|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਕੈਨੇਡਾ

ਕੈਨੇਡਾ ਵਿੱਚ ਭਾਰਤੀ ਪੱਤਰਕਾਰਾਂ ਦੇ ਹੱਕ ’ਚ ਰੋਸ ਪ੍ਰਦਰਸ਼ਨ

ਸਰੀ (ਦੇਵ ਇੰਦਰਜੀਤ)- ਕੈਨੇਡੀਅਨ ਪੰਜਾਬੀ ਪ੍ਰੈੱਸ ਕਲੱਬ ਨੇ ਭਾਰਤ ਵਿਚ ਪੱਤਰਕਾਰਾਂ ਨਾਲ ਕੀਤੇ ਜਾ ਰਹੇ ਦੁਰਵਿਹਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ। ਇੱਥੇ ਭਾਰਤੀ ਵੀਜ਼ਾ ਅਤੇ ਪਾਸਪੋਰਟ ਸੈਂਟਰ ਦੇ ਬਾਹਰ ਕੀਤੇ ਗਏ ਇਸ ਰੋਸ ਦਿਖਾਵੇ ਵਿੱਚ ਦੱਖਣੀ ਏਸ਼ੀਆ ਨਾਲ ਜੁੜੇ ਪੱਤਰਕਾਰਾਂ ਨੇ ਵਧ-ਚੜ੍ਹ ਕੇ ਹਿੱਸਾ ਲਿਆ ਅਤੇ ਕਿਹਾ ਕਿ ਦੁਨੀਆ ਦੀ ਸਭ ਤੋਂ ਵੱਡੀ ਜਮਹੂਰੀਅਤ ਵਿਚ ਪ੍ਰੈੱਸ ਦੀ

NRI Post Desk · 2120 ਦਿਨ ਪਹਿਲਾਂ · ਅੱਪਡੇਟ 2120 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਕੈਨੇਡਾ ਵਿੱਚ ਭਾਰਤੀ ਪੱਤਰਕਾਰਾਂ ਦੇ ਹੱਕ ’ਚ ਰੋਸ ਪ੍ਰਦਰਸ਼ਨ
📷 NRI Post Desk

ਸਰੀ (ਦੇਵ ਇੰਦਰਜੀਤ)- ਕੈਨੇਡੀਅਨ ਪੰਜਾਬੀ ਪ੍ਰੈੱਸ ਕਲੱਬ ਨੇ ਭਾਰਤ ਵਿਚ ਪੱਤਰਕਾਰਾਂ ਨਾਲ ਕੀਤੇ ਜਾ ਰਹੇ ਦੁਰਵਿਹਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ। ਇੱਥੇ ਭਾਰਤੀ ਵੀਜ਼ਾ ਅਤੇ ਪਾਸਪੋਰਟ ਸੈਂਟਰ ਦੇ ਬਾਹਰ ਕੀਤੇ ਗਏ ਇਸ ਰੋਸ ਦਿਖਾਵੇ ਵਿੱਚ ਦੱਖਣੀ ਏਸ਼ੀਆ ਨਾਲ ਜੁੜੇ ਪੱਤਰਕਾਰਾਂ ਨੇ ਵਧ-ਚੜ੍ਹ ਕੇ ਹਿੱਸਾ ਲਿਆ ਅਤੇ ਕਿਹਾ ਕਿ ਦੁਨੀਆ ਦੀ ਸਭ ਤੋਂ ਵੱਡੀ ਜਮਹੂਰੀਅਤ ਵਿਚ ਪ੍ਰੈੱਸ ਦੀ ਆਵਾਜ਼ ਦਬਾਈ ਜਾ ਰਹੀ ਹੈ।

ਸੰਬੰਧਿਤ ਖ਼ਬਰਾਂ

ਰੋਸ ਪ੍ਰਦਰਸ਼ਨ ਵਿੱਚ ਹਿੱਸਾ ਲੈਣ ਵਾਲਿਆਂ ਨੇ ਪੱਤਰਕਾਰਾਂ ਨਾਲ ਸ਼ਰੇਆਮ ਕੀਤੀਆਂ ਜਾ ਰਹੀਆਂ ਵਧੀਕੀਆਂ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਅਤੇ ਆਪਣੇ ਹੱਕਾਂ ਲਈ ਸੰਘਰਸ਼ ਕਰ ਰਹੇ ਕਿਸਾਨਾਂ ਖ਼ਿਲਾਫ਼ ਝੂਠੀ ਜਾਣਕਾਰੀ ਫੈਲਾਉਣ ਲਈ ਦਰਬਾਰੀ ਮੀਡੀਆ ਦੀ ਨੁਕਤਾਚੀਨੀ ਕੀਤੀ। ਕਲੱਬ ਦੇ ਸਾਬਕਾ ਪ੍ਰਧਾਨ ਗੁਰਵਿੰਦਰ ਸਿੰਘ ਧਾਲੀਵਾਲ ਨੇ ਸਰਬਸੰਮਤੀ ਨਾਲ ਪਾਸ ਕੀਤੇ ਮਤੇ ਪੜ੍ਹ ਕੇ ਸੁਣਾਏ। ਇਨ੍ਹਾਂ ਮਤਿਆਂ ਵਿੱਚ ਮੰਗ ਕੀਤੀ ਗਈ ਕਿ ਗ੍ਰਿਫ਼ਤਾਰ ਕੀਤੇ ਗਏ ਪੱਤਰਕਾਰਾਂ ਨੂੰ ਬਿਨਾ ਸ਼ਰਤ ਰਿਹਾਅ ਕੀਤਾ ਜਾਵੇ ਅਤੇ ਉਨ੍ਹਾਂ ਖ਼ਿਲਾਫ਼ ਦਰਜ ਕੇਸ ਰੱਦ ਕੀਤੇ ਜਾਣ। ਇਸ ਦੇ ਨਾਲ ਹੀ ਕੈਨੇਡਾ ਸਰਕਾਰ ਤੇ ਸੰਯੁਕਤ ਰਾਸ਼ਟਰ ਤੋਂ ਇਸ ਮਾਮਲੇ ਵਿਚ ਦਖ਼ਲ ਦੇਣ ਦੀ ਮੰਗ ਕੀਤੀ ਗਈ। ਉਨ੍ਹਾਂ ਕਿਹਾ ਕਿ ਸਿਆਸੀ ਵਿਰੋਧੀਆਂ ਅਤੇ ਪੱਤਰਕਾਰਾਂ ਨੂੰ ਢਾਹੁਣ ਵਾਲੇ ਕਾਲੇ ਕਾਨੂੰਨ ਤੁਰੰਤ ਮਨਸੂਖ਼ ਕਰਨ ਲਈ ਜ਼ੋਰ ਪਾਇਆ ਜਾਵੇ।

ਕਲੱਬ ਦੀ ਪ੍ਰਧਾਨ ਨਵਜੋਤ ਕੌਰ ਢਿੱਲੋਂ, ਮੀਤ ਪ੍ਰਧਾਨ ਗੁਰਪ੍ਰੀਤ ਸਿੰਘ ਅਤੇ ਮੈਂਬਰਾਂ ਖੁਸ਼ਪਾਲ ਸਿੰਘ ਗਿੱਲ, ਹਰਕੀਰਤ ਸਿੰਘ ਕੁਲਾਰ, ਅਮਰਪਾਲ ਸਿੰਘ, ਪਰਮਿੰਦਰ ਕੌਰ ਸਵੈਚ, ਹਰਬੀਰ ਸਿੰਘ ਰਾਠੀ ਅਤੇ ਕੁਲਜਿੰਦਰ ਸਿੰਘ ਗਿੱਲ ਨੇ ਵੀ ਸੰਬੋਧਨ ਕੀਤਾ।

🔔 ਕੈਨੇਡਾ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!