|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਰਜਿੰਦਰ ਕੌਰ ਭੱਠਲ ਦੇ ਘਰ ਕੈਪਟਨ ਅਮਰਿੰਦਰ ਸਿੰਘ ਨੇ ਕੀਤੀ ਖਾਸ ਮੁਲਾਕਾਤ

ਚੰਡੀਗੜ੍ਹ (ਦੇਵ ਇੰਦਰਜੀਤ) : ਪੰਜਾਬ ਕਾਂਗਰਸ ਦੀ ਸਿਆਸਤ ’ਚ ਹਰ ਸਮੇਂ ਕੁਝ ਨਾ ਕੁਝ ਨਵਾਂ ਵਾਪਰ ਰਿਹਾ ਹੈ। ਇਸੇ ਲੜੀ ’ਚ ਸ਼ੁੱਕਰਵਾਰ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਾਬਕਾ ਮੁੱਖ ਮੰਤਰੀ ਰਜਿੰਦਰ ਕੌਰ ਭੱਠਲ ਦੇ ਘਰ ਪਹੁੰਚੇ। ਇਸ ਦੌਰਾਨ ਉਨ੍ਹਾਂ ਵਿਚਾਲੇ ਪਾਰਟੀ ਦੇ ਅਹਿਮ ਮੁੱਦਿਆਂ ’ਤੇ ਚਰਚਾ ਹੋਈ। ਕੈਪਟਨ ਨੇ ਕੱਲ ਪਾਰਟੀ ਦੇ ਵਿਧਾਇਕਾਂ ਨਾਲ ਰਾਤ ਦਾ ਭੋਜਨ ਕੀਤਾ

NRI Post Desk · 1917 ਦਿਨ ਪਹਿਲਾਂ · ਅੱਪਡੇਟ 1917 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਰਜਿੰਦਰ ਕੌਰ ਭੱਠਲ ਦੇ ਘਰ ਕੈਪਟਨ ਅਮਰਿੰਦਰ ਸਿੰਘ ਨੇ ਕੀਤੀ ਖਾਸ ਮੁਲਾਕਾਤ
📷 NRI Post Desk

ਚੰਡੀਗੜ੍ਹ (ਦੇਵ ਇੰਦਰਜੀਤ) : ਪੰਜਾਬ ਕਾਂਗਰਸ ਦੀ ਸਿਆਸਤ ’ਚ ਹਰ ਸਮੇਂ ਕੁਝ ਨਾ ਕੁਝ ਨਵਾਂ ਵਾਪਰ ਰਿਹਾ ਹੈ। ਇਸੇ ਲੜੀ ’ਚ ਸ਼ੁੱਕਰਵਾਰ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਾਬਕਾ ਮੁੱਖ ਮੰਤਰੀ ਰਜਿੰਦਰ ਕੌਰ ਭੱਠਲ ਦੇ ਘਰ ਪਹੁੰਚੇ। ਇਸ ਦੌਰਾਨ ਉਨ੍ਹਾਂ ਵਿਚਾਲੇ ਪਾਰਟੀ ਦੇ ਅਹਿਮ ਮੁੱਦਿਆਂ ’ਤੇ ਚਰਚਾ ਹੋਈ। ਕੈਪਟਨ ਨੇ ਕੱਲ ਪਾਰਟੀ ਦੇ ਵਿਧਾਇਕਾਂ ਨਾਲ ਰਾਤ ਦਾ ਭੋਜਨ ਕੀਤਾ ਸੀ।

ਸੰਬੰਧਿਤ ਖ਼ਬਰਾਂ

ਜਿਸ ’ਚ ਸੰਸਦ ਮੈਂਬਰਾਂ ਦੇ ਨਾਲ ਹੋਰ ਨੇਤਾਵਾਂ ਨੇ ਵੀ ਹਿੱਸਾ ਲਿਆ। ਇਸ ਤੋਂ ਬਾਅਦ ਹੁਣ ਉਹ ਰਜਿੰਦਰ ਭੱਠਲ ਨੂੰ ਮਿਲਣ ਪਹੁੰਚੇ। ਇਸ ਤੋਂ ਪਹਿਲਾਂ ਗੰਨਾ ਕਿਸਾਨਾਂ ਦੀ ਮੀਟਿੰਗ ’ਚ ਸਾਬਕਾ ਪ੍ਰਧਾਨ ਲਾਲ ਸਿੰਘ ਵੀ ਉਨ੍ਹਾਂ ਨਾਲ ਮੌਜੂਦ ਸਨ। ਸਿੱਧੂ ਧੜੇ ਵੱਲੋਂ ਵੀ ਲਗਾਤਾਰ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ।

ਕੈਪਟਨ ਪਿਛਲੀ ਵਾਰ ਮੁੱਖ ਮੰਤਰੀ ਸਨ, ਉਦੋਂ ਉਨ੍ਹਾਂ ਦੇ ਬੀਬੀ ਭੱਠਲ ਨਾਲ ਬਹੁਤ ਵਿਵਾਦ ਪੈਦਾ ਹੋਏ ਸਨ। ਉਸ ਦੌਰਾਨ ਬੀਬੀ ਭੱਠਲ ਨੇ ਵਿਧਾਇਕਾਂ ਨੂੰ ਨਾਲ ਲੈ ਕੇ ਕੈਪਟਨ ਨੂੰ ਹਟਾਉਣ ਦੀ ਕੋਸ਼ਿਸ਼ ਵੀ ਕੀਤੀ ਸੀ। ਹਾਲਾਂਕਿ ਹੁਣ ਨਵਜੋਤ ਸਿੱਧੂ ਨਾਲ ਚੱਲ ਰਹੇ ਮੱਤਭੇਦਾਂ ਤੋਂ ਬਾਅਦ ਕੈਪਟਨ ਨੇ ਭੱਠਲ ਤੋਂ ਵੀ ਸਿਆਸੀ ਦੂਰੀ ਘਟਾਉਣ ਦੀ ਕੋਸ਼ਿਸ਼ ਕੀਤੀ ਹੈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!