|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਕੈਪਟਨ ਅਮਰਿੰਦਰ ਸਿੰਘ ਮਿਲਣ ਪਹੁੰਚੇ ਅਮਿਤ ਸ਼ਾਹ ਨੂੰ

ਦਿੱਲੀ (ਦੇਵ ਇੰਦਰਜੀਤ) : ਪੰਜਾਬ ਦੀ ਸਿਆਸਤ ’ਚ ਇਸ ਵਕਤ ਵੱਡੇ ਧਮਾਕੇ ਦੇ ਆਸਾਰ ਹਨ, ਕਿਉਂਕਿ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਨਵੀਂ ਦਿੱਲੀ ਵਿੱਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਮਿਲਣ ਲਈ ਉਨ੍ਹਾਂ ਦੇ ਘਰ ਪਹੁੰਚ ਗਏ ਹਨ। ਦੱਸ ਦੇਈਏ ਕਿ ਕੈਪਟਨ ਅਮਰਿੰਦਰ ਸਿੰਘ ਕਾਂਗਰਸ ਹਾਈਕਮਾਨ ਤੋਂ ਕਾਫ਼ੀ ਨਾਰਾਜ਼ ਚਲੇ ਆ ਰਹੇ ਹਨ।

NRI Post Desk · 1884 ਦਿਨ ਪਹਿਲਾਂ · ਅੱਪਡੇਟ 1884 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਕੈਪਟਨ ਅਮਰਿੰਦਰ ਸਿੰਘ ਮਿਲਣ ਪਹੁੰਚੇ ਅਮਿਤ ਸ਼ਾਹ ਨੂੰ
📷 NRI Post Desk

ਦਿੱਲੀ (ਦੇਵ ਇੰਦਰਜੀਤ) : ਪੰਜਾਬ ਦੀ ਸਿਆਸਤ ’ਚ ਇਸ ਵਕਤ ਵੱਡੇ ਧਮਾਕੇ ਦੇ ਆਸਾਰ ਹਨ, ਕਿਉਂਕਿ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਨਵੀਂ ਦਿੱਲੀ ਵਿੱਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਮਿਲਣ ਲਈ ਉਨ੍ਹਾਂ ਦੇ ਘਰ ਪਹੁੰਚ ਗਏ ਹਨ। ਦੱਸ ਦੇਈਏ ਕਿ ਕੈਪਟਨ ਅਮਰਿੰਦਰ ਸਿੰਘ ਕਾਂਗਰਸ ਹਾਈਕਮਾਨ ਤੋਂ ਕਾਫ਼ੀ ਨਾਰਾਜ਼ ਚਲੇ ਆ ਰਹੇ ਹਨ।

ਬੀਤੇ ਦਿਨ ਪੰਜਾਬ ਕਾਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਵਲੋਂ ਅਸਤੀਫ਼ਾ ਦੇਣ ਪਿੱਛੋ ਪੰਜਾਬ ਕਾਂਗਰਸ ਦੀ ਸਿਆਸਤ ’ਚ ਵੱਡੀ ਹਲਚਲ ਹੋਣੀ ਸ਼ੁਰੂ ਹੋ ਚੁੱਕੀ ਹੈ। ਇੱਧਰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੀ ਪੰਜਾਬ ਦੇ ਦੌਰੇ ’ਤੇ ਹਨ। ਅਜਿਹੇ ’ਚ ਕੈਪਟਨ ਅਮਰਿੰਦਰ ਸਿੰਘ ਦਾ ਅਮਿਤ ਸ਼ਾਹ ਨੂੰ ਮਿਲਣ ਜਾਣਾ ਸਭ ਨੂੰ ਹੈਰਾਨ ਕਰ ਦੇਣ ਵਾਲਾ ਕਦਮ ਹੈ।

ਸੰਬੰਧਿਤ ਖ਼ਬਰਾਂ

ਜਾਬ ਦੇ ਸਾਬਕਾ ਮੁੱਖ ਮੰਤਰੀ ਅਮਰਿੰਦਰ ਸਿੰਘ ਦੀ ਬੀਤੇ ਦਿਨ ਦਿੱਲੀ ਫੇਰੀ ’ਤੇ ਗਏ ਹੋਏ ਸਨ, ਜਿਸ ਦੌਰਾਨ ਸੂਤਰਾਂ ਤੋਂ ਖ਼ਬਰ ਮਿਲੀ ਸੀ ਕਿ ਉਹ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰ ਸਕਦੇ ਹਨ। ਅਮਿਤ ਸ਼ਾਹ ਅਤੇ ਕੈਪਟਨ ਦੀ ਮੀਟਿੰਗ ਉੱਤੇ ਬੋਲਦਿਆਂ ਨਵੇਂ ਬਣੇ ਮੰਤਰੀ ਪਰਗਟ ਸਿੰਘ ਨੇ ਕਿਹਾ, "ਕੁੱਝ ਗੱਲਾਂ ਕਹਿਣ ਦੀਆਂ ਨਹੀਂ ਪਰ ਕਰਨ ਦੀਆਂ ਹੁੰਦੀਆਂ ਹਨ।

ਕੈਪਟਨ ਸਾਬ੍ਹ ਪਹਿਲਾਂ ਵੀ ਦਿੱਲੀ ਪਾਰਟੀ ਲੀਡਰਾਂ ਤੋਂ ਜ਼ਿਆਦਾ ਕੇਂਦਰੀ ਮੰਤਰੀਆਂ ਨੂੰ ਮਿਲਣ ਜਾਂਦੇ ਸੀ।" ਕੈਪਟਨ ਅਮਰਿੰਦਰ ਸਿੰਘ ਨੇ ਪਹਿਲਾਂ ਹੀ ਇਹ ਕਹਿ ਦਿੱਤਾ ਸੀ ਕੇ ਉਹ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਮੁਖੀ ਨਵਜੋਤ ਸਿੰਘ ਸਿੱਧੂ ਨੂੰ ਚੋਣਾਂ ਚ ਹਰਾਉਣ ਲਈ ਹਰ ਮੁਮਕਿਨ ਕੋਸ਼ਿਸ਼ ਕਰਨਗੇ ਅਤੇ ਉਨ੍ਹਾਂ ਖ਼ਿਲਾਫ਼ ਇੱਕ ਮਜ਼ਬੂਤ ਨੁਮਾਇੰਦਾ ਖੜਾ ਕਰਨਗੇ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!