧੀ ਹਾਈਕਮਾਨ ਨਾਲ ਗੱਲ ਵੀ ਕਰ ਲਈ ਹੈ ਅਤੇ ਨਵਜੋਤ ਸਿੱਧੂ ਇਸ ਮਾਮਲੇ 'ਚ ਕਾਂਗਰਸ ਪ੍ਰਧਾਨ ਸੋਨੀਆ ਗਾਂਦੀ, ਰਾਹੁਲ ਗਾਂਦੀ ਅਤੇ ਪ੍ਰਿਯੰਕਾ ਗਾਂਦੀ ਨਾਲ ਗੱਲ ਕਰ ਚੁੱਕੇ ਹਨ। ਸਿੱਧੂ ਇਕ ਯੋਜਨਾ ਤਹਿਤ ਹੀ ਰੋਜ਼ਾਨਾ ਪੰਜਾਬ ਦੇ ਵਿਧਾਇਕਾਂ ਨੂੰ ਮਿਲ ਰਹੇ ਹਨ। ਹੁਣ ਤੱਕ ਉਹ ਪੰਜਾਬ ਕਾਂਗਰਸ ਦੇ 65 ਤੋਂ ਜ਼ਿਆਦਾ ਵਿਧਾਇਕਾਂ ਨਾਲ ਮੁਲਾਕਾਤ ਕਰ ਚੁੱਕੇ ਹਨ। ਕੁੱਲ ਮਿਲਾ ਕੇ ਮੰਤਰੀ ਮੰਡਲ 'ਚ ਫੇਰਬਦਲ ਨੂੰ ਲੈ ਕੇ ਕੈਪਟਨ ਅਤੇ ਸਿੱਧੂ ਵਿਚਾਲੇ ਤਲਖੀ ਵੱਧ ਸਕਦੀ ਹੈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!