|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਕੈਨੇਡਾ

ਹਾਂਗਕਾਂਗ ਦੇ ਨਵੇਂ ਸੁਰੱਖਿਆ ਕਾਨੂੰਨ 'ਤੇ ਕੈਨੇਡਾ ਦੀ ਅਸੰਤੁਸ਼ਟੀ, ਚੁਕਿਆ ਇਹ ਕਦਮ...

ਟੋਰਾਂਟੋ (ਐਨ.ਆਰ.ਆਈ. ਮੀਡਿਆ) : ਚੀਨ ਨੇ ਹਾਂਗਕਾਂਗ ਨਾਲ ਜੁੜੇ ਵਿਵਾਦਪੂਰਨ ਸੁਰੱਖਿਆ ਕਾਨੂੰਨ 'ਤੇ ਦਸਤਖ਼ਤ ਕਰ ਦਿੱਤੇ ਹਨ। ਇਹ ਕਾਨੂੰਨ ਬੀਜ਼ਿੰਗ ਨੂੰ ਹਾਂਗਕਾਂਗ ਦੇ ਸਬੰਧ ਵਿੱਚ ਨਵੀਂ ਸ਼ਕਤੀਆਂ ਪ੍ਰਦਾਨ ਕਰਦਾ ਹੈ। ਇਸ ਕਾਨੂੰਨ ਦੇ ਤਹਿਤ ਹਾਂਗਕਾਂਗ ਵਿੱਚ ਚੀਨੀ ਸੁਰੱਖਿਆ ਬਲਾਂ ਦੀ ਮੌਜੂਦਗੀ ਨੂੰ ਯਕੀਨੀ ਬਣਾਇਆ ਜਾਵੇਗਾ। ਕਈ ਦੇਸ਼ਾਂ ਨੇ ਚੀਨ ਦੀ ਇਸ ਪਹਿਲ ਦਾ ਵਿਰੋਧ ਕੀਤ

NRI Post Desk · 2260 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਟੋਰਾਂਟੋ (ਐਨ.ਆਰ.ਆਈ. ਮੀਡਿਆ) : ਚੀਨ ਨੇ ਹਾਂਗਕਾਂਗ ਨਾਲ ਜੁੜੇ ਵਿਵਾਦਪੂਰਨ ਸੁਰੱਖਿਆ ਕਾਨੂੰਨ 'ਤੇ ਦਸਤਖ਼ਤ ਕਰ ਦਿੱਤੇ ਹਨ। ਇਹ ਕਾਨੂੰਨ ਬੀਜ਼ਿੰਗ ਨੂੰ ਹਾਂਗਕਾਂਗ ਦੇ ਸਬੰਧ ਵਿੱਚ ਨਵੀਂ ਸ਼ਕਤੀਆਂ ਪ੍ਰਦਾਨ ਕਰਦਾ ਹੈ। ਇਸ ਕਾਨੂੰਨ ਦੇ ਤਹਿਤ ਹਾਂਗਕਾਂਗ ਵਿੱਚ ਚੀਨੀ ਸੁਰੱਖਿਆ ਬਲਾਂ ਦੀ ਮੌਜੂਦਗੀ ਨੂੰ ਯਕੀਨੀ ਬਣਾਇਆ ਜਾਵੇਗਾ। ਕਈ ਦੇਸ਼ਾਂ ਨੇ ਚੀਨ ਦੀ ਇਸ ਪਹਿਲ ਦਾ ਵਿਰੋਧ ਕੀਤਾ ਹੈ। ਇਸ ਲੜੀ ਵਿੱਚ ਹੀ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਕਿਹਾ ਕਿ ਹਾਂਗਕਾਂਗ ਲਈ ਇੱਕ ਦੇਸ਼ ਦੋ ਖਰੜੇ 'ਤੇ ਵਿਸ਼ਵਾਸ ਕਰਦਾ ਹੈ। ਉਹ ਉਨ੍ਹਾਂ ਦੇ ਲੋਕਾਂ ਦੇ ਨਾਲ ਖੜਣਗੇ। ਟਰੂਡੋ ਨੇ ਕਿਹਾ ਕਿ ਕੈਨੇਡਾ ਇਮੀਗ੍ਰੇਸ਼ਨ ਸਮੇਤ ਹੋਰ ਕਦਮਾਂ 'ਤੇ ਵੀ ਵਿਚਾਰ ਕਰ ਰਿਹਾ ਹੈ।

ਸੰਬੰਧਿਤ ਖ਼ਬਰਾਂ

ਹੋਰ ਦੇਸ਼ ਵੀ ਪਨਾਹ ਦੀ ਪੇਸ਼ਕਸ਼ 'ਤੇ ਵਿਚਾਰ ਕਰ ਰਹੇ ਹਨ। ਦੱਸ ਦਈਏ ਕਿ ਕੈਨੇਡਾ ਦੇ 3 ਲੱਖ ਦੇ ਕਰੀਬ ਲੋਕ ਹਾਂਗਕਾਂਗ ਵਿੱਚ ਰਹਿੰਦੇ ਹਨ। ਬੀਜਿੰਗ ਦੇ ਨਿਰਦੇਸ਼ਾਂ ਤਹਿਤ ਸਥਾਨਕ ਅਧਿਕਾਰੀਆਂ ਨੇ ਕਾਨੂੰਨ ਨੂੰ ਲਾਗੂ ਕਰਨ ਲਈ ਸਖ਼ਤ ਕਦਮ ਚੁੱਕੇ ਹਨ ਅਤੇ ਪੁਲਿਸ ਨੇ ਬੁੱਧਵਾਰ ਨੂੰ ਲਗਭਗ 370 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਨ੍ਹਾਂ ਵਿੱਚ ਕਾਨੂੰਨ ਦੀ ਸਿੱਧੀ ਉਲੰਘਣਾ ਕਰਨ ਵਾਲੇ 10 ਵਿਅਕਤੀਆਂ ਨੂੰ ਸ਼ੱਕ ਦੇ ਆਧਾਰ 'ਤੇ ਸ਼ਾਮਲ ਕੀਤਾ ਗਿਆ ਹੈ।

ਦੱਸ ਦਈਏ ਕਿ ਚੀਨੀ ਰਾਸ਼ਟਰਪਤੀ ਸ਼ੀ ਜਿਨਪਿੰਗ ਨੇ ਮੰਗਲਵਾਰ ਨੂੰ ਚੀਨੀ ਸੰਸਦ ਦੀ ਨੈਸ਼ਨਲ ਪੀਪਲਜ਼ ਕਾਂਗਰਸ (ਐਨਪੀਸੀ) ਦੀ 162 ਮੈਂਬਰੀ ਸਥਾਈ ਕਮੇਟੀ ਵੱਲੋਂ ਹਾਂਗਕਾਂਗ ਲਈ ਰਾਸ਼ਟਰੀ ਸੁਰੱਖਿਆ ਕਾਨੂੰਨ ਨੂੰ ਸਰਬਸੰਮਤੀ ਨਾਲ ਪ੍ਰਵਾਨਗੀ ਦਿੱਤੀ ਹੈ। ਇਸ ਨੂੰ ਮਨਜ਼ੂਰੀ ਮਿਲਣ ਤੋਂ ਤੁਰੰਤ ਬਾਅਦ ਜਿਨਪਿੰਗ ਨੇ ਕਾਨੂੰਨ 'ਤੇ ਦਸਤਖ਼ਤ ਕੀਤੇ, ਜਿਸ ਨਾਲ ਕਾਨੂੰਨ ਲਾਗੂ ਹੋ ਗਿਆ।ਇਸ ਕਾਨੂੰਨ ਦੇ ਪਾਸ ਹੋਣ ਤੋਂ ਬਾਅਦ ਹਾਂਗਕਾਂਗ ਦੀ ਸਰਕਾਰ ਨਵੇਂ ਨਿਯਮਾਂ ਨੂੰ ਲਾਗੂ ਕਰਨ ਲਈ ਇੱਕ ਏਜੰਸੀ ਦਾ ਗਠਨ ਕਰੇਗੀ। ਦੱਸ ਦਈਏ ਕਿ ਹਾਂਗਕਾਂਗ ਵਿੱਚ ਕਈ ਮਹੀਨਿਆਂ ਤੋਂ ਸਰਕਾਰ ਵਿਰੋਧੀ ਪ੍ਰਦਰਸ਼ਨ ਚੱਲ ਰਹੇ ਹਨ, ਜਿਸ ਦੇ ਬਾਵਜੂਦ ਇਹ ਕਾਨੂੰਨ ਲਿਆਂਦਾ ਜਾ ਰਿਹਾ ਹੈ।

🔔 ਕੈਨੇਡਾ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!