|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਕੈਨੇਡਾ

ਕੈਨੇਡਾ: ਸੁਰੱਖਿਆ ਕਸਰਤ ਫੇਲ੍ਹ! ਕੈਲਗਰੀ ਹਸਪਤਾਲ ‘ਚੋਂ ਗੈਂਗਸਟਰ ਫਰਾਰ

ਵੈਨਕੂਵਰ (ਪਾਇਲ): ਕੈਨੇਡਾ ਸਰਹੱਦੀ ਸੁਰੱਖਿਆ ਏਜੰਸੀ ਵਲੋਂ ਵੱਡਾ ਤਰੱਦਦ ਕਰਕੇ ਵੱਖ-ਵੱਖ ਅਪਰਾਧਾਂ ਹੇਠ ਗ੍ਰਿਫਤਾਰ ਕੀਤਾ ਗਿਆ ਕਥਿਤ ਗੈਂਗਸਟਰ ਜਗਦੀਪ ਸਿੰਘ ਬੀਤੀ ਰਾਤ ਕੈਲਗਰੀ ਦੇ ਰੌਕੀਵਿਊ ਹਸਪਤਾਲ ’ਚੋਂ ਫ਼ਰਾਰ ਹੋ ਗਿਆ। ਅਜੇ ਉਸ ਤੋਂ ਫਿਰੌਤੀਆਂ ਨਾਲ ਸਬੰਧਤ ਗੈਂਗਸਟਰ ਸਰਗਰਮੀਆਂ ਬਾਰੇ ਜਾਂਚ ਅਰੰਭੀ ਹੀ ਜਾਣ ਲੱਗੀ ਸੀ, ਪਰ ਉਸ ਨੇ ਬਿਮਾਰੀ ਦਾ ਬਹਾਨਾ ਬਣਾਇਆ, ਜਿਸ ਕਾਰਨ

NRI Post Desk · 372 ਦਿਨ ਪਹਿਲਾਂ · ਅੱਪਡੇਟ 373 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਕੈਨੇਡਾ: ਸੁਰੱਖਿਆ ਕਸਰਤ ਫੇਲ੍ਹ! ਕੈਲਗਰੀ ਹਸਪਤਾਲ ‘ਚੋਂ ਗੈਂਗਸਟਰ ਫਰਾਰ
📷 NRI Post Desk

ਵੈਨਕੂਵਰ (ਪਾਇਲ): ਕੈਨੇਡਾ ਸਰਹੱਦੀ ਸੁਰੱਖਿਆ ਏਜੰਸੀ ਵਲੋਂ ਵੱਡਾ ਤਰੱਦਦ ਕਰਕੇ ਵੱਖ-ਵੱਖ ਅਪਰਾਧਾਂ ਹੇਠ ਗ੍ਰਿਫਤਾਰ ਕੀਤਾ ਗਿਆ ਕਥਿਤ ਗੈਂਗਸਟਰ ਜਗਦੀਪ ਸਿੰਘ ਬੀਤੀ ਰਾਤ ਕੈਲਗਰੀ ਦੇ ਰੌਕੀਵਿਊ ਹਸਪਤਾਲ ’ਚੋਂ ਫ਼ਰਾਰ ਹੋ ਗਿਆ। ਅਜੇ ਉਸ ਤੋਂ ਫਿਰੌਤੀਆਂ ਨਾਲ ਸਬੰਧਤ ਗੈਂਗਸਟਰ ਸਰਗਰਮੀਆਂ ਬਾਰੇ ਜਾਂਚ ਅਰੰਭੀ ਹੀ ਜਾਣ ਲੱਗੀ ਸੀ, ਪਰ ਉਸ ਨੇ ਬਿਮਾਰੀ ਦਾ ਬਹਾਨਾ ਬਣਾਇਆ, ਜਿਸ ਕਾਰਨ ਉਸ ਨੂੰ ਕੱਲ੍ਹ ਹਸਪਤਾਲ ਦਾਖਲ ਕਰਵਾਇਆ ਸੀ।

ਸੰਬੰਧਿਤ ਖ਼ਬਰਾਂ

ਸੀਬੀਐਸਏ ਵਲੋਂ ਵੱਖ ਵੱਖ ਪੁਲਿਸ ਬਲਾਂ ਦੇ ਸਹਿਯੋਗ ਨਾਲ ਉਸ ਦੀ ਭਾਲ ਵਿੱਚ ਤੇਜ਼ੀ ਲਿਆਂਦੀ ਗਈ ਹੈ। ਏਜੰਸੀ ਵਲੋਂ ਗੈਰਕਾਨੂੰਨੀ ਢੰਗ ਨਾ ਰਹਿ ਰਹੇ ਲੋਕਾਂ ਦੀ ਫੜੋ ਫੜਾਈ ਮੌਕੇ ਅਚਾਨਕ ਜਗਦੀਪ ਕਾਬੂ ਆ ਗਿਆ ਸੀ। ਬੇਸ਼ੱਕ ਏਜੰਸੀ ਵਲੋਂ ਵਧੇਰੇ ਜਾਣਕਾਰੀ ਦੇਣ ਤੋਂ ਟਾਲਾ ਵੱਟਿਆ ਗਿਆ ਹੈ, ਪਰ ਸੂਤਰਾਂ ਅਨੁਸਾਰ ਏਜੰਸੀ ਨੂੰ ਉਸ ਦੀ ਪੁੱਛਗਿੱਛ ਦੌਰਾਨ ਵੱਡੇ ਅਪਰਾਧਾਂ ਬਾਰੇ ਖੁਲਾਸੇ ਹੋਣ ਦਾ ਵਿਸ਼ਵਾਸ ਹੈ।

🔔 ਕੈਨੇਡਾ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!