|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਕੈਨੇਡਾ

ਲੋਕਾਂ ਨੂੰ ਲੁਟ ਰਹੇ ਫਰਜ਼ੀ ਇਮੀਗ੍ਰੇਸ਼ਨ ਸਲਾਹਕਾਰਾਂ ਤੇ ਸ਼ਿਕੰਜਾ ਕਸੇਗਾ ਕੈਨੇਡਾ

ਓਂਟਾਰੀਓ (ਵਿਕਰਮ ਸਹਿਜਪਾਲ) : ਨੌਜਵਾਨਾਂ ‘ਚ ਹਰ ਦਿਨ ਵਿਦੇਸ਼ਾਂ ‘ਚ ਜਾ ਕੇ ਵਸਣ ਦਾ ਰੁਝਾਨ ਦਿਨ-ਬ-ਦਿਨ ਵਧਦਾ ਜਾ ਰਿਹਾ ਹੈ, ਤੇ ਇਸੇ ਰੁਝਾਨ ‘ਚ ਉਹ ਅਕਸਰ ਧੋਖਾਧੜ੍ਹੀ ਦਾ ਵੀ ਸ਼ਿਕਾਰ ਹੋ ਜਾਂਦੇ ਨੇ। ਇਸ ਧੋਖਾਧੜ੍ਹੀ ਤੋਂ ਨੌਜਵਾਨਾਂ ਨੂੰ ਬਚਾਉਣ ਲਈ ਹੁਣ ਫੈਡਰਲ ਸਰਕਾਰ ਵੱਲੋਂ ਇੱਕ ਨਵਾਂ ਕਾਨੂੰਨ ਬਣਾਇਆ ਗਿਆ ਹੈ। ਜਿਸ ਰਾਹੀਂ ਫਰਜ਼ੀ ਤੌਰ ‘ਤੇ ਬਣੇ ਇਮੀਗ੍ਰੇਸ਼ਨ ਸਲਾਹਕਾਰਾਂ ਨ

NRI Post Desk · 2261 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਓਂਟਾਰੀਓ (ਵਿਕਰਮ ਸਹਿਜਪਾਲ) : ਨੌਜਵਾਨਾਂ ‘ਚ ਹਰ ਦਿਨ ਵਿਦੇਸ਼ਾਂ ‘ਚ ਜਾ ਕੇ ਵਸਣ ਦਾ ਰੁਝਾਨ ਦਿਨ-ਬ-ਦਿਨ ਵਧਦਾ ਜਾ ਰਿਹਾ ਹੈ, ਤੇ ਇਸੇ ਰੁਝਾਨ ‘ਚ ਉਹ ਅਕਸਰ ਧੋਖਾਧੜ੍ਹੀ ਦਾ ਵੀ ਸ਼ਿਕਾਰ ਹੋ ਜਾਂਦੇ ਨੇ। ਇਸ ਧੋਖਾਧੜ੍ਹੀ ਤੋਂ ਨੌਜਵਾਨਾਂ ਨੂੰ ਬਚਾਉਣ ਲਈ ਹੁਣ ਫੈਡਰਲ ਸਰਕਾਰ ਵੱਲੋਂ ਇੱਕ ਨਵਾਂ ਕਾਨੂੰਨ ਬਣਾਇਆ ਗਿਆ ਹੈ। ਜਿਸ ਰਾਹੀਂ ਫਰਜ਼ੀ ਤੌਰ ‘ਤੇ ਬਣੇ ਇਮੀਗ੍ਰੇਸ਼ਨ ਸਲਾਹਕਾਰਾਂ ਨੂੰ ਨੱਥ ਪਾਈ ਜਾਵੇਗੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਇਮੀਗ੍ਰੇਸ਼ਨ ਮੰਤਰੀ ਅਹਿਮਦ ਹੁਸੈਨ ਨੇ ਦੱਸਿਆ ਕਿ ਜਿਹੜੇ ਲੋਕ ਫਰਜ਼ੀ ਇਮੀਗ੍ਰੇਸ਼ਨ ਸਲਾਹਕਾਰ ਬਣ ਕੇ ਭੋਲੇ ਭਾਲੇ ਲੋਕਾਂ ਨੂੰ ਲੁਟਦੇ ਹਨ, ਇਹ ਕਾਨੂੰਨ ਉਨ੍ਹਾਂ ਫਰਜ਼ੀ ਇਮੀਗ੍ਰੇਸ਼ਨ ਏਜੰਟਾਂ ‘ਤੇ ਸ਼ਿਕੰਜਾ ਕਸੇਗਾ।

ਸੰਬੰਧਿਤ ਖ਼ਬਰਾਂ

ਹੁਸੈਨ ਨੇ ਜਾਣਕਾਰੀ ਦਿੰਦਿਆਂ ਕਿਹਾ, ਕਿ ਇਸ ਕਾਨੂੰਨ ਰਾਹੀਂ ਇਮੀਗ੍ਰੇਸ਼ਨ ਸਲਾਹਕਾਰ ਵਜੋਂ ਕੰਮ ਕਰ ਰਹੇ ਕਾਲਜ ਆਫ ਇਮੀਗ੍ਰੇਸ਼ਨ ਐਂਡ ਸਿਟੀਜ਼ਨਸ਼ਿਪ ਕੰਸਲਟੈਂਟ ਨੂੰ ਨਵੀਆਂ ਤਾਕਤਾਂ ਮਿਲਣਗੀਆਂ ਤਾਂ ਜੋ ਉਹ ਇਨ੍ਹਾਂ ਫਰਜੀ ਏਜੰਟਾਂ ਨਾਲ ਸਖਤੀ ਨਾਲ ਨਜਿੱਠ ਸਕੇ। ਇਸ ਤੋਂ ਇਲਾਵਾ ਕੈਨੇਡਾ ਸਰਕਾਰ ਵੱਲੋਂ ਇਨ੍ਹਾਂ ਫਰਜ਼ੀ ਏਜੰਟਾਂ ਦੀ ਲਗਾਮ ਖਿੱਚਣ ਵਾਸਤੇ ਇਮੀਗ੍ਰੇਸ਼ਨ ਸਲਾਹਕਾਰਾਂ ਲਈ ਲਾਇਸੰਸ ਲਾਜ਼ਮੀ ਕਰਨ ‘ਤੇ ਵੀ ਵਿਚਾਰ ਵਟਾਂਦਰਾ ਸ਼ੁਰੂ ਕੀਤਾ ਜਾਵੇਗਾ। ਇੱਥੇ ਇਹ ਵੀ ਦੱਸਣਯੋਗ ਹੈ ਕਿ ਕੈਨੇਡਾ ਸਰਕਾਰ ਨੇ ਇਮੀਗ੍ਰੇਸ਼ਨ ਸਲਾਹਕਾਰਾਂ ਦੇ ਨਾਮ ‘ਤੇ ਹੋ ਰਹੀ ਲੁੱਟ ਨੂੰ ਬੰਦ ਕਰਨ ਲਈ ਮਾਨਤਾ ਪ੍ਰਾਪਤ ਸਲਾਹਕਾਰਾਂ ਲਈ 52 ਮਿਲੀਅਨ ਡਾਲਰ ਖਰਚ ਕੀਤੇ ਜਾਣ ਦਾ ਵਾਅਦਾ ਵੀ ਕੀਤਾ ਹੈ।

🔔 ਕੈਨੇਡਾ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!