|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਕੈਨੇਡਾ

ਕੈਨੇਡਾ: ਦਰਦਨਾਕ ਸੜਕ ਹਾਦਸੇ 'ਚ 30 ਸਾਲਾ ਪੰਜਾਬੀ ਨੌਜਵਾਨ ਦੀ ਮੌਤ

ਮੁਕਤਸਰ (ਪਾਇਲ): ਕੈਨੇਡਾ ਦੇ ਬਰਫੀਲੇ ਮਾਹੌਲ ਵਿਚ ਵਾਪਰੇ ਸੜਕ ਹਾਦਸੇ ਨੇ ਪਿੰਡ ਵੜਿੰਗਖੇੜਾ ਦੇ 30 ਸਾਲਾ ਨੌਜਵਾਨ ਗੁਰਪ੍ਰੀਤ ਸਿੰਘ ਦੀ ਜ਼ਿੰਦਗੀ ਖੋਹ ਲਈ। ਨੋਵਾਸਕੋਸ਼ਿਆ ਦੇ ਸਿਡਨੀ ਵਿਚ ਸੜਕ ’ਤੇ ਜੰਮੀ ਬਰਫ਼ ਉੱਪਰ ਫਿਸਲਣ ਕਾਰਨ ਉਸ ਦੀ ਕਾਰ ਦੀ ਇੱਕ ਟਰੱਕ ਨਾਲ ਆਹਮੋ-ਸਾਹਮਣੇ ਟੱਕਰ ਹੋ ਗਈ। ਹਾਦਸੇ ਵਿਚ ਗੁਰਪ੍ਰੀਤ ਸਿੰਘ ਦੀ ਮੌਕੇ ’ਤੇ ਮੌਤ ਹੋ ਗਈ।

NRI Post Desk · 359 ਦਿਨ ਪਹਿਲਾਂ · ਅੱਪਡੇਟ 359 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਕੈਨੇਡਾ: ਦਰਦਨਾਕ ਸੜਕ ਹਾਦਸੇ 'ਚ 30 ਸਾਲਾ ਪੰਜਾਬੀ ਨੌਜਵਾਨ ਦੀ ਮੌਤ
📷 NRI Post Desk

ਮੁਕਤਸਰ (ਪਾਇਲ): ਕੈਨੇਡਾ ਦੇ ਬਰਫੀਲੇ ਮਾਹੌਲ ਵਿਚ ਵਾਪਰੇ ਸੜਕ ਹਾਦਸੇ ਨੇ ਪਿੰਡ ਵੜਿੰਗਖੇੜਾ ਦੇ 30 ਸਾਲਾ ਨੌਜਵਾਨ ਗੁਰਪ੍ਰੀਤ ਸਿੰਘ ਦੀ ਜ਼ਿੰਦਗੀ ਖੋਹ ਲਈ। ਨੋਵਾਸਕੋਸ਼ਿਆ ਦੇ ਸਿਡਨੀ ਵਿਚ ਸੜਕ ’ਤੇ ਜੰਮੀ ਬਰਫ਼ ਉੱਪਰ ਫਿਸਲਣ ਕਾਰਨ ਉਸ ਦੀ ਕਾਰ ਦੀ ਇੱਕ ਟਰੱਕ ਨਾਲ ਆਹਮੋ-ਸਾਹਮਣੇ ਟੱਕਰ ਹੋ ਗਈ। ਹਾਦਸੇ ਵਿਚ ਗੁਰਪ੍ਰੀਤ ਸਿੰਘ ਦੀ ਮੌਕੇ ’ਤੇ ਮੌਤ ਹੋ ਗਈ।

ਸੰਬੰਧਿਤ ਖ਼ਬਰਾਂ

ਦੱਸ ਦਇਏ ਕਿ ਗੁਰਪ੍ਰੀਤ ਸਿੰਘ ਪਿੰਡ ਵੜਿੰਗਖੇੜਾ ਦੇ ਕਿਸਾਨ ਜਸਕਰਨ ਸਿੰਘ ਦਾ ਇਕਲੌਤਾ ਪੁੱਤਰ ਸੀ। ਉਹ ਕਰੀਬ ਤਿੰਨ ਸਾਲ ਪਹਿਲਾਂ ਆਪਣੀ ਪਤਨੀ ਸਮੇਤ ਕੈਨੇਡਾ ਗਿਆ ਸੀ ਅਤੇ ਉਨ੍ਹਾਂ ਦੀ ਪੀਆਰ ਫਾਈਲ ਲੱਗੀ ਹੋਈ ਸੀ। ਪਰਿਵਾਰਕ ਸੂਤਰਾਂ ਮੁਤਾਬਕ ਬੀਤੇ ਕੱਲ੍ਹ ਗੁਰਪ੍ਰੀਤ ਸਿੰਘ ਆਪਣੀ ਪਤਨੀ ਨੂੰ ਉਸ ਦੇ ਕੰਮ ਵਾਲੀ ਜਗ੍ਹਾ ’ਤੇ ਛੱਡ ਕੇ ਘਰ ਵਾਪਸ ਪਰਤ ਰਿਹਾ ਸੀ ਕਿ ਰਾਹ ਵਿੱਚ ਜਾਨਲੇਵਾ ਹਾਦਸਾ ਵਾਪਰ ਗਿਆ।

ਇੱਥੇ ਦੱਸਣਯੋਗ ਹੈ ਕਿ ਦੁਖਦਾਈ ਘਟਨਾ ਦੀ ਸੂਚਨਾ ਪੁੱਜਣ ’ਤੇ ਪਿੰਡ ਵੜਿੰਗਖੇੜਾ 'ਚ ਮਾਤਮ ਛਾ ਗਿਆ। ਜਿਸ ਦੌਰਾਨ ਮ੍ਰਿਤਕ ਦੇ ਚਾਚਾ ਪ੍ਰਿਤਪਾਲ ਸਿੰਘ ਵੜਿੰਗ ਨੇ ਦੱਸਿਆ ਕਿ ਗੁਰਪ੍ਰੀਤ ਸਿੰਘ ਦੀ ਮ੍ਰਿਤਕ ਦੇਹ ਭਾਰਤ ਲਿਆਉਣ ਲਈ ਕੈਨੇਡਾ ਵਿੱਚ ਦਸਤਾਵੇਜ਼ੀ ਪ੍ਰਕਿਰਿਆ ਪੂਰੀ ਕਰਵਾਈ ਜਾ ਰਹੀ ਹੈ।

🔔 ਕੈਨੇਡਾ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!
ਕੈਨੇਡਾ: ਦਰਦਨਾਕ ਸੜਕ ਹਾਦਸੇ 'ਚ 30 ਸਾਲਾ ਪੰਜਾਬੀ ਨੌਜਵਾਨ ਦੀ ਮੌਤ — NRI Post