ਸਮਰਾਲਾ : ਜਾਬ ਦੀ ਸਮੁੱਚੀ ਜਨਤਾ ਨਾਲ ਵਿਧਾਨ ਸਭਾ ਦੀਆਂ ਚੋਣਾਂ ਤੋਂ ਪਹਿਲਾਂ ਕੀਤੇ ਹੋਏ ਵਾਅਦਿਆਂ ਨੂੰ ਤੋੜ ਕੇ ਕੈਪਟਨ ਅਮਰਿੰਦਰ ਸਿੰਘ ਨੇ ਲੱਖਾਂ ਪੰਜਾਬੀਆਂ ਨਾਲ ਵਿਸ਼ਵਾਸਘਾਤ ਕੀਤਾ ਹੈ ਜਿਸ ਨੂੰ ਸਮੁੱਚੀ ਆਵਾਮ ਕਦੇ ਵੀ ਮਾਫ਼ ਨਹੀਂ ਕਰੇਗੀ। ਆਉਣ ਵਾਲੀਆਂ ਲੋਕ ਸਭਾ ਦੀਆਂ ਚੋਣਾਂ 'ਚ ਕਾਂਗਰਸ ਪਾਰਟੀ ਨੂੰ ਇਸ ਦਾ ਖਮਿਆਜ਼ਾ ਭੁਗਤਣਾ ਹੀ ਪਵੇਗਾ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸਮਰਾਲਾ ਵਿਖੇ ਅਕਾਲੀ ਦਲ ਦੀ ਰੈਲੀ ਨੂੰ ਸੰਬੋਧਨ ਕਰਦਿਆਂ ਕੀਤਾ। ਬਾਦਲ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਕਾਂਗਰਸ ਦੇ ਰਾਹੁਲ ਗਾਂਧੀ ਨਾਲ ਕੋਈ ਮੁਕਾਬਲਾ ਨਹੀਂ ਹੈ|
ਸੰਬੰਧਿਤ ਖ਼ਬਰਾਂ
ਕਿਉਂਕਿ ਮੋਦੀ ਦੇ ਸਿਆਸੀ ਕੱਦ ਅੱਗੇ ਰਾਹੁਲ ਗਾਂਧੀ ਅਜੇ ਬਹੁਤ ਛੋਟੇ ਹਨ ਤੇ ਭਾਜਪਾ ਦੀ ਪਿਛਲੇ ਸਮੇਂ ਦੀ ਸ਼ਾਨਦਾਰ ਕਾਰਗੁਜ਼ਾਰੀ ਕਰਕੇ ਐਂਤਕੀ ਫਿਰ ਕੇਂਦਰ 'ਚ ਨਰਿੰਦਰ ਮੋਦੀ ਦਾ ਪ੍ਰਧਾਨ ਮੰਤਰੀ ਬਣਨਾ ਲਗਪਗ ਤੈਅ ਹੈ। ਇਸ ਮੌਕੇ ਉਨ੍ਹਾਂ ਨਾਲ ਲੋਕ ਸਭਾ ਹਲਕਾ ਫ਼ਤਿਹਗੜ੍ਹ ਤੋਂ ਉਮੀਦਵਾਰ ਦਰਬਾਰਾ ਸਿੰਘ ਗੁਰੂ, ਜਥੇ.ਸੰਤਾ ਸਿੰਘ ਉਮੈਦਪੁਰੀ ਹਲਕਾ ਇੰਚਾਰਜ ਸਮਰਾਲਾ, ਰਣਜੀਤ ਸਿੰਘ ਤਲਵੰਡੀ ਹਲਕਾ ਇੰਚਾਰਜ ਖੰਨਾ, ਜਗਜੀਵਨ ਸਿੰਘ ਖੀਰਨੀਆਂ ਸਾਬਕਾ ਵਿਧਾਇਕ ਸਮਰਾਲਾ, ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਬਿਕਰਮਜੀਤ ਸਿੰਘ, ਬਰਜਿੰਦਰ ਸਿੰਘ ਬਬਲੂ ਲੋਪੋਂ ਜ਼ਿਲ੍ਹਾ ਪ੍ਰਧਾਨ, ਪਰਮਜੀਤ ਸਿੰਘ ਬੈਨੀਪਾਲ, ਪਰਮਜੀਤ ਸਿੰਘ ਢਿੱਲੋਂ ਅਤੇ ਆਲਮਦੀਪ ਸਿੰਘ ਮੱਲਮਾਜਰਾ ਆਦਿ ਹਾਜ਼ਰ ਸਨ।






