|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਕੈਨੇਡਾ

ਕੈਨੇਡਾ : ਅਲਬਰਟਾ 'ਚ ਜੰਗਲੀ ਅੱਗ ਨੇ ਮਚਾਈ ਤਬਾਹੀ, 5 ਹਜ਼ਾਰ ਲੋਕਾਂ ਨੇ ਖਾਲੀ ਕੀਤੇ ਘਰ

ਓਂਟਾਰੀਓ ਡੈਸਕ (ਵਿਕਰਮ ਸਹਿਜਪਾਲ) : ਕੈਨੇਡਾ ਦੇ ਅਲਬਰਟਾ 'ਚ ਜੰਗਲੀ ਅੱਗ ਨੇ ਕਹਿਰ ਮਚਾਇਆ ਹੋਇਆ ਹੈ। ਅਧਿਕਾਰੀਆਂ ਨੇ ਦੱਸਿਆ ਕਿ ਅੱਗ ਕਾਰਨ 230,000 ਏਕੜ ਜ਼ਮੀਨ ਸੜ ਕੇ ਸਵਾਹ ਹੋ ਚੁੱਕੀ ਹੈ। ਤੇ ਦੱਸ ਦਈਏ ਕਿ ਇੱਥੇ 5000 ਤੋਂ ਵਧੇਰੇ ਲੋਕਾਂ ਨੂੰ ਆਪਣੇ ਘਰ ਖਾਲੀ ਕਰਕੇ ਸੁਰੱਖਿਅਤ ਥਾਵਾਂ 'ਤੇ ਸ਼ਰਣ ਲੈਣੀ ਪਈ ਹੈ| ਦੂਜੇ ਸ਼ਹਿਰਾਂ 'ਚ ਵੀ ਧੂੰਏ ਕਾਰਨ ਲੋਕਾਂ ਨੂੰ ਪ੍ਰੇਸ਼ਾਨੀ

NRI Post Desk · 2261 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਓਂਟਾਰੀਓ ਡੈਸਕ (ਵਿਕਰਮ ਸਹਿਜਪਾਲ) : ਕੈਨੇਡਾ ਦੇ ਅਲਬਰਟਾ 'ਚ ਜੰਗਲੀ ਅੱਗ ਨੇ ਕਹਿਰ ਮਚਾਇਆ ਹੋਇਆ ਹੈ। ਅਧਿਕਾਰੀਆਂ ਨੇ ਦੱਸਿਆ ਕਿ ਅੱਗ ਕਾਰਨ 230,000 ਏਕੜ ਜ਼ਮੀਨ ਸੜ ਕੇ ਸਵਾਹ ਹੋ ਚੁੱਕੀ ਹੈ। ਤੇ ਦੱਸ ਦਈਏ ਕਿ ਇੱਥੇ 5000 ਤੋਂ ਵਧੇਰੇ ਲੋਕਾਂ ਨੂੰ ਆਪਣੇ ਘਰ ਖਾਲੀ ਕਰਕੇ ਸੁਰੱਖਿਅਤ ਥਾਵਾਂ 'ਤੇ ਸ਼ਰਣ ਲੈਣੀ ਪਈ ਹੈ| ਦੂਜੇ ਸ਼ਹਿਰਾਂ 'ਚ ਵੀ ਧੂੰਏ ਕਾਰਨ ਲੋਕਾਂ ਨੂੰ ਪ੍ਰੇਸ਼ਾਨੀ ਹੋ ਰਹੀ ਹੈ ਤੇ ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਗੈਸ ਅਤੇ ਤੇਲ ਵਾਲੀਆਂ ਚੀਜ਼ਾਂ ਨੂੰ ਬੰਦ ਰੱਖਣ।

ਸੰਬੰਧਿਤ ਖ਼ਬਰਾਂ

ਲਗਭਗ 90 ਫਾਇਰ ਫਾਈਟਰਜ਼, 25 ਹੈਲੀਕਾਪਟਰ, ਏਅਰ ਟੈਂਕਰ , 10 ਪ੍ਰੋਟੈਕਸ਼ਨ ਯੁਨਿਟ ਤੇ ਭਾਰੀ ਮਸ਼ੀਨਰੀ ਨਾਲ ਅੱਗ 'ਤੇ ਕਾਬੂ ਪਾਉਣ ਲਈ ਕੋਸ਼ਿਸ਼ਾਂ ਜਾਰੀ ਹਨ। ਇਸ ਮੁਸ਼ਕਲ ਘੜੀ 'ਚ ਲੋਕ ਇਕ-ਦੂਜੇ ਦੀ ਮਦਦ ਕਰ ਰਹੇ ਹਨ। ਮੌਸਮ ਅਧਿਕਾਰੀਆਂ ਨੇ ਕਿਹਾ ਕਿ ਅਜੇ ਅਗਲੇ ਹਫਤੇ ਤਕ ਮੀਂਹ ਪੈਣ ਦੇ ਆਸਾਰ ਨਹੀਂ ਹਨ। ਇਸ ਲਈ ਅਜੇ ਕੁੱਝ ਕਿਹਾ ਨਹੀਂ ਜਾ ਸਕਦਾ ਕਿ ਅੱਗ 'ਤੇ ਕਦੋਂ ਤਕ ਕਾਬੂ ਪਾਇਆ ਜਾ ਸਕੇ।

🔔 ਕੈਨੇਡਾ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!