|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਕੈਨੇਡਾ

ਕੈਨੇਡਾ ਚੋਣਾਂ : ਐਡਵਾਂਸ ਪੋਲਿੰਗ ਲਈ ਤਿਆਰੀਆਂ ਮੁਕੰਮਲ

ਓਂਟਾਰੀਓ ਡੈਸਕ (Vikram Sehajpal) : ਕੈਨੇਡੀਅਨ ਆਮ ਚੋਣਾਂ ਵਿਚ ਵੱਧ ਤੋਂ ਵੱਧ ਪੋਲਿੰਗ ਯਕੀਨੀ ਬਣਾਉਣ ਖ਼ਾਤਰ ਇਲੈਕਸ਼ਨਜ਼ ਕੈਨੇਡਾ ਵੱਲੋਂ ਹਰ ਸੰਭਵ ਉਪਰਾਲਾ ਕੀਤਾ ਜਾ ਰਿਹਾ ਹੈ ਅਤੇ 11 ਅਕਤੂਬਰ ਤੋਂ 14 ਅਕਤੂਬਰ ਤੱਕ ਹੋਣ ਵਾਲੀ ਐਡਵਾਂਸ ਪੋਲਿੰਗ ਲਈ ਤਿਆਰੀਆਂ ਮੁਕੰਮਲ ਕੀਤੀਆਂ ਜਾ ਚੁੱਕੀਆਂ ਹਨ। ਕੈਨੇਡਾ ਦੇ 2 ਕਰੋੜ 80 ਲੱਖ ਲੋਕਾਂ ਨੂੰ ਵੋਟਰ ਜਾਣਕਾਰੀ ਕਾਰਡ ਭੇਜੇ ਗਏ ਹਨ

NRI Post Desk · 2260 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਓਂਟਾਰੀਓ ਡੈਸਕ (Vikram Sehajpal) : ਕੈਨੇਡੀਅਨ ਆਮ ਚੋਣਾਂ ਵਿਚ ਵੱਧ ਤੋਂ ਵੱਧ ਪੋਲਿੰਗ ਯਕੀਨੀ ਬਣਾਉਣ ਖ਼ਾਤਰ ਇਲੈਕਸ਼ਨਜ਼ ਕੈਨੇਡਾ ਵੱਲੋਂ ਹਰ ਸੰਭਵ ਉਪਰਾਲਾ ਕੀਤਾ ਜਾ ਰਿਹਾ ਹੈ ਅਤੇ 11 ਅਕਤੂਬਰ ਤੋਂ 14 ਅਕਤੂਬਰ ਤੱਕ ਹੋਣ ਵਾਲੀ ਐਡਵਾਂਸ ਪੋਲਿੰਗ ਲਈ ਤਿਆਰੀਆਂ ਮੁਕੰਮਲ ਕੀਤੀਆਂ ਜਾ ਚੁੱਕੀਆਂ ਹਨ। ਕੈਨੇਡਾ ਦੇ 2 ਕਰੋੜ 80 ਲੱਖ ਲੋਕਾਂ ਨੂੰ ਵੋਟਰ ਜਾਣਕਾਰੀ ਕਾਰਡ ਭੇਜੇ ਗਏ ਹਨ ਜੋ ਇਸ ਹਫ਼ਤੇ ਦੇ ਅੰਤ ਤੱਕ ਉਨਾਂ ਕੋਲ ਪਹੁੰਚ ਜਾਣਗੇ।

ਸੰਬੰਧਿਤ ਖ਼ਬਰਾਂ

ਇਲੈਕਸ਼ਨਜ਼ ਕੈਨੇਡਾ ਨੇ ਦੱਸਿਆ ਕਿ ਜਿਹੜੇ ਲੋਕ 21 ਅਕਤੂਬਰ ਨੂੰ ਆਪਣੇ ਸ਼ਹਿਰ ਵਿਚ ਨਹੀਂ ਹੋਣਗੇ ਉਨਾਂ ਵਾਸਤੇ ਐਡਵਾਂਸ ਪੋਲਿੰਗ ਦਾ ਪ੍ਰਬੰਧ ਕੀਤਾ ਗਿਆ ਹੈ ਅਤੇ ਵੋਟਰ ਕਾਰਡ ਵਿਚ ਪੂਰੀ ਜਾਣਕਾਰੀ ਮੁਹੱਈਆ ਕਰਵਾਈ ਗਈ ਹੈ। ਜਿਹੜੇ ਵੋਟਰਾਂ ਨੂੰ ਇਸ ਹਫ਼ਤੇ ਦੇ ਅੰਤ ਤੱਕ ਵੋਟਰ ਕਾਰਡ ਨਹੀਂ ਮਿਲਦੇ, ਉਨਾਂ ਨੂੰ ਖ਼ੁਦ ਰਿਟਰਨਿੰਗ ਅਫ਼ਸਰ ਕੋਲ ਜਾ ਕੇ ਰਜਿਸਟ੍ਰੇਸ਼ਨ ਕਰਵਾਉਣੀ ਹੋਵੇਗੀ ਜਾਂ ਉਹ ਆਨਲਾਈਨ ਰਜਿਸਟ੍ਰੇਸ਼ਨ ਵੀ ਕਰਵਾਈ ਜਾ ਸਕਦੀ ਹੈ।

ਰਜਿਸਟ੍ਰੇਸ਼ਨ ਵਾਸਤੇ ਲਾਜ਼ਮੀ ਹੈ ਕਿ ਸਬੰਧਤ ਸ਼ਖਸ ਕੈਨੇਡੀਅਨ ਸਿਟੀਜ਼ਨ ਹੋਵੇ ਅਤੇ ਉਸ ਦੀ ਉਮਰ 18 ਸਾਲ ਜਾਂ ਇਸ ਤੋਂ ਉਪਰ ਹੋਵੇ। ਆਪਣੀ ਸ਼ਨਾਖ਼ਤ ਦੇ ਸਬੂਤ ਵਜੋਂ ਸਬੰਧਤ ਸ਼ਖਸ ਡਰਾਇਵਿੰਗ ਲਾਇਸੰਸ ਪੇਸ਼ ਕਰ ਸਕਦਾ ਹੈ। ਇਸ ਤੋਂ ਇਲਾਵਾ ਫ਼ੈਡਰਲ ਜਾਂ ਸੂਬਾ ਸਰਕਾਰ ਦੁਆਰਾ ਜਾਰੀ ਆਈ.ਡੀ. ਕਾਰਡ ਵੀ ਪ੍ਰਵਾਨ ਕੀਤੇ ਜਾਣਗੇ।

🔔 ਕੈਨੇਡਾ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!