|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਕੈਨੇਡਾ

ਕੈਨੇਡਾ - 12 ਸਾਲਾਂ ਭਾਰਤੀ ਬੱਚੇ ਦੀ ਭੇਤਭਰੇ ਹਾਲਾਤ ਵਿਚ ਹੋਈ ਮੌਤ

ਓਂਟਾਰੀਓ ਡੈਸਕ (ਵਿਕਰਮ ਸਹਿਜਪਾਲ) : 12 ਸਾਲ ਦੇ ਇਕ ਭਾਰਤੀ ਬੱਚੇ ਦੀ ਭੇਤਭਰੇ ਹਾਲਾਤ ਵਿਚ ਮੌਤ ਹੋ ਗਈ ਇਹ ਘਟਨਾ ਟੋਰਾਂਟੋ ਨਾਲ ਲਗਦੇ ਇਲਾਕੇ ਵਿਚ ਹੋਈ। ਬੱਚੇ ਦੀ ਮਾਂ ਨੇ ਦੋਸ਼ ਲਾਇਆ ਹੈ ਕਿ ਸਕੂਲ ਵਿਚ ਹੁੰਦੇ ਵਿਤਕਰੇ ਕਾਰਨ ਇਹ ਨੌਬਤ ਆਈ। 'ਟਾਈਮਜ਼ ਆਫ਼ ਇੰਡੀਆ' ਦੀ ਰਿਪੋਰਟ ਮੁਤਾਬਕ ਮਾਮਲੇ ਦੀ ਪੜਤਾਲ ਚੱਲ ਰਹੀ ਹੈ ਅਤੇ ਫ਼ਿਲਹਾਲ ਕੁਝ ਵੀ ਕਹਿਣ ਸੰਭਵ ਨਹੀਂ। ਮਾਰਚ 2018 ਵਿ

NRI Post Desk · 2261 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਓਂਟਾਰੀਓ ਡੈਸਕ (ਵਿਕਰਮ ਸਹਿਜਪਾਲ) : 12 ਸਾਲ ਦੇ ਇਕ ਭਾਰਤੀ ਬੱਚੇ ਦੀ ਭੇਤਭਰੇ ਹਾਲਾਤ ਵਿਚ ਮੌਤ ਹੋ ਗਈ ਇਹ ਘਟਨਾ ਟੋਰਾਂਟੋ ਨਾਲ ਲਗਦੇ ਇਲਾਕੇ ਵਿਚ ਹੋਈ। ਬੱਚੇ ਦੀ ਮਾਂ ਨੇ ਦੋਸ਼ ਲਾਇਆ ਹੈ ਕਿ ਸਕੂਲ ਵਿਚ ਹੁੰਦੇ ਵਿਤਕਰੇ ਕਾਰਨ ਇਹ ਨੌਬਤ ਆਈ। 'ਟਾਈਮਜ਼ ਆਫ਼ ਇੰਡੀਆ' ਦੀ ਰਿਪੋਰਟ ਮੁਤਾਬਕ ਮਾਮਲੇ ਦੀ ਪੜਤਾਲ ਚੱਲ ਰਹੀ ਹੈ ਅਤੇ ਫ਼ਿਲਹਾਲ ਕੁਝ ਵੀ ਕਹਿਣ ਸੰਭਵ ਨਹੀਂ। ਮਾਰਚ 2018 ਵਿਚ ਆਪਣੇ ਬੱਚੇ ਨਾਲ ਭਾਰਤ ਤੋਂ ਕੈਨੇਡਾ ਆਈ ਮਾਂ ਨੇ ਦੱਸਿਆ ਕਿ ਉਹ ਆਪਣੇ ਬੇਟੇ ਨੂੰ ਸੁਰੱਖਿਅਤ ਭਵਿੱਖ ਦੇਣਾ ਚਾਹੁੰਦੀ ਸੀ ਪਰ ਹੁਣ ਕੁਝ ਵੀ ਬਾਕੀ ਨਹੀਂ ਬਚਿਆ।

ਸੰਬੰਧਿਤ ਖ਼ਬਰਾਂ

ਰਿਪੋਰਟ ਵਿਚ ਬੱਚੇ ਅਤੇ ਉਸ ਦੀ ਮਾਂ ਤੀ ਪਛਾਣ ਜਨਤਕ ਨਹੀਂ ਕੀਤੀ ਗਈ। ਮਾਂ ਨੇ ਦੋਸ਼ ਲਾਇਆ ਕਿ ਸਕੂਲ ਵਿਚ ਸਾਥੀ ਵਿਦਿਆਰਥੀ ਉਸ ਦੇ ਬੇਟੇ ਨੂੰ ਤੰਗ-ਪ੍ਰੇਸ਼ਾਨ ਕਰਦੇ ਸਨ ਅਤੇ ਸ਼ਿਕਾਇਤ ਦੇ ਬਾਵਜੂਦ ਸਕੂਲ ਪ੍ਰਬੰਧਕਾਂ ਨੇ ਕੋਈ ਕਦਮ ਨਾ ਚੁੱਕਿਆ। ਮਾਂ ਨੇ ਆਪਣੇ ਬੱਚੇ 'ਤੇ ਨਸਲੀ ਹਮਲਾ ਹੋਣ ਦਾ ਖ਼ਦਸ਼ਾ ਵੀ ਜ਼ਾਹਰ ਕੀਤਾ। ਦੱਸ ਦੇਈਏ ਕਿ ਬੱਚੇ ਦੀ ਲਾਸ਼ 21 ਜੂਨ ਨੂੰ ਇਕ ਅਪਾਰਟਮੈਂਟ ਬਿਲਡਿੰਗ ਨੇੜੇ ਬਰਾਮਦ ਕੀਤੀ ਗਈ ਜਿਥੇ ਉਹ ਆਪਣੇ ਇਕ ਜਮਾਤੀ ਨੂੰ ਮਿਲਣ ਗਿਆ ਸੀ।

🔔 ਕੈਨੇਡਾ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!