|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਇਮੀਗ੍ਰੇਸ਼ਨ

ਆਸਟਰੇਲੀਆ ’ਚ ਅੰਬਾਨੀ, ਅਡਾਨੀ ਤੇ ਰਾਮਦੇਵ ਦੀਆਂ ਵਸਤਾਂ ਦੇ ਬਾਈਕਾਟ ਦਾ ਸੱਦਾ

ਬ੍ਰਿਸਬਨ/ਸਿਡਨੀ (ਦੇਵ ਇੰਦਰਜੀਤ) - ਖੇਤੀ ਕਾਨੂੰਨਾਂ ਦੇ ਮੁੱਦੇ ’ਤੇ ਭਾਰਤ ਦੀ ਕੌਮੀ ਰਾਜਧਾਨੀ ਦਿੱਲੀ ਦੀਆਂ ਬਰੂਹਾਂ ’ਤੇ ਬੈਠੇ ਕਿਸਾਨਾਂ ਦੀ ਹਮਾਇਤ ਵਿੱਚ ਸੂਬਾ ਕੁਈਨਜ਼ਲੈਂਡ ਦੇ ਸ਼ਹਿਰ ਬ੍ਰਿਸਬਨ ਦੇ ਕਿੰਗ ਜਾਰਜ ਸਕੁਏਅਰ ਵਿੱਚ ਧਰਨਾ ਅਤੇ ਆਸਟਰੇਲੀਆ ਦੇ ਸ਼ਹਿਰ ਪਰਥ ਵਿੱਚ ਭਾਰਤੀ ਦੂਤਾਵਾਸ ਅੱਗੇ ਜ਼ੋਰਦਾਰ ਮੁਜ਼ਾਹਰਾ ਕੀਤਾ ਗਿਆ। ਮੁਜ਼ਾਹਰਾਕਾਰੀਆਂ ਨੇ ਹੱਥਾਂ ਵਿਚ ਅੰਗਰੇਜ਼ੀ ਤ

NRI Post Desk · 2158 ਦਿਨ ਪਹਿਲਾਂ · ਅੱਪਡੇਟ 2158 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਆਸਟਰੇਲੀਆ ’ਚ ਅੰਬਾਨੀ, ਅਡਾਨੀ ਤੇ ਰਾਮਦੇਵ ਦੀਆਂ ਵਸਤਾਂ ਦੇ ਬਾਈਕਾਟ ਦਾ ਸੱਦਾ
📷 NRI Post Desk

ਬ੍ਰਿਸਬਨ/ਸਿਡਨੀ (ਦੇਵ ਇੰਦਰਜੀਤ) - ਖੇਤੀ ਕਾਨੂੰਨਾਂ ਦੇ ਮੁੱਦੇ ’ਤੇ ਭਾਰਤ ਦੀ ਕੌਮੀ ਰਾਜਧਾਨੀ ਦਿੱਲੀ ਦੀਆਂ ਬਰੂਹਾਂ ’ਤੇ ਬੈਠੇ ਕਿਸਾਨਾਂ ਦੀ ਹਮਾਇਤ ਵਿੱਚ ਸੂਬਾ ਕੁਈਨਜ਼ਲੈਂਡ ਦੇ ਸ਼ਹਿਰ ਬ੍ਰਿਸਬਨ ਦੇ ਕਿੰਗ ਜਾਰਜ ਸਕੁਏਅਰ ਵਿੱਚ ਧਰਨਾ ਅਤੇ ਆਸਟਰੇਲੀਆ ਦੇ ਸ਼ਹਿਰ ਪਰਥ ਵਿੱਚ ਭਾਰਤੀ ਦੂਤਾਵਾਸ ਅੱਗੇ ਜ਼ੋਰਦਾਰ ਮੁਜ਼ਾਹਰਾ ਕੀਤਾ ਗਿਆ। ਮੁਜ਼ਾਹਰਾਕਾਰੀਆਂ ਨੇ ਹੱਥਾਂ ਵਿਚ ਅੰਗਰੇਜ਼ੀ ਤੇ ਹੋਰ ਭਾਸ਼ਾਵਾਂ ਵਿੱਚ ਲਿਖੀਆਂ ਤਖ਼ਤੀਆਂ ਤੇ ਬੈਨਰਾਂ ਫੜੇ ਹੋਏ ਸਨ।

ਸੰਬੰਧਿਤ ਖ਼ਬਰਾਂ

ਬੁਲਾਰਿਆਂ ਵੱਲੋਂ ਭਾਰਤ ਸਰਕਾਰ ਨੂੰ ਖੇਤੀ ਕਾਨੂੰਨ ਫੌਰੀ ਰੱਦ ਕਰਨ ਦੀ ਅਪੀਲ ਕੀਤੀ ਗਈ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਕਿਸਾਨਾਂ ਦੇ ਹੱਕ ਕਾਰਪੋਰੇਟ ਘਰਾਣਿਆਂ ਨੂੰ ਵੇਚਣ ਜਾ ਰਹੀ ਹੈ ਜੋ ਮੰਦਭਾਗਾ ਅਤੇ ਗੈਰ-ਜਮਹੂਰੀ ਵਰਤਾਰਾ ਹੈ। ਉਨ੍ਹਾਂ ਭਾਰਤੀ ਖੇਤੀਬਾੜੀ ਮੰਤਰੀ ਵੱਲੋਂ ਲਗਾਤਾਰ ਖੇਤੀ ਕਾਨੂੰਨਾਂ ਦੇ ਹੱਕ ਵਿੱਚ ਕੀਤੀ ਜਾ ਰਹੀ ਬਿਆਨਬਾਜ਼ੀ ਦੀ ਵੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ। ਉਨ੍ਹਾਂ ਨੇ ਅੰਬਾਨੀ, ਅੰਡਾਨੀ ਤੇ ਬਾਬਾ ਰਾਮਦੇਵ ਦੀਆਂ ਕੰਪਨੀਆਂ ਵੱਲੋਂ ਤਿਆਰ ਕੀਤੀਆਂ ਜਾਂਦੀਆਂ ਵਸਤੂਆਂ ਦਾ ਵਿਦੇਸ਼ਾਂ ਵਿੱਚ ਪੂਰਨ ਬਾਈਕਾਟ ਦਾ ਸੱਦਾ ਦਿੱਤਾ।

ਪਰਥ ਵਿੱਚ ਪ੍ਰਦਰਸ਼ਨ ਦੌਰਾਨ ਬੁਲਾਰਿਆ ਨੇ ਕਿਹਾ ਕਿ ਸਮਝ ਤੋਂ ਬਾਹਰ ਹੈ ਕਿ ਲੋਕਾਂ ਦੀ ਚੁਣੀ ਹੋਈ ਮੋਦੀ ਸਰਕਾਰ ਆਪਣੇ ਨਾਗਰਿਕਾਂ ਨੂੰ ਸੜਕਾਂ ’ਤੇ ਕਿਉਂ ਰੋਲ਼ ਰਹੀ ਹੈ। ਇਸ ਮੌਕੇ ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨਾਂ ਨੂੰ ਸ਼ਰਧਾ ਦੇ ਫੁੱਲ ਵੀ ਭੇਟ ਕੀਤੇ ਗਏ। ਮੁਜ਼ਾਹਰਾਕਾਰੀਆਂ ਨੇ ਦੂਤਾਵਾਸ ਅਧਿਕਾਰੀਆਂ ਨੂੰ ਅਪੀਲ ਕੀਤੀ ਕਿ ਉਹ ਪਰਵਾਸੀਆਂ ਦੀਆਂ ਭਾਵਨਾਵਾਂ ਨੂੰ ਸੁਹਿਰਦਤਾ ਨਾਲ ਭਾਰਤ ਸਰਕਾਰ ਤੱਕ ਪਹੁੰਚਾਉਣ।

🔔 ਇਮੀਗ੍ਰੇਸ਼ਨ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!