|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਕੈਨੇਡਾ

ਕੈਨੇਡਾ 'ਚ 550ਵੇਂ ਪ੍ਰਕਾਸ਼ ਪੁਰਬ ਮੌਕੇ 550 ਘੰਟੇ ਬਲਦੀ ਰਹੇਗੀ 13 ਲੱਖ ਦੀ ਮੋਮਬੱਤੀ

ਸਰੀ ਡੈਸਕ (Vikram Sehajpal) : ਕੈਨੇਡਾ 'ਚ 550ਵੇਂ ਪ੍ਰਕਾਸ਼ ਪੁਰਬ ਮੌਕੇ ਇਕ ਮੋਮਬੱਤੀ 550 ਘੰਟੇ ਮਤਲਬ 23 ਦਿਨ ਤੱਕ ਲਗਾਤਾਰ ਬਲਦੀ ਰਹੇਗੀ। ਇਹ ਮੋਮਬੱਤੀ ਬ੍ਰਿਟਿਸ਼ ਕੋਲੰਬੀਆ ਸੂਬੇ ਦੇ ਸ਼ਹਿਰ ਸਰੀ ਸਥਿਤ ਗੁਰਦੁਆਰਾ ਦੁੱਖ ਨਿਵਾਰਨ ਦੇ ਪ੍ਰਬੰਧਕਾਂ ਨੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਕ ਖਾਸ ਕਿਸਮ ਦੀ ਮੋਮਬੱਤੀ ਬਣਵਾਈ ਹੈ। ਖਾਸ ਗੱਲ ਇਹ ਵੀ ਹੈ ਕਿ ਇਹ ਮੋਮਬੱਤੀ ਪ੍

NRI Post Desk · 2260 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਸਰੀ ਡੈਸਕ (Vikram Sehajpal) : ਕੈਨੇਡਾ 'ਚ 550ਵੇਂ ਪ੍ਰਕਾਸ਼ ਪੁਰਬ ਮੌਕੇ ਇਕ ਮੋਮਬੱਤੀ 550 ਘੰਟੇ ਮਤਲਬ 23 ਦਿਨ ਤੱਕ ਲਗਾਤਾਰ ਬਲਦੀ ਰਹੇਗੀ। ਇਹ ਮੋਮਬੱਤੀ ਬ੍ਰਿਟਿਸ਼ ਕੋਲੰਬੀਆ ਸੂਬੇ ਦੇ ਸ਼ਹਿਰ ਸਰੀ ਸਥਿਤ ਗੁਰਦੁਆਰਾ ਦੁੱਖ ਨਿਵਾਰਨ ਦੇ ਪ੍ਰਬੰਧਕਾਂ ਨੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਕ ਖਾਸ ਕਿਸਮ ਦੀ ਮੋਮਬੱਤੀ ਬਣਵਾਈ ਹੈ। ਖਾਸ ਗੱਲ ਇਹ ਵੀ ਹੈ ਕਿ ਇਹ ਮੋਮਬੱਤੀ ਪ੍ਰਦੂਸ਼ਣ ਰਹਿਤ ਹੈ। ਗਿਆਨੀ ਨਰਿੰਦਰ ਸਿੰਘ ਰਾਣੀਪੁਰ ਨੇ ਇਹ ਜਾਣਕਾਰੀ ਵੀ ਦਿੱਤੀ ਕਿ ਇਹ ਮੋਮਬੱਤੀ ਸਰੀ ਨਿਵਾਸੀ ਹਰਵਿੰਦਰ ਸਿੰਘ ਸੇਵਕ ਨੇ 2,208 ਘੰਟੇ ਵਿਚ ਤਿਆਰ ਕੀਤੀ ਹੈ।

ਸੰਬੰਧਿਤ ਖ਼ਬਰਾਂ

ਇਸ ਵਿਚ ਜੈਵਿਕ ਸਰੋਂ ਦਾ ਤੇਲ, ਚਮੇਲੀ ਦਾ ਤੇਲ ਅਤੇ ਸੋਇਆਬੀਨ ਦੇ ਮੋਮ ਦੀ ਵਰਤੋਂ ਕੀਤੀ ਗਈ ਹੈ, ਜਿਹੜੀ ਜਰਮਨੀ ਤੋਂ ਮੰਗਵਾਈ ਗਈ ਹੈ। ਇਸ ਮੋਮਬੱਤੀ ਦੀ ਲੰਬਾਈ ਸਵਾ 2 ਫੁੱਟ ਅਤੇ ਭਾਰ 15 ਕਿਲੋ ਹੈ। ਇਸ 'ਤੇ 25,000 ਡਾਲਰ ਮਤਲਬ 13 ਲੱਖ ਰੁਪਏ ਦਾ ਖਰਚ ਆਇਆ ਹੈ।

🔔 ਕੈਨੇਡਾ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!