|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਕੈਨੇਡਾ

ਕੈਨੇਡਾ : ਪੰਜਾਬੀ ਜੋੜੇ ਦੀ ਓਂਟਾਰੀਓ 'ਚ ਸੜਕ ਹਾਦਸੇ ਦੌਰਾਨ ਹੋਈ ਮੌਤ

ਓਂਟਾਰੀਓ ਡੈਸਕ (Vikram Sehajpal) : ਕੈਨੇਡਾ ਦੇ ਓਂਟਾਰੀਓ 'ਚ ਇੱਕ ਪੰਜਾਬੀ ਪਤੀ-ਪਤਨੀ ਦੀ ਸੜਕ ਹਾਦਸੇ 'ਚ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਇਹ ਪੰਜਾਬੀ ਜੋੜਾ ਪੰਜਾਬ ਦੇ ਪਿੰਡ ਮਹਿਤਾਬਪੁਰ ਦਾ ਰਹਿਣ ਵਾਲਾ ਹੈ। ਪਿੰਡ 'ਚ ਉਨ੍ਹਾਂ ਦੀ ਮੌਤ ਦੀ ਖ਼ਬਰ ਨਾਲ ਸੋਗ ਦੀ ਲਹਿਰ ਦੌੜ ਗਈ ਹੈ। ਜ਼ਿਕਰਯੋਗ ਹੈ ਕਿ ਪੰਜਾਬੀ ਜੋੜੇ ਨਾਲ ਇਹ ਹਾਦਸਾ 2 ਅਕਤੂਬਰ ਦੀ ਦੇਰ ਰਾਤ ਨੂੰ ਵਾਪ

NRI Post Desk · 2260 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਓਂਟਾਰੀਓ ਡੈਸਕ (Vikram Sehajpal) : ਕੈਨੇਡਾ ਦੇ ਓਂਟਾਰੀਓ 'ਚ ਇੱਕ ਪੰਜਾਬੀ ਪਤੀ-ਪਤਨੀ ਦੀ ਸੜਕ ਹਾਦਸੇ 'ਚ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਇਹ ਪੰਜਾਬੀ ਜੋੜਾ ਪੰਜਾਬ ਦੇ ਪਿੰਡ ਮਹਿਤਾਬਪੁਰ ਦਾ ਰਹਿਣ ਵਾਲਾ ਹੈ। ਪਿੰਡ 'ਚ ਉਨ੍ਹਾਂ ਦੀ ਮੌਤ ਦੀ ਖ਼ਬਰ ਨਾਲ ਸੋਗ ਦੀ ਲਹਿਰ ਦੌੜ ਗਈ ਹੈ। ਜ਼ਿਕਰਯੋਗ ਹੈ ਕਿ ਪੰਜਾਬੀ ਜੋੜੇ ਨਾਲ ਇਹ ਹਾਦਸਾ 2 ਅਕਤੂਬਰ ਦੀ ਦੇਰ ਰਾਤ ਨੂੰ ਵਾਪਰਿਆ ਸੀ। ਦੋਵੇਂ ਕੁਲਬੀਰ ਸਿੰਘ ਅਤੇ ਕੁਲਵਿੰਦਰ ਕੌਰ ਆਪਣੀ ਧੀ ਸਿਮਰਨ ਜੀਤ ਕੌਰ ਨੂੰ ਬਰੋਕ ਯੂਨੀਵਰਸਿਟੀ ਸੇਂਟ ਕੈਥਰੀਨ ਸ਼ਹਿਰ ਵਿੱਚ ਛੱਡ ਕੇ ਆ ਰਹੇ ਸਨ।

ਸੰਬੰਧਿਤ ਖ਼ਬਰਾਂ

ਇਸ ਦੌਰਾਨ 2 ਕਾਰਾਂ ਦੀ ਆਹਮੋ-ਸਾਹਮਣੇ ਹੋਈ ਟੱਕਰ ਤੋਂ ਬਾਅਦ ਇੱਕ ਕਾਰ 'ਚ ਅੱਗ ਲਗ ਗਈ।ਇਸ ਹਾਦਸੇ 'ਚ ਪੰਜਾਬੀ ਜੋੜੇ ਦੀ ਝੁਲਸਣ ਨਾਲ ਮੌਕੇ 'ਤੇ ਹੀ ਮੌਤ ਹੋ ਗਈ। ਇਸ ਹਾਦਸੇ 'ਚ ਦੂਜਾ ਕਾਰ ਚਾਲਕ ਗੰਭੀਰ ਜ਼ਖ਼ਮੀ ਹੈ। ਮੌਕੇ 'ਤੇ ਪਹੁੰਚੀ ਪੁਲਿਸ ਜਾਂਚ ਕਰ ਰਹੀ ਹੈ ਕਿ ਦੂਜੀ ਕਾਰ ਦਾ ਚਾਲਕ ਗਲਤ ਪਾਸੇ ਤੋਂ ਗੱਡੀ ਚਲਾ ਰਿਹਾ ਸੀ। 18 ਸਾਲ ਪਹਿਲਾਂ ਇਹ ਜੋੜਾ ਪੰਜਾਬ ਤੋਂ ਕੈਨੇਡਾ ਗਿਆ ਸੀ।

🔔 ਕੈਨੇਡਾ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!