|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਕੈਨੇਡਾ

ਕੈਨੇਡਾ ਨੇ ਆਪਣੀ ਅੱਤਵਾਦੀ ਲਿਸਟ 'ਚੋਂ ਖਾਲਿਸਤਾਨ ਦਾ ਨਾਮ ਹਟਾਇਆ

ਓਂਟਾਰੀਓ (ਵਿਕਰਮ ਸਹਿਜਪਾਲ) : 2 ਮਹੀਨੇ ਪਹਿਲਾਂ ਕੈਨੇਡਾ ਸਰਕਾਰ ਨੇ ਆਪਣੀ ਜਿਸ ਸੁਰੱਖਿਆ ਰਿਪੋਰਟ ਵਿੱਚ ਸਿੱਖ ਖਾਲਿਸਤਾਨੀ ਕੱਟੜਵਾਦ ਨੂੰ ਆਪਣੇ ਦੇਸ਼ ਲਈ ਖਤਰਾ ਦੱਸਿਆ ਸੀ, ਉਸ ਖਤਰੇ ਦੀ ਸੂਚੀ ਵਾਲੀ ਰਿਪੋਰਟ ਵਿੱਚੋਂ ਸਿੱਖ ਖਾਲਿਸਤਾਨੀ ਸ਼ਬਦ ਹਟਾ ਲਿਆ ਗਿਆ ਹੈ। ਇਸ ਸਬੰਧੀ ਇੱਕ ਮੰਗ ਉੱਥੋਂ ਦੇ ਸਿੱਖ ਸੰਸਦ ਜਗਮੀਤ ਸਿੰਘ ਨੇ ਬੀਤੇ ਦਿਨੀਂ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ

NRI Post Desk · 2261 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਓਂਟਾਰੀਓ (ਵਿਕਰਮ ਸਹਿਜਪਾਲ) : 2 ਮਹੀਨੇ ਪਹਿਲਾਂ ਕੈਨੇਡਾ ਸਰਕਾਰ ਨੇ ਆਪਣੀ ਜਿਸ ਸੁਰੱਖਿਆ ਰਿਪੋਰਟ ਵਿੱਚ ਸਿੱਖ ਖਾਲਿਸਤਾਨੀ ਕੱਟੜਵਾਦ ਨੂੰ ਆਪਣੇ ਦੇਸ਼ ਲਈ ਖਤਰਾ ਦੱਸਿਆ ਸੀ, ਉਸ ਖਤਰੇ ਦੀ ਸੂਚੀ ਵਾਲੀ ਰਿਪੋਰਟ ਵਿੱਚੋਂ ਸਿੱਖ ਖਾਲਿਸਤਾਨੀ ਸ਼ਬਦ ਹਟਾ ਲਿਆ ਗਿਆ ਹੈ। ਇਸ ਸਬੰਧੀ ਇੱਕ ਮੰਗ ਉੱਥੋਂ ਦੇ ਸਿੱਖ ਸੰਸਦ ਜਗਮੀਤ ਸਿੰਘ ਨੇ ਬੀਤੇ ਦਿਨੀਂ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨਾਲ ਮੁਲਾਕਾਤ ਦੌਰਾਨ ਕੀਤੀ ਸੀ।

ਸੰਬੰਧਿਤ ਖ਼ਬਰਾਂ

ਜਿਸ ‘ਤੇ ਕਾਰਵਾਈ ਕਰਦਿਆਂ ਟਰੂਡੋ ਸਰਕਾਰ ਨੇ ਐਲਾਨ ਕੀਤਾ ਹੈ। ਸਰਕਾਰ ਦੀ ਇਸ ਕਾਰਵਾਈ ਨਾਲ ਜਿੱਥੇ ਉੱਥੇ ਵਸਦੇ ਸਿੱਖਾਂ ਨੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਹੈ, ਉੱਥੇ ਉਸ ਭਾਰਤ ਸਰਕਾਰ ਦੀ ਅਜੇ ਤੱਕ ਕੋਈ ਪ੍ਰਤੀਕਿਰਿਆ ਸਾਹਮਣੇ ਨਹੀਂ ਆਈ ਹੈ, ਜਿਹੜੀ ਲੰਮੇ ਸਮੇਂ ਤੋਂ ਉੱਥੇ ਵਸਦੇ ਸਿੱਖ ਕੱਟੜਪੰਥੀਆਂ ਨੂੰ ਕੈਨੇਡਾ ਹੀ ਨਹੀਂ ਭਾਰਤ ਲਈ ਵੀ ਖ਼ਤਰਾ ਮੰਨਦੀ ਆਈ ਹੈ।

ਸਰਕਾਰ ਦੇ ਇਸ ਫੈਸਲੇ ਨਾਲ ਸੰਸਦ ਮੈਂਬਰ ਜਗਮੀਤ ਸਿੰਘ ਦਾ ਉੱਥੋਂ ਦੇ ਸਿੱਖ ਭਾਈਚਾਰੇ ਅੰਦਰ ਸਤਿਕਾਰ ਹੋਰ ਵਧਿਆ ਹੈ। ਦੱਸ ਦਈਏ ਕਿ 2 ਮਹੀਨੇ ਪਹਿਲਾਂ ਜਦੋਂ ਖਾਲਿਸਤਾਨੀ ਵੱਖਵਾਦ ਨੂੰ ਕੈਨੇਡਾ ਸਰਕਾਰ ਨੇ ਪਹਿਲੀ ਵਾਰ ਅੱਤਵਾਦੀ ਖਤਰਿਆਂ ਵਿੱਚੋਂ ਇੱਕ ਮੰਨਦਿਆਂ ਆਪਣੀ ਪਬਲਿਕ ਸੇਫਟੀ ਰਿਪੋਰਟ 2018 ‘ਆਨ ਟੈਰੀਜ਼ਮ ਥ੍ਰੇਟ ਟੂ ਕੈਨੇਡਾ’ ਵਿੱਚ ਜਗ੍ਹਾ ਦਿੱਤੀ ਸੀ, ਤਾਂ ਉਸ ਵੇਲੇ ਤੋਂ ਲੈ ਕੇ ਹੁਣ ਤੱਕ ਉੱਥੇ ਵਸਦੇ ਸਿੱਖ, ਇਸ ਦਾ ਭਾਰੀ ਵਿਰੋਧ ਕਰਦਿਆਂ, ਉਕਤ ਸ਼ਬਦ ਸਰਕਾਰ ਦੀ ਇਸ ਰਿਪੋਰਟ ਵਿੱਚੋਂ ਹਟਾਉਣ ਦੀ ਮੰਗ ਕਰਦੇ ਆ ਰਹੇ ਸਨ।

🔔 ਕੈਨੇਡਾ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!