|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਸਿੱਖ ਜਗਤ

ਜਸਟਿਨ ਟਰੂਡੋ ਦੇ ਨਾਲ ਖੜੇ ਹੋਏ ਕੈਨੇਡੀਅਨ ਸਿੱਖ..!

ਓਂਟਾਰੀਓ ਡੈਸਕ (Vikram Sehajpal) : ਲਿਬਰਲ ਆਗੂ ਜਸਟਿਨ ਟਰੂਡੋ ਵੱਲੋਂ ਆਪਣੇ ਚਿਹਰੇ ਅਤੇ ਸਰੀਰ 'ਤੇ ਕਾਲਾ ਰੰਗ ਮਲਣ ਦੀਆਂ ਕਈ ਤਸਵੀਰਾਂ ਅਤੇ ਵੀਡੀਓ ਸਾਹਮਣੇ ਆਉਣ ਦੇ ਬਾਵਜੂਦ ਕੈਨੇਡੀਅਨ ਸਿੱਖ ਚੱਟਾਨ ਵਾਂਗ ਉਨਾਂ ਦੇ ਨਾਲ ਖੜੇ ਹਨ। ਸਿੱਖ ਭਾਈਚਾਰੇ ਦੇ ਮਨ ਵਿਚ ਟਰੂਡੋ ਪ੍ਰਤੀ ਮਾਮੂਲੀ ਗੁੱਸਾ ਹੋ ਸਕਦਾ ਹੈ ਪਰ ਨਾਰਾਜ਼ਗੀ ਬਿਲਕੁਲ ਵੀ ਮਹਿਸੂਸ ਨਹੀਂ ਹੁੰਦੀ। ਸਿੱਖ ਭਾਈਚਾਰ

NRI Post Desk · 2260 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਓਂਟਾਰੀਓ ਡੈਸਕ (Vikram Sehajpal) : ਲਿਬਰਲ ਆਗੂ ਜਸਟਿਨ ਟਰੂਡੋ ਵੱਲੋਂ ਆਪਣੇ ਚਿਹਰੇ ਅਤੇ ਸਰੀਰ 'ਤੇ ਕਾਲਾ ਰੰਗ ਮਲਣ ਦੀਆਂ ਕਈ ਤਸਵੀਰਾਂ ਅਤੇ ਵੀਡੀਓ ਸਾਹਮਣੇ ਆਉਣ ਦੇ ਬਾਵਜੂਦ ਕੈਨੇਡੀਅਨ ਸਿੱਖ ਚੱਟਾਨ ਵਾਂਗ ਉਨਾਂ ਦੇ ਨਾਲ ਖੜੇ ਹਨ। ਸਿੱਖ ਭਾਈਚਾਰੇ ਦੇ ਮਨ ਵਿਚ ਟਰੂਡੋ ਪ੍ਰਤੀ ਮਾਮੂਲੀ ਗੁੱਸਾ ਹੋ ਸਕਦਾ ਹੈ ਪਰ ਨਾਰਾਜ਼ਗੀ ਬਿਲਕੁਲ ਵੀ ਮਹਿਸੂਸ ਨਹੀਂ ਹੁੰਦੀ। ਸਿੱਖ ਭਾਈਚਾਰੇ ਦਾ ਮੰਨਣਾ ਹੈ ਕਿ ਜਸਟਿਨ ਟਰੂਡੋ ਦੀਆਂ ਪੁਰਾਣੀਆਂ ਤਸਵੀਰਾਂ ਬਾਰੇ ਕੋਈ ਵਿਵਾਦ ਨਹੀਂ ਹੋਣਾ ਚਾਹੀਦਾ ਕਿਉਂਕਿ ਉਹ ਮੁਆਫ਼ੀ ਮੰਗ ਚੁੱਕੇ ਹਨ।

ਸੰਬੰਧਿਤ ਖ਼ਬਰਾਂ

ਜਸਟਿਨ ਟਰੂਡੋ ਨਾਲ ਤਸਵੀਰ ਵਿਚ ਨਜ਼ਰ ਆ ਰਹੇ ਸਨੀ ਖੁਰਾਣਾ ਨੇ ਕਿਹਾ ਕਿ ਉਨਾਂ ਦੇ ਬੱਚੇ ਵੈਨਕੂਵਰ ਦੀ ਵੈਸਟ ਪੁਆਇੰਟ ਗਰੇਅ ਅਕੈਡਮੀ ਵਿਚ ਜਾਂਦੇ ਸਨ ਜਿਥੇ ਟਰੂਡੋ ਨੇ ਅਧਿਆਪਕ ਵਜੋਂ ਸੇਵਾਵਾਂ ਨਿਭਾਈਆਂ। ਸਰੀ ਦੇ ਗੁਰੂ ਬਾਜ਼ਾਰ ਵਿਚ ਕੱਪੜਿਆਂ ਦੀ ਦੁਕਾਨ ਚਲਾ ਰਹੇ ਸਨੀ ਖੁਰਾਣਾ ਨੇ ਕਿਹਾ ਕਿ ਬਿਨਾਂ ਸ਼ੱਕ ਕਿਸੇ ਨਾਲ ਮਾੜਾ ਸਲੂਕ ਜਾਂ ਕਿਸੇ ਹੋਰ ਕਿਸਮ ਦਾ ਨਸਲਵਾਦ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ ਪਰ ਜਸਟਿਨ ਟਰੂਡੋ ਨੇ ਅਲਾਦੀਨ ਦਾ ਭੇਸ ਧਾਰਨ ਕਰਨ ਖਾਤਰ ਆਪਣੇ ਚਿਹਰੇ 'ਤੇ ਰੰਗ ਮਲਿਆ ਸੀ। ਇਸ ਤੋਂ ਵਧ ਕੇ ਉਨਾਂ ਦਾ ਕੋਈ ਮਕਸਦ ਨਹੀਂ ਸੀ।

🔔 ਸਿੱਖ ਜਗਤ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!