|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਕੈਨੇਡਾ

ਕੈਨੇਡਾ : ਚੋਣਾਂ 'ਚ ਪੰਜਾਬੀਆਂ ਦੀ ਬੱਲੇ-ਬੱਲੇ, 18 ਪੰਜਾਬੀ ਚੁਣੇ ਗਏ MP

ਉਂਟਾਰੀਓ ਡੈਸਕ (Vikram Sehajpal) : ਕੈਨੇਡਾ ਚੋਣਾਂ ਵਿੱਚ ਇੱਕ ਵਾਰ ਮੁੜ ਤੋਂ ਜਸਟਿਨ ਟਰੂਡੋ ਦੀ ਲਿਬਰਲ ਪਾਰਟੀ ਨੇ ਫੈਡਰਲ ਚੋਣਾਂ ਵਿੱਚ ਜਿੱਤ ਹਾਸਲ ਕਰ ਲਈ ਹੈ। ਉੱਥੇ ਹੀ ਐਨਡੀਪੀ ਲੀਡਰ ਜਗਮੀਤ ਸਿੰਘ ਨੇ ਵੀ ਭਾਰੀ ਬਹੁਮਤ ਹਾਸਲ ਕੀਤਾ ਹੈ। ਕੈਨੇਡਾ ਚੋਣਾਂ ਵਿੱਚ ਕੁੱਲ 18 ਪੰਜਾਬੀ ਮੈਂਬਰ ਪਾਰਲੀਮੈਂਟ ਬਣੇ ਹਨ ਜਿਨ੍ਹਾਂ 'ਚ 13 ਐਮਪੀ ਟਰੂਡੋ ਦੀ ਸਰਕਾਰ ਦੇ ਵਿਚੋਂ ਹਨ ਜਦ

NRI Post Desk · 2260 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਉਂਟਾਰੀਓ ਡੈਸਕ (Vikram Sehajpal) : ਕੈਨੇਡਾ ਚੋਣਾਂ ਵਿੱਚ ਇੱਕ ਵਾਰ ਮੁੜ ਤੋਂ ਜਸਟਿਨ ਟਰੂਡੋ ਦੀ ਲਿਬਰਲ ਪਾਰਟੀ ਨੇ ਫੈਡਰਲ ਚੋਣਾਂ ਵਿੱਚ ਜਿੱਤ ਹਾਸਲ ਕਰ ਲਈ ਹੈ। ਉੱਥੇ ਹੀ ਐਨਡੀਪੀ ਲੀਡਰ ਜਗਮੀਤ ਸਿੰਘ ਨੇ ਵੀ ਭਾਰੀ ਬਹੁਮਤ ਹਾਸਲ ਕੀਤਾ ਹੈ। ਕੈਨੇਡਾ ਚੋਣਾਂ ਵਿੱਚ ਕੁੱਲ 18 ਪੰਜਾਬੀ ਮੈਂਬਰ ਪਾਰਲੀਮੈਂਟ ਬਣੇ ਹਨ ਜਿਨ੍ਹਾਂ 'ਚ 13 ਐਮਪੀ ਟਰੂਡੋ ਦੀ ਸਰਕਾਰ ਦੇ ਵਿਚੋਂ ਹਨ ਜਦਕਿ ਜਗਮੀਤ ਸਿੰਘ ਦੀ ਐਨਡੀਪੀ ਵਿਚੋਂ ਉਹ ਇਕੱਲੇ ਹਨ ਅਤੇ ਕੰਜ਼ਰਵੇਟਿਵ ਚੋਂ 4 ਪੰਜਾਬੀ ਐਮਪੀ ਚੁਣੇ ਗਏ ਹਨ। ਜਸਟਿਨ ਟਰੂਡੋ ਦੀ ਲਿਬਰਲ ਪਾਰਟੀ ਨੂੰ 157 ਸੀਟਾਂ 'ਤੇ ਜਿੱਤ ਹਾਸਲ ਕੀਤੀ ਹੈ।

ਸੰਬੰਧਿਤ ਖ਼ਬਰਾਂ

ਉੱਥੇ ਹੀ ਕੰਜ਼ਰਵੇਟਿਵ ਪਾਰਟੀ ਦੇ ਹਿੱਸੇ 122 ਸੀਟਾਂ ਆਈਆਂ ਹਨ। ਜਗਮੀਤ ਸਿੰਘ ਦੀ ਪਾਰਟੀ ਐਨਡੀਪੀ 24 ਸੀਟਾਂ ਲੈਂਦੇ ਹੋਇਆਂ ਪਛੜ ਕੇ ਚੌਥੇ ਨੰਬਰ 'ਤੇ ਪਹੁੰਚ ਗਈ ਹੈ। ਇਸ ਦੇ ਨਾਲ ਹੀ ਕੈਨੇਡਾ 'ਚ ਇੱਕ ਵਾਰ ਮੁੜ ਤੋਂ ਲਿਬਰਲ ਪਾਰਟੀ ਦੇ ਆਗੂ ਜਸਟਿਨ ਟਰੂਡੋ ਦਾ ਕੈਨੇਡਾ ਦਾ ਪ੍ਰਧਾਨ ਮੰਤਰੀ ਬਣਨਾ ਤੈਅ ਹੋ ਗਿਆ ਹੈ।ਦੱਸਣਯੋਗ ਹੈ ਕਿ ਕੈਨੇਡਾ ਵਿੱਚ ਕੁੱਲ 338 ਸੰਸਦੀ ਸੀਟਾਂ ਹਨ। ਸਰਕਾਰ ਬਣਾਉਣ ਲਈ ਬਹੁਮਤ ਦਾ ਅੰਕੜਾ ਇੱਕ 170 ਹੈ ਜੋ ਤਾਜ਼ਾ ਨਤੀਜਿਆਂ 'ਚ ਕਿਸੇ ਪਾਰਟੀ ਨੂੰ ਪ੍ਰਾਪਤ ਨਹੀਂ ਹੋਇਆ। ਪਰ ਇਹ ਸਪਸ਼ਟ ਹੈ ਕਿ ਜਸਟਿਨ ਟਰੂਡੋ ਦੁਬਾਰਾ ਤੋਂ ਪ੍ਰਧਾਨ ਮੰਤਰੀ ਦੀ ਸੀਟ 'ਤੇ ਕਾਬਜ਼ ਹੋਣਗੇ।

🔔 ਕੈਨੇਡਾ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!