|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

PM ਮੋਦੀ ਨਾਲ ਮਿਲ ਕੈਪਟਨ ਅਮਰਿੰਦਰ ਨੇ ਖੇਤੀ ਕਾਨੂੰਨ ਰੱਦ ਕਰਨ ਦੀ ਕੀਤੀ ਮੰਗ

ਦਿੱਲੀ (ਦੇਵ ਇੰਦਰਜੀਤ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੁੱਧਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਵਿਵਾਦਪੂਰਨ ਖੇਤੀ ਕਾਨੂੰਨ ਰੱਦ ਕਰਨ ਅਤੇ ਕਿਸਾਨਾਂ ਨੂੰ ਮੁਫਤ ਕਾਨੂੰਨੀ ਸਹਾਇਤਾ ਸ਼੍ਰੇਣੀ ਵਿਚ ਸ਼ਾਮਲ ਕਰਨ ਲਈ ਸਬੰਧਤ ਕਾਨੂੰਨ ਵਿਚ ਸੋਧ ਕਰਨ ਵਾਸਤੇ ਤੁਰੰਤ ਕਦਮ ਚੁੱਕਣ ਦੀ ਅਪੀਲ ਕੀਤੀ ਹੈ।

NRI Post Desk · 1933 ਦਿਨ ਪਹਿਲਾਂ · ਅੱਪਡੇਟ 1933 ਦਿਨ ਪਹਿਲਾਂ · 3 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
PM ਮੋਦੀ ਨਾਲ ਮਿਲ ਕੈਪਟਨ ਅਮਰਿੰਦਰ ਨੇ ਖੇਤੀ ਕਾਨੂੰਨ ਰੱਦ ਕਰਨ ਦੀ ਕੀਤੀ ਮੰਗ
📷 NRI Post Desk

ਦਿੱਲੀ (ਦੇਵ ਇੰਦਰਜੀਤ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੁੱਧਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਵਿਵਾਦਪੂਰਨ ਖੇਤੀ ਕਾਨੂੰਨ ਰੱਦ ਕਰਨ ਅਤੇ ਕਿਸਾਨਾਂ ਨੂੰ ਮੁਫਤ ਕਾਨੂੰਨੀ ਸਹਾਇਤਾ ਸ਼੍ਰੇਣੀ ਵਿਚ ਸ਼ਾਮਲ ਕਰਨ ਲਈ ਸਬੰਧਤ ਕਾਨੂੰਨ ਵਿਚ ਸੋਧ ਕਰਨ ਵਾਸਤੇ ਤੁਰੰਤ ਕਦਮ ਚੁੱਕਣ ਦੀ ਅਪੀਲ ਕੀਤੀ ਹੈ।

ਮੁੱਖ ਮੰਤਰੀ ਨੇ ਅੱਜ ਸ਼ਾਮ ਇੱਥੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਦੋ ਵੱਖ-ਵੱਖ ਪੱਤਰ ਵੀ ਸੌਂਪੇ। ਇਸ ਮੌਕੇ ਮੁੱਖ ਮੰਤਰੀ ਨੇ ਨਰਿੰਦਰ ਮੋਦੀ ਨੂੰ ਤਿੰਨ ਖੇਤੀ ਕਾਨੂੰਨਾਂ ਦਾ ਜਾਇਜ਼ਾ ਲੈ ਕੇ ਤੁਰੰਤ ਮਨਸੂਖ ਕਰਨ ਲਈ ਆਖਿਆ ਕਿਉਂ ਜੋ ਇਨਾਂ ਕਾਨੂੰਨਾਂ ਕਾਰਨ ਪੰਜਾਬ ਅਤੇ ਹੋਰ ਸੂਬਿਆਂ ਦੇ ਕਿਸਾਨਾਂ ਵਿਚ ਵੱਡੀ ਪੱਧਰ 'ਤੇ ਰੋਹ ਪਾਇਆ ਜਾ ਰਿਹਾ ਹੈ ਜੋ ਬੀਤੇ ਸਾਲ 26 ਨਵੰਬਰ ਤੋਂ ਦਿੱਲੀ ਦੀਆਂ ਸਰਹੱਦਾਂ ਉਤੇ ਪ੍ਰਦਰਸ਼ਨ ਕਰ ਰਹੇ ਹਨ।

ਕਿਸਾਨ ਅੰਦੋਲਨ ਵਿਚ ਆਪਣੀ ਜਾਨ ਗੁਆ ਚੁੱਕੇ 400 ਕਿਸਾਨਾਂ ਅਤੇ ਖੇਤ ਕਾਮਿਆਂ ਦਾ ਜ਼ਿਕਰ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਇਸ ਸੰਘਰਸ਼ ਦਾ ਪੰਜਾਬ ਅਤੇ ਮੁਲਕ ਲਈ ਸੁਰੱਖਿਆ ਦੇ ਲਿਹਾਜ਼ ਤੋਂ ਵੱਡਾ ਖਤਰਾ ਖੜਾ ਹੋਣ ਦੀ ਸੰਭਾਵਨਾ ਹੈ ਕਿਉਂ ਜੋ ਪਾਕਿਸਤਾਨ ਦੀ ਸ਼ਹਿ ਪ੍ਰਾਪਤ ਭਾਰਤ ਵਿਰੋਧੀ ਤਾਕਤਾਂ ਸਰਕਾਰ ਪ੍ਰਤੀ ਕਿਸਾਨਾਂ ਦੀ ਨਾਰਾਜਗੀ ਦਾ ਨਜਾਇਜ਼ ਲਾਹਾ ਚੁੱਕਣ ਦੀ ਤਾਕ ਵਿਚ ਹਨ।

ਇਸ ਮੁੱਦੇ ਦਾ ਚਿਰਸਥਾਈ ਹੱਲ ਲੱਭਣ ਲਈ ਭਾਰਤ ਸਰਕਾਰ ਵੱਲੋਂ ਕਿਸਾਨਾਂ ਦੀਆਂ ਜਾਇਜ ਚਿੰਤਾਵਾਂ ਦਾ ਛੇਤੀ ਹੱਲ ਕੀਤੇ ਜਾਣ ਲਈ ਪ੍ਰਧਾਨ ਮੰਤਰੀ ਨੂੰ ਦਖਲ ਦੇਣ ਦੀ ਅਪੀਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਮੌਜੂਦਾ ਸਮੇਂ ਚੱਲ ਰਿਹਾ ਕਿਸਾਨ ਅੰਦੋਲਨ ਨਾ ਸਿਰਫ ਪੰਜਾਬ ਵਿਚ ਆਰਥਿਕ ਸਰਗਰਮੀਆਂ ਨੂੰ ਪ੍ਰਭਾਵਿਤ ਕਰ ਰਿਹਾ ਹੈ ਸਗੋਂ ਇਸ ਦਾ ਸਮਾਜਿਕ ਤਾਣੇ-ਬਾਣੇ ਉਤੇ ਵੀ ਅਸਰ ਪੈਣ ਦੀ ਸੰਭਾਵਨਾ ਹੈ, ਖਾਸ ਕਰਕੇ ਓਸ ਵੇਲੇ, ਜਦੋਂ ਸਿਆਸੀ ਪਾਰਟੀਆਂ ਅਤੇ ਬਾਕੀ ਸਮੂਹ ਆਪੋ-ਆਪਣੇ ਸਟੈਂਡ ਉਤੇ ਅੜੇ ਹੋਏ ਹਨ।

ਸੰਬੰਧਿਤ ਖ਼ਬਰਾਂ

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਨਾਂ ਨੇ ਇਸ ਤੋਂ ਪਹਿਲਾਂ ਵੀ ਪ੍ਰਧਾਨ ਮੰਤਰੀ ਪਾਸੋਂ ਪੰਜਾਬ ਤੋਂ ਸਰਬ-ਪਾਰਟੀ ਵਫਦ ਨਾਲ ਮੀਟਿੰਗ ਕਰਨ ਲਈ ਸਮਾਂ ਦੇਣ ਦੀ ਮੰਗ ਕੀਤੀ ਸੀ। ਉਨਾਂ ਨੇ ਝੋਨੇ ਦੀ ਪਰਾਲੀ ਦੇ ਪ੍ਰਬੰਧਨ ਲਈ ਕਿਸਾਨਾਂ ਨੂੰ 100 ਰੁਪਏ ਪ੍ਰਤੀ ਕੁਇੰਟਲ ਮੁਆਵਜਾ ਦੇਣ ਅਤੇ ਡੀ.ਏ.ਪੀ. ਦੀ ਘਾਟ ਦੇ ਖਦਸ਼ਿਆਂ ਦਾ ਹੱਲ ਕਰਨ ਦੀ ਵੀ ਮੰਗ ਕੀਤੀ ਕਿਉਂ ਜੋ ਖਾਦ ਦੀ ਘਾਟ ਨਾਲ ਕਿਸਾਨਾਂ ਦੀਆਂ ਸਮੱਸਿਆਵਾਂ ਅਤੇ ਖੇਤੀ ਕਾਨੂੰਨਾਂ ਕਾਰਨ ਪੈਦਾ ਹੋਇਆ ਸੰਕਟ ਹੋਰ ਡੂੰਘਾ ਹੋ ਸਕਦਾ ਹੈ।

ਇਕ ਹੋਰ ਪੱਤਰ ਵਿਚ ਮੁੱਖ ਮੰਤਰੀ ਨੇ ਜੋਰ ਦੇ ਕੇ ਆਖਿਆ ਕਿ ਜਮੀਨਾਂ ਵੰਡੇ ਜਾਣ ਤੇ ਪਟੇ ਉਤੇ ਜਮੀਨ ਲੈਣ ਵਾਲਿਆਂ ਅਤੇ ਮਾਰਕੀਟ ਅਪਰੇਟਰਾਂ ਤੇ ਏਜੰਟਾਂ ਨਾਲ ਲਗਾਤਾਰ ਵਿਵਾਦ ਕਾਰਨ ਕਿਸਾਨਾਂ ਨੂੰ ਏਨੀ ਦਿਨੀਂ ਅਦਾਲਤੀ ਮਾਮਲਿਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਜਿਸ ਨਾਲ ਉਨਾਂ ਦੇ ਪਹਿਲਾਂ ਹੀ ਨਿਗੂਣੇ ਵਿੱਤੀ ਵਸੀਲਿਆਂ ਉਤੇ ਹੋਰ ਬੋਝ ਪੈਂਦਾ ਹੈ। ਅਜਿਹੇ ਅਦਾਲਤੀ ਮਾਮਲਿਆਂ ਨਾਲ ਕਿਸਾਨਾਂ ਉਤੇ ਪੈਂਦੇ ਵਿੱਤੀ ਬੋਝ ਨੂੰ ਘਟਾਉਣ ਦੀ ਲੋੜ ਉਤੇ ਜੋਰ ਦਿੰਦਿਆਂ ਮੁੱਖ ਮੰਤਰੀ ਨੇ ਉਨਾਂ ਦਾ ਇਸ ਗੱਲ ਵੱਲ ਧਿਆਨ ਦਿਵਾਇਆ ਕਿ ਕੇਂਦਰੀ ਕਾਨੂੰਨੀ ਸੇਵਾਵਾਂ ਅਥਾਰਟੀਜ ਐਕਟ-1987 ਵਿਚ ਕੁਝ ਖਾਸ ਸ਼੍ਰੇਣੀਆਂ ਦੇ ਉਨਾਂ ਵਿਅਕਤੀਆਂ ਨੂੰ ਮੁਫਤ ਕਾਨੂੰਨੀ ਇਮਦਾਦ ਦੇਣ ਦਾ ਉਪਬੰਧ ਹੈ ਜੋ ਕਿ ਸਮਾਜ ਦੇ ਕਮਜੋਰ ਤਬਕੇ ਸਮਝੇ ਜਾਂਦੇ ਹਨ। ਕਿਸਾਨਾਂ ਨੂੰ ਵੀ ਇਨਾਂ ਵਿੱਚੋਂ ਹੀ ਇਕ ਸਮਝਦੇ ਹੋਏ ਕਿਹਾ ਕਿ ਕਿਸਾਨਾਂ ਨੂੰ ਕਈ ਵਾਰ ਵਿੱਤੀ ਸਮੱਸਿਆਵਾਂ ਕਰਕੇ ਆਤਮ-ਹੱਤਿਆ ਕਰਨ ਲਈ ਮਜਬੂਰ ਹੋਣਾ ਪੈਂਦਾ ਹੈ, ਹਾਲਾਂਕਿ ਇਹ ਵਰਗ ਹੌਸਲਾ ਨਾ ਹਾਰਦੇ ਹੋਏ ਆਪਣੇ ਜਿੰਦਗੀ ਦੀ ਕੀਮਤ ਉਤੇ ਵੀ ਆਪਣੀ ਜਮੀਨ ਦੀ ਕਾਸ਼ਤ ਕਰਨ ਨੂੰ ਤਰਜੀਹ ਦਿੰਦੇ ਹਨ।

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਇਸ ਲਈ ਇਹ ਸਮੇਂ ਦੀ ਲੋੜ ਹੈ ਕਿ ਕਾਨੂੰਨੀ ਸੇਵਾਵਾਂ ਅਥਾਰਟੀਜ ਐਕਟ-1987 ਦੇ ਸੈਕਸ਼ਨ 12 ਵਿਚ ਤਰਮੀਮ ਕਰਦੇ ਹੋਏ ਇਸ ਵਿਚ ਕਿਸਾਨਾਂ ਅਤੇ ਖੇਤੀ ਕਾਮਿਆਂ ਨੂੰ ਵੀ ਸ਼ਾਮਲ ਕੀਤਾ ਜਾਵੇ ਤਾਂ ਜੋ ਉਹ ਮੁਫਤ ਕਾਨੂੰਨੀ ਸੇਵਾਵਾਂ ਹਾਸਲ ਕਰਨ ਦੇ ਹੱਕਦਾਰ ਬਣ ਕੇ ਆਪਣੀ ਰੋਜੀ-ਰੋਟੀ ਬਚਾਉਣ ਲਈ ਅਦਾਲਤਾਂ ਵਿਚ ਆਪਣੀ ਚਾਰਾਜੋਈ ਕਰ ਸਕਣ। ਉਨਾਂ ਨੇ ਮਹਿਸੂਸ ਕੀਤਾ ਕਿ ਇਸ ਕਦਮ ਨਾਲ ਕਿਸਾਨਾਂ ਦੀ ਖੁਦਕੁਸ਼ੀਆਂ ਦੇ ਮਾਮਲੇ ਘਟਣਗੇ ਅਤੇ ਉਨਾਂ ਨੂੰ ਕਾਨੂੰਨੀ ਅਤੇ ਵਿੱਤੀ ਹੱਕਾਂ ਦੀ ਬਿਹਤਰ ਸੁਰੱਖਿਆ ਨੂੰ ਯਕੀਨੀ ਬਣਾਇਆ ਜਾ ਸਕੇਗਾ।

ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਨੂੰ ਅਪੀਲ ਕੀਤੀ ਕਿ ਕਿਸਾਨਾਂ ਦੀ ਭਲਾਈ ਨਾਲ ਸਬੰਧਤ ਕੇਂਦਰੀ ਮੰਤਰਾਲਿਆਂ ਨੂੰ ਇਹ ਸਲਾਹ ਦਿੱਤੀ ਜਾਵੇ ਕਿ ਕਿਸਾਨਾਂ ਦੇ ਵਡੇਰੇ ਹਿੱਤਾਂ ਨੂੰ ਵੇਖਦੇ ਹੋਏ ਕਾਨੂੰਨੀ ਸੇਵਾਵਾਂ ਅਥਾਰਟੀਜ ਐਕਟ-1987 ਵਿਚ ਲੋੜੀਂਦੀਆਂ ਸੋਧਾਂ ਕੀਤੀਆਂ ਜਾਣ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!