|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਕੈਨੇਡਾ

ਕੈਨੇਡਾ : ਪਲਾਸਟਿਕ ਕੂੜੇ ਤੋਂ ਪਰੇਸ਼ਾਨ ਸਰਕਾਰ ਲੈ ਸਕਦੀ ਹੈ ਇਹ ਕਦਮ

ਓਂਟਾਰੀਓ ਡੈਸਕ (ਵਿਕਰਮ ਸਹਿਜਪਾਲ) : ਕੈਨੇਡਾ ਸਰਕਾਰ ਦੇ ਇਕ ਉੱਚ ਅਧਿਕਾਰੀ ਨੇ ਐਤਵਾਰ ਦੇਰ ਸ਼ਾਮ ਦੱਸਿਆ ਕਿ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਸੋਮਵਾਰ ਨੂੰ ਇਸ ਸਬੰਧੀ ਘੋਸ਼ਣਾ ਕਰਨਗੇ ਕਿ ਕੈਨੇਡਾ ਸਰਕਾਰ ਇਕ ਵਾਰ ਵਰਤੋਂ ਹੋਣ ਵਾਲੀ ਪਲਾਸਟਿਕ 'ਤੇ 2021 ਤਕ ਰੋਕ ਲਗਾ ਦਵੇਗੀ। ਅਧਿਕਾਰੀ ਨੇ ਦੱਸਿਆ ਕਿ ਵਿਗਿਆਨ ਆਧਾਰਿਤ ਸਮੀਖਿਆ ਦੇ ਆਧਾਰ 'ਤੇ ਰੋਕੇ ਜਾਣ ਵਾਲੇ ਸਮਾਨ ਦੀ ਸੂਚੀ ਬਣ

NRI Post Desk · 2261 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਓਂਟਾਰੀਓ ਡੈਸਕ (ਵਿਕਰਮ ਸਹਿਜਪਾਲ) : ਕੈਨੇਡਾ ਸਰਕਾਰ ਦੇ ਇਕ ਉੱਚ ਅਧਿਕਾਰੀ ਨੇ ਐਤਵਾਰ ਦੇਰ ਸ਼ਾਮ ਦੱਸਿਆ ਕਿ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਸੋਮਵਾਰ ਨੂੰ ਇਸ ਸਬੰਧੀ ਘੋਸ਼ਣਾ ਕਰਨਗੇ ਕਿ ਕੈਨੇਡਾ ਸਰਕਾਰ ਇਕ ਵਾਰ ਵਰਤੋਂ ਹੋਣ ਵਾਲੀ ਪਲਾਸਟਿਕ 'ਤੇ 2021 ਤਕ ਰੋਕ ਲਗਾ ਦਵੇਗੀ। ਅਧਿਕਾਰੀ ਨੇ ਦੱਸਿਆ ਕਿ ਵਿਗਿਆਨ ਆਧਾਰਿਤ ਸਮੀਖਿਆ ਦੇ ਆਧਾਰ 'ਤੇ ਰੋਕੇ ਜਾਣ ਵਾਲੇ ਸਮਾਨ ਦੀ ਸੂਚੀ ਬਣਾਈ ਜਾਵੇਗੀ ਪਰ ਉਹ ਪਾਣੀ ਦੀਆਂ ਬੋਤਲਾਂ, ਪਲਾਸਟਿਕ ਦੇ ਥੈਲਿਆਂ ਅਤੇ ਸਟ੍ਰਾ ਵਰਗੀਆਂ ਵਸਤਾਂ 'ਤੇ ਰੋਕ ਲਗਾਉਣ 'ਤੇ ਵਿਚਾਰ ਕਰ ਰਹੇ ਹਨ।

ਸੰਬੰਧਿਤ ਖ਼ਬਰਾਂ

ਉਨ੍ਹਾਂ ਨੇ ਦੱਸਿਆ ਕਿ ਟਰੂਡੋ ਸਰਕਾਰ ਯੂਰਪੀ ਸੰਘ ਦੇ ਕਦਮ 'ਤੇ ਵਿਚਾਰ ਕਰ ਰਹੀ ਹੈ ਅਤੇ ਉਸ ਦੇ ਮਾਡਲ ਤੋਂ ਪ੍ਰੇਰਣਾ ਲੈ ਰਹੀ ਹੈ। ਯੂਰਪੀ ਸੰਘ ਦੀ ਸੰਸਦ ਨੇ ਪ੍ਰਦੂਸ਼ਣ ਨਾਲ ਨਜਿੱਠਣ ਲਈ ਇਕ ਵਾਰ ਵਰਤੋਂ ਹੋਣ ਵਾਲੀ ਪਲਾਸਟਿਕ 'ਤੇ ਰੋਕ ਲਗਾਉਣ ਦੇ ਪੱਖ 'ਚ ਮਾਰਚ ਮਹੀਨੇ ਵੋਟਿੰਗ ਕੀਤੀ ਸੀ।

🔔 ਕੈਨੇਡਾ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!