|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਸਿੱਖ ਜਗਤ

ਜਗਮੀਤ ਸਿੰਘ ਨੇ ਕੀਤਾ ਵੱਡਾ ਖੁਲਾਸਾ - ਮੈ 10 ਸਾਲ ਦੀ ਉਮਰ 'ਚ ਹੋ ਗਿਆ ਸੀ ਜਿਣਸੀ ਸ਼ੋਸ਼ਣ ਦਾ ਸ਼ਿਕਾਰ

ਓਂਟਾਰੀਓ (ਵਿਕਰਮ ਸਹਿਜਪਾਲ) : ਭਾਰਤੀ ਮੂਲ ਦੇ ਕੈਨੇਡਾ 'ਚ ਵਿਰੋਧੀ ਧਿਰ ਦੇ ਨੇਤਾ ਜਗਮੀਤ ਸਿੰਘ ਨੇ ਇਕ ਵੱਡਾ ਖੁਲਾਸਾ ਕੀਤਾ ਹੈ। ਉਨ੍ਹਾਂ ਕਿਹਾ ਕਿ ਜਦੋਂ ਉਹ 10 ਸਾਲ ਦੇ ਸਨ ਤਾਂ ਉਨ੍ਹਾਂ ਦੇ ਤਾਇਕਵਾਂਡੋ ਕੋਚ ਨੇ ਉਸ ਦਾ ਜਿਣਸੀ ਸ਼ੋਸ਼ਣ (ਯੌਨ ਉਤਪੀੜਣ) ਕੀਤਾ ਸੀ ਅਤੇ ਇਸ ਸ਼ੋਸ਼ਣ ਦੇ ਬਾਰੇ 'ਚ ਉਨ੍ਹਾਂ ਨੇ ਕਦੇ ਕੁਝ ਨਹੀਂ ਕਿਹਾ। ਗਲੋਬਲ ਨਿਊਜ਼ ਮੁਤਾਬਕ, ਨਿਊ ਡੈਮੋਕ੍ਰੇਟਿਕ ਪਾ

NRI Post Desk · 2261 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਓਂਟਾਰੀਓ (ਵਿਕਰਮ ਸਹਿਜਪਾਲ) : ਭਾਰਤੀ ਮੂਲ ਦੇ ਕੈਨੇਡਾ 'ਚ ਵਿਰੋਧੀ ਧਿਰ ਦੇ ਨੇਤਾ ਜਗਮੀਤ ਸਿੰਘ ਨੇ ਇਕ ਵੱਡਾ ਖੁਲਾਸਾ ਕੀਤਾ ਹੈ। ਉਨ੍ਹਾਂ ਕਿਹਾ ਕਿ ਜਦੋਂ ਉਹ 10 ਸਾਲ ਦੇ ਸਨ ਤਾਂ ਉਨ੍ਹਾਂ ਦੇ ਤਾਇਕਵਾਂਡੋ ਕੋਚ ਨੇ ਉਸ ਦਾ ਜਿਣਸੀ ਸ਼ੋਸ਼ਣ (ਯੌਨ ਉਤਪੀੜਣ) ਕੀਤਾ ਸੀ ਅਤੇ ਇਸ ਸ਼ੋਸ਼ਣ ਦੇ ਬਾਰੇ 'ਚ ਉਨ੍ਹਾਂ ਨੇ ਕਦੇ ਕੁਝ ਨਹੀਂ ਕਿਹਾ। ਗਲੋਬਲ ਨਿਊਜ਼ ਮੁਤਾਬਕ, ਨਿਊ ਡੈਮੋਕ੍ਰੇਟਿਕ ਪਾਰਟੀ ਦੇ 40 ਸਾਲਾ ਸਿੱਖ ਨੇਤ ਨੇ ਆਪਣੀ ਸਵੈ-ਜੀਵਨੀ 'ਚ ਆਖਿਆ ਹੈ ਕਿ ਇਹ ਘਟਨਾ 1980 ਦੇ ਦਹਾਕੇ 'ਚ ਹੋਈ ਸੀ ਜਦੋਂ ਉਹ ਵਿੰਡਸਰ, ਓਨਟਾਰੀਓ 'ਚ ਰਹਿ ਰਹੇ ਸਨ।

ਸੰਬੰਧਿਤ ਖ਼ਬਰਾਂ

ਸਿੰਘ ਨੇ ਪਿਛਲੇ ਮਹੀਨੇ ਕੈਨੇਡਾ ਦੀ ਸਿਆਸਤ 'ਚ ਉਦੋਂ ਇਤਿਹਾਸ ਰਚਿਆ ਜਦੋਂ ਉਨ੍ਹਾਂ ਨੇ ਦੇਸ਼ ਦੀ ਇਕ ਵੱਡੀ ਵਿਰੋਧੀ ਪਾਰਟੀ ਵੱਲੋਂ 'ਹਾਊਸ ਆਫ ਕਾਮਨਸ' 'ਚ ਪਹਿਲੇ ਅਸ਼ਵੇਤ ਨੇਤਾ ਦੇ ਰੂਪ 'ਚ ਸ਼ੁਰੂਆਤ ਕੀਤੀ। ਆਪਣੀ ਕਿਤਾਬ 'ਲਵ ਐਂਡ ਕਰੇਜ਼ : ਮਾਈ ਸਟੋਰੀ ਆਫ ਫੈਮਿਲੀ, ਰਿਜ਼ਾਲਯੰਸ ਐਂਡ ਓਵਰਕਮਿੰਗ ਦਿ ਐਨਐਕਸਪੈਕਟੇਡ' 'ਚ ਉਨ੍ਹਾਂ ਨੇ ਘਟਨਾ ਦਾ ਜ਼ਿਕਰ ਕੀਤਾ ਹੈ।

ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਕੋਚ ਦੀ ਬਾਅਦ 'ਚ ਮੌਤ ਹੋ ਗਈ। ਸਿੰਘ ਨੇ ਕਿਹਾ ਹੈ ਕਿ ਉਨ੍ਹਾਂ ਨੂੰ ਉਮੀਦ ਹੈ ਕਿ ਇਸ ਨਾਲ ਦੂਜੇ ਲੋਕਾਂ ਨੂੰ ਵੀ ਅਹਿਸਾਸ ਹੋਵੇਗਾ ਕਿ ਉਨ੍ਹਾਂ ਦੀ ਕੋਈ ਗਲਤੀ ਨਹੀਂ ਹੈ ਅਤੇ ਉਨ੍ਹਾਂ ਨੂੰ ਖੁਲ੍ਹ ਕੇ ਬੋਲਣਾ ਚਾਹੀਦਾ ਹੈ। ਦੱਸ ਦਈਏ ਕਿ ਐੱਨ. ਡੀ. ਪੀ. ਲੀਡਰ ਜਗਮੀਤ ਸਿੰਘ ਇਸ ਸਾਲ ਅਕਤੂਬਰ 'ਚ ਹੋ ਰਹੀਆਂ ਪ੍ਰਧਾਨ ਮੰਤਰੀ ਦੀਆਂ ਚੋਣਾਂ 'ਚ ਖੜ੍ਹੇ ਹੋਣਗੇ। ਕੈਨੇਡਾ 'ਚ ਹੋਣ ਵਾਲੀਆਂ ਚੋਣਾਂ ਨੂੰ ਲੈ ਕੇ ਹਰੇਕ ਪਾਰਟੀ ਆਪਣੇ ਚੋਣ ਪ੍ਰਚਾਰ ਅਤੇ ਵੋਟਰਾਂ ਨੂੰ ਉਕਸਾਉਣ ਲਈ ਨਵੇਂ-ਨਵੇਂ ਵਾਅਦੇ ਕਰ ਰਹੀ ਹੈ।

🔔 ਸਿੱਖ ਜਗਤ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!