|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਕੈਨੇਡਾ

ਕੈਨੇਡਾ ਜਾਣ ਵਾਲੇ ਪੰਜਾਬੀਆਂ ਨੂੰ ਕੈਨੇਡਾ ਅੰਬੈਸੀ ਦੀ ਚਿਤਾਵਨੀ

ਓਂਟਾਰੀਓ (ਵੈੱਬ ਡੈਸਕ) : ਕੈਨੇਡਾ ਜਾਣ ਵਾਲੇ ਪੰਜਾਬੀ ਨੂੰ ਕੈਨੇਡਾ ਅੰਬੈਸੀ ਵਲੋਂ ਇਕ ਸਖ਼ਤ ਚਿਤਾਵਨੀ ਮਿਲੀ ਹੈ| ਦੱਸ ਦਈਏ ਕਿ ਕੈਨੇਡਾ ਦੇ ਕਾਲਜਾਂ ਵਿਚ ਸਿੱਖਿਆ ਦਾ ਨਵਾਂ ਸੈਸ਼ਨ ਸ਼ੁਰੂ ਹੋਣ ਤੋਂ ਪਹਿਲਾਂ ਵਿਦਿਆਰਥੀਆਂ ਨੂੰ ਠੱਗ ਟ੍ਰੈਵਲ ਏਜੰਟਾਂ ਦੀ ਲੁੱਟ ਦਾ ਸ਼ਿਕਾਰ ਹੋਣ ਤੋਂ ਬਚਾਉਣ ਲਈ ਕੈਨੇਡਾ ਅੰਬੈਸੀ ਨੇ ਇਕ ਮੁਹਿੰਮ ਸ਼ੁਰੂ ਕੀਤੀ ਹੈ। ਇਸ ਮੁਹਿੰਮ ਦੀ ਸ਼ੁਰੂਆਤ ਪੰਜਾਬ ਦੇ

NRI Post Desk · 2261 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਓਂਟਾਰੀਓ (ਵੈੱਬ ਡੈਸਕ) : ਕੈਨੇਡਾ ਜਾਣ ਵਾਲੇ ਪੰਜਾਬੀ ਨੂੰ ਕੈਨੇਡਾ ਅੰਬੈਸੀ ਵਲੋਂ ਇਕ ਸਖ਼ਤ ਚਿਤਾਵਨੀ ਮਿਲੀ ਹੈ| ਦੱਸ ਦਈਏ ਕਿ ਕੈਨੇਡਾ ਦੇ ਕਾਲਜਾਂ ਵਿਚ ਸਿੱਖਿਆ ਦਾ ਨਵਾਂ ਸੈਸ਼ਨ ਸ਼ੁਰੂ ਹੋਣ ਤੋਂ ਪਹਿਲਾਂ ਵਿਦਿਆਰਥੀਆਂ ਨੂੰ ਠੱਗ ਟ੍ਰੈਵਲ ਏਜੰਟਾਂ ਦੀ ਲੁੱਟ ਦਾ ਸ਼ਿਕਾਰ ਹੋਣ ਤੋਂ ਬਚਾਉਣ ਲਈ ਕੈਨੇਡਾ ਅੰਬੈਸੀ ਨੇ ਇਕ ਮੁਹਿੰਮ ਸ਼ੁਰੂ ਕੀਤੀ ਹੈ। ਇਸ ਮੁਹਿੰਮ ਦੀ ਸ਼ੁਰੂਆਤ ਪੰਜਾਬ ਦੇ ਸਾਰੇ ਅਖਬਾਰਾਂ ਵਿਚ ਇਕ ਇਸ਼ਤਿਹਾਰ ਜਾਰੀ ਕਰਕੇ ਕੀਤੀ ਗਈ ਹੈ। ਇਹ ਇਸ਼ਤਿਹਾਰ ਤਿੰਨ ਭਾਸ਼ਾਵਾਂ ਵਿਚ ਜਾਰੀ ਕੀਤਾ ਗਿਆ ਹੈ। ਪੰਜਾਬ ਦੀਆਂ ਅਖਬਾਰਾਂ ਵਿਚ ਇਹ ਇਸ਼ਤਿਹਾਰ ਪੰਜਾਬ ਅਤੇ ਅੰਗਰੇਜ਼ੀ ਵਿਚ ਜਾਰੀ ਕੀਤਾ ਗਿਆ ਹੈ ਜਦਕਿ ਹਿੰਦੀ ਦੀਆਂ ਅਖਬਾਰਾਂ ਵਿਚ ਇਹ ਇਸ਼ਤਿਹਾਰ ਹਿੰਦੀ ਅਤੇ ਅੰਗਰੇਜ਼ੀ ਵਿਚ ਜਾਰੀ ਕੀਤਾ ਗਿਆ ਹੈ।

ਸੰਬੰਧਿਤ ਖ਼ਬਰਾਂ

ਇਸ਼ਤਿਹਾਰ ਵਿਚ ਕੈਨੇਡਾ ਜਾਣ ਦੇ ਚਾਹਵਾਨਾਂ ਨੂੰ ਚਿਤਾਵਨੀ ਦਿੱਤੀ ਗਈ ਹੈ ਕਿ ਕੈਨੇਡਾ ਜਾਣ ਲਈ ਵੀਜ਼ਾ ਫੀਸ ਭਾਰਤੀ ਮੁਦਰਾ ਮੁਤਾਬਕ 5200 ਰੁਪਏ ਹੈ ਅਤੇ ਕਈ ਇਮੀਗ੍ਰੇਸ਼ਨ ਏਜੰਟ ਇਸ ਫੀਸ ਨਾਲੋਂ ਕਿਤੇ ਵੱਧ ਪੈਸੇ ਵਸੂਲ ਰਹੇ ਹਨ। ਲੋਕ ਆਪਣਾ ਪੈਸਾ ਬਰਬਾਦ ਨਾ ਕਰਨ ਅਤੇ ਕੈਨੇਡਾ ਸਰਕਾਰ ਦੀ ਅਧਿਕਾਰਤ ਵੈਬ ਸਾਈਟ 'ਤੇ ਜਾ ਕੇ ਇਮੀਗ੍ਰੇਸ਼ਨ ਫਾਰਮ ਡਾਊਨਲੋਡ ਕਰਕੇ ਨਿਯਮਾਂ ਅਤੇ ਕਾਨੂੰਨਾਂ ਬਾਰੇ ਸਾਰੀ ਜਾਣਕਾਰੀ ਲੈਣ। ਜਦੋਂ ਅਸੀਂ ਕੈਨੇਡਾ ਸਰਕਾਰ ਦੀ ਅਧਿਕਾਰਤ ਵੈੱਬ ਸਾਈਟ 'ਤੇ ਜਾਂਦੇ ਹਾਂ ਤਾਂ ਉਸ ਵੈੱਬ ਸਾਈਟ ਜ਼ਰੀਏ ਕੈਨੇਡਾ ਵਿਚ ਵੀਜ਼ੇ ਦੀ ਅਰਜ਼ੀ ਲਗਾਉਣ ਲਈ ਚਾਹਵਾਨਾਂ ਨੂੰ ਨਿਯਮ ਅਤੇ ਕਾਇਦੇ ਦੱਸੇ ਗਏ ਹਨ।

ਇਸ ਦੇ ਨਾਲ ਹੀ ਇਹ ਵੀ ਦੱਸਿਆ ਗਿਆ ਹੈ ਕਿ ਵੀਜ਼ਾ ਅਰਜ਼ੀ ਦੇ ਨਾਲ-ਨਾਲ ਕਿਹੜੇ-ਕਿਹੜੇ ਦਸਤਾਵੇਜ਼ ਅਤੇ ਕਿੰਨੇ ਫੰਡ ਹੋਣੇ ਜ਼ਰੂਰੀ ਹਨ। ਵੈੱਬ ਸਾਈਟ 'ਤੇ ਆਨਲਾਈਨ ਅਰਜ਼ੀ ਲਗਾਉਣ ਦੀ ਵਿਵਸਥਾ ਵੀ ਹੈ। ਫਿਰ ਵੀ ਵਿਦਿਆਰਥੀ ਜਾਂ ਕੈਨੇਡਾ ਜਾਣ ਦਾ ਕੋਈ ਚਾਹਵਾਨ ਇਸ ਵੈੱਬਸਾਈਟ ਰਾਹੀਂ ਵੀ ਆਪਣੀ ਅਰਜ਼ੀ ਲਗਾ ਸਕਦਾ ਹੈ।

🔔 ਕੈਨੇਡਾ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!