|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਕੈਨੇਡਾ

ਰਫਿਊਜ਼ੀਆਂ ਨੂੰ ਆਪਣੇ ਦੇਸ਼ ਨਹੀਂ ਵੜਨ ਦਵੇਗਾ ਕੈਨੇਡਾ

ਓਂਟਾਰੀਓ (ਵਿਕਰਮ ਸਹਿਜਪਾਲ) : ਕੈਨੇਡਾ 'ਚ ਜਸਟਿਨ ਟਰੂਡੋ ਦੀ ਲਿਬਰਲ ਸਰਕਾਰ ਨੇ ਸੰਸਦ 'ਚ ਇਕ ਸੋਧ ਬਿੱਲ ਦੇ ਜ਼ਰੀਏ ਆਖਿਆ ਹੈ ਕਿ ਕੈਨੇਡਾ ਉਨ੍ਹਾਂ ਸਾਰੇ ਰਫਿਊਜ਼ੀਆਂ ਨੂੰ ਆਪਣੀਆਂ ਸਰਹੱਦਾਂ 'ਚ ਆਉਣ ਤੋਂ ਰੋਕੇਗਾ, ਜਿਨ੍ਹਾਂ ਨੂੰ ਅਮਰੀਕਾ ਸਮੇਤ ਹੋਰ ਦੇਸ਼ ਠੁਕਰਾ ਚੁੱਕੇ ਹਨ। ਜ਼ਿਕਰਯੋਗ ਹੈ ਕਿ ਅਮਰੀਕਾ ਵੱਲੋਂ ਠੁਕਰਾਏ ਜਾਣ ਤੋਂ ਬਾਅਦ ਹਜ਼ਾਰਾਂ ਰਫੂਜ਼ੀਆਂ ਨੇ ਕੈਨੇਡਾ ਵੱਲ ਆਪਣੇ

NRI Post Desk · 2301 ਦਿਨ ਪਹਿਲਾਂ · ਅੱਪਡੇਟ 2298 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਓਂਟਾਰੀਓ (ਵਿਕਰਮ ਸਹਿਜਪਾਲ) : ਕੈਨੇਡਾ 'ਚ ਜਸਟਿਨ ਟਰੂਡੋ ਦੀ ਲਿਬਰਲ ਸਰਕਾਰ ਨੇ ਸੰਸਦ 'ਚ ਇਕ ਸੋਧ ਬਿੱਲ ਦੇ ਜ਼ਰੀਏ ਆਖਿਆ ਹੈ ਕਿ ਕੈਨੇਡਾ ਉਨ੍ਹਾਂ ਸਾਰੇ ਰਫਿਊਜ਼ੀਆਂ ਨੂੰ ਆਪਣੀਆਂ ਸਰਹੱਦਾਂ 'ਚ ਆਉਣ ਤੋਂ ਰੋਕੇਗਾ, ਜਿਨ੍ਹਾਂ ਨੂੰ ਅਮਰੀਕਾ ਸਮੇਤ ਹੋਰ ਦੇਸ਼ ਠੁਕਰਾ ਚੁੱਕੇ ਹਨ। ਜ਼ਿਕਰਯੋਗ ਹੈ ਕਿ ਅਮਰੀਕਾ ਵੱਲੋਂ ਠੁਕਰਾਏ ਜਾਣ ਤੋਂ ਬਾਅਦ ਹਜ਼ਾਰਾਂ ਰਫੂਜ਼ੀਆਂ ਨੇ ਕੈਨੇਡਾ ਵੱਲ ਆਪਣੇ ਕਦਮ ਵਧਾਏ ਹਨ। ਬਿੱਲ 'ਚ ਇਸ ਗੱਲ ਦਾ ਵੀ ਪ੍ਰਬੰਧ ਕੀਤਾ ਗਿਆ ਹੈ ਕਿ ਸਰਕਾਰ ਵੱਲੋਂ ਇਮੀਗ੍ਰੇਸ਼ਨ ਅਧਿਕਾਰੀਆਂ ਨੂੰ ਅਜਿਹੇ ਸਾਰੇ ਗੈਰ-ਕਾਨੂੰਨੀ ਇਮੀਗ੍ਰੈਂਟਸ ਨੂੰ ਰੋਕਣ ਅਤੇ ਉਨ੍ਹਾਂ ਵਾਪਸ ਕਰਨ ਦਾ ਅਧਿਕਾਰ ਹੋਵੇਗਾ।

ਸੰਬੰਧਿਤ ਖ਼ਬਰਾਂ

ਪ੍ਰਸਤਾਵ 'ਚ ਕਿਹਾ ਗਿਆ ਹੈ ਕਿ ਅਮਰੀਕਾ ਤੋਂ ਇਲਾਵਾ ਇੰਗਲੈਂਡ, ਆਸਟ੍ਰੇਲੀਆ ਅਤੇ ਨਿਊਜ਼ੀਲੈਂਡ ਤੋਂ ਰਫੂਜ਼ੀਆਂ ਦੀਆਂ ਅਰਜ਼ੀਆਂ ਠੁਕਰਾ ਦਿੱਤੀਆਂ ਜਾਣ ਤੋਂ ਬਾਅਦ ਕੈਨੇਡਾ ਇਨ੍ਹਾਂ ਅਰਜ਼ੀਆਂ 'ਤੇ ਵਿਚਾਰ ਨਹੀਂ ਕਰੇਗਾ। ਕੈਨੇਡਾ ਸਰਕਾਰ ਮੁਤਾਬਕ 2 ਲੱਖ ਰਫੂਜ਼ੀਆਂ ਦੀਆਂ ਅਰਜ਼ੀਆਂ ਲੰਬਿਤ ਹਨ, ਇਨ੍ਹਾਂ 'ਚੋਂ 20 ਹਜ਼ਾਰ ਉਹ ਰਫੂਜ਼ੀ ਹਨ ਜਿਨ੍ਹਾਂ ਨੂੰ ਅਮਰੀਕਾ ਨੇ 2018 'ਚ ਠੁਕਰਾ ਦਿੱਤਾ ਹੈ।

🔔 ਕੈਨੇਡਾ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!