|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਕੈਨੇਡਾ

ਕੈਨੇਡਾ ਦੇ ਸਰੀ 'ਚ 21 ਸਾਲਾ ਪੰਜਾਬਣ ਵਿਦਿਆਰਥਣ ਦਾ ਕਤਲ

ਸਰੀ (Vikram Sehajpal) : ਕੈਨੇਡਾ ਦੇ ਸ਼ਹਿਰ ਸਰੀ ਵਿੱਚ 21 ਸਾਲਾ ਪੰਜਾਬੀ ਵਿਦਿਆਰਥਣ ਦਾ ਕਤਲ ਕਰ ਦਿੱਤਾ ਗਿਆ ਹੈ। ਮ੍ਰਿਤਕਾ ਦੀ ਪਛਾਣ ਪ੍ਰਭਲੀਨ ਕੌਰ ਮਠਾਰੂ ਵਜੋਂ ਹੋਈ ਹੈ ਜੋ ਕਿ ਜਲੰਧਰ ਵਿੱਚ ਸਥਿਤ ਲਾਂਬੜਾ ਦੇ ਪਿੰਡ ਚਿੱਟੀ ਦੀ ਰਹਿਣ ਵਾਲੀ ਸੀ। ਮ੍ਰਿਤਕਾ ਦੇ ਪਿਤਾ ਗੁਰਦਿਆਲ ਸਿੰਘ ਦਾ ਕਹਿਣਾ ਹੈ ਕਿ ਉਨ੍ਹਾਂ ਦੀ ਧੀ 2016 ਵਿੱਚ ਪੜ੍ਹਾਈ ਕਰਨ ਲਈ ਕੈਨੇਡਾ ਗਈ ਸੀ। ਹੁਣ

NRI Post Desk · 2260 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਸਰੀ (Vikram Sehajpal) : ਕੈਨੇਡਾ ਦੇ ਸ਼ਹਿਰ ਸਰੀ ਵਿੱਚ 21 ਸਾਲਾ ਪੰਜਾਬੀ ਵਿਦਿਆਰਥਣ ਦਾ ਕਤਲ ਕਰ ਦਿੱਤਾ ਗਿਆ ਹੈ। ਮ੍ਰਿਤਕਾ ਦੀ ਪਛਾਣ ਪ੍ਰਭਲੀਨ ਕੌਰ ਮਠਾਰੂ ਵਜੋਂ ਹੋਈ ਹੈ ਜੋ ਕਿ ਜਲੰਧਰ ਵਿੱਚ ਸਥਿਤ ਲਾਂਬੜਾ ਦੇ ਪਿੰਡ ਚਿੱਟੀ ਦੀ ਰਹਿਣ ਵਾਲੀ ਸੀ। ਮ੍ਰਿਤਕਾ ਦੇ ਪਿਤਾ ਗੁਰਦਿਆਲ ਸਿੰਘ ਦਾ ਕਹਿਣਾ ਹੈ ਕਿ ਉਨ੍ਹਾਂ ਦੀ ਧੀ 2016 ਵਿੱਚ ਪੜ੍ਹਾਈ ਕਰਨ ਲਈ ਕੈਨੇਡਾ ਗਈ ਸੀ। ਹੁਣ ਉਸ ਦੀ ਪੜ੍ਹਾਈ ਖ਼ਤਮ ਹੋ ਚੁੱਕੀ ਸੀ ਅਤੇ ਉਹ ਉੱਥੇ ਕੰਮ ਕਰ ਰਹੀ ਸੀ।

ਸੰਬੰਧਿਤ ਖ਼ਬਰਾਂ

ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕਾ ਆਪਣੀਆਂ ਸਹੇਲੀਆਂ ਨਾਲ ਰਹਿੰਦੀ ਸੀ। 21 ਨਵੰਬਰ ਨੂੰ ਘਰ ਵਿੱਚ ਹੀ ਉਸ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਪਰਿਵਾਰ ਵਾਲਿਆਂ ਦਾ ਕਹਿਣਾ ਹੈ ਕਿ ਕੈਨੇਡਾ ਪੁਲਿਸ ਨੇ ਸਵੇਰੇ ਉਨ੍ਹਾਂ ਨੂੰ ਫ਼ੋਨ ਕਰਕੇ ਦੱਸਿਆ ਕਿ ਉਨ੍ਹਾਂ ਦੀ ਧੀ ਦਾ ਕਤਲ ਹੋ ਗਿਆ ਹੈ। ਅਜੇ ਤੱਕ ਕਤਲ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ। ਧੀ ਦੀ ਮੌਤ ਦੀ ਖ਼ਬਰ ਤੋਂ ਬਾਅਦ ਪਰਿਵਾਰ ਵਿੱਚ ਸੋਗ ਦੀ ਲਹਿਰ ਹੈ।

🔔 ਕੈਨੇਡਾ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!