|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਸਪੋਰਟਸ

ਕੈਪਟਨ ਸਰਕਾਰ ਦੇ ਮੰਤਰੀਆਂ ਨੇ ਉਡਾਈਆਂ ਕੋਵਿਡ ਪ੍ਰੋਟੋਕਾਲ ਦੀਆਂ ਧੱਜੀਆਂ

ਖੰਨਾ (ਦੇਵ ਇੰਦਰਜੀਤ)- ਕਰੋਨਾ ਮਹਾਂਮਾਰੀ ਨਾਲ ਨਜਿੱਠਣ ਲਈ ਕਿਸਾਨਾਂ ਨੂੰ ਧਰਨੇ ਨਾ ਲਾਉਣ ਤੇ ਲੋਕਾਂ ਨੂੰ ਨਿਯਮਾਂ ਦਾ ਪਾਠ ਪੜ੍ਹਾਇਆ ਜਾ ਰਿਹਾ ਹੈ, ਪਰ ਕੈਪਟਨ ਸਰਕਾਰ ਦੇ ਮੰਤਰੀ ਤੇ ਵਿਧਾਇਕਾਂ ਵੱਲੋਂ ਕੋਵਿਡ ਪ੍ਰੋਟੋਕਾਲ ਦੀ ਕੋਈ ਪਾਲਣਾ ਨਹੀਂ ਕੀਤੀ ਜਾਂਦੀ।

NRI Post Desk · 2011 ਦਿਨ ਪਹਿਲਾਂ · ਅੱਪਡੇਟ 2011 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਕੈਪਟਨ ਸਰਕਾਰ ਦੇ ਮੰਤਰੀਆਂ ਨੇ ਉਡਾਈਆਂ ਕੋਵਿਡ ਪ੍ਰੋਟੋਕਾਲ ਦੀਆਂ ਧੱਜੀਆਂ
📷 NRI Post Desk

ਖੰਨਾ (ਦੇਵ ਇੰਦਰਜੀਤ)- ਕਰੋਨਾ ਮਹਾਂਮਾਰੀ ਨਾਲ ਨਜਿੱਠਣ ਲਈ ਕਿਸਾਨਾਂ ਨੂੰ ਧਰਨੇ ਨਾ ਲਾਉਣ ਤੇ ਲੋਕਾਂ ਨੂੰ ਨਿਯਮਾਂ ਦਾ ਪਾਠ ਪੜ੍ਹਾਇਆ ਜਾ ਰਿਹਾ ਹੈ, ਪਰ ਕੈਪਟਨ ਸਰਕਾਰ ਦੇ ਮੰਤਰੀ ਤੇ ਵਿਧਾਇਕਾਂ ਵੱਲੋਂ ਕੋਵਿਡ ਪ੍ਰੋਟੋਕਾਲ ਦੀ ਕੋਈ ਪਾਲਣਾ ਨਹੀਂ ਕੀਤੀ ਜਾਂਦੀ।

ਸੰਬੰਧਿਤ ਖ਼ਬਰਾਂ

ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਤੇ ਸ਼ਹਿਰੀ ਵਿਕਾਸ ਮੰਤਰੀ ਸੁਖਜਿੰਦਰ ਸਿੰਘ ਸਰਕਾਰੀਆ ਵੱਲੋਂ ਖੰਨਾ ਹਲਕੇ ਦੇ ਪਿੰਡ ਮੋਹਨਪੁਰ ’ਚ 40.77 ਲੱਖ ਰੁਪਏ ਤੇ ਰਸੂਲੜਾ ਵਿਚ 27.89 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਹੋਈਆਂ ਖੇਡ ਪਾਰਕਾਂ ਦਾ ਉਦਘਾਟਨ ਕੀਤਾ ਗਿਆ ਜਿਨ੍ਹਾਂ ਨੇ ਕਰਫ਼ਿਊ ਦੀਆਂ ਧੱਜੀਆਂ ਵੀ ਉਡਾਈਆਂ, ਜਦੋਂ ਕਿ ਡੀ.ਸੀ ਲੁਧਿਆਣਾ ਵੱਲੋਂ ਦੁਪਹਿਰ 1 ਵਜੇ ਤੋਂ ਅਗਲੇ ਦਿਨ ਸਵੇਰੇ 5 ਵਜੇ ਤੱਕ ਕਰਫ਼ਿਊ ਐਲਾਨ ਕੀਤਾ ਹੋਇਆ ਹੈ। ਮੰਤਰੀਆਂ ਨਾਲ ਤਿੰਨ ਵਿਧਾਇਕ ਗੁਰਕੀਰਤ ਸਿੰਘ ਕੋਟਲੀ, ਲਖਵੀਰ ਸਿੰਘ ਪਾਇਲ ਤੇ ਗੁਰਪ੍ਰੀਤ ਸਿੰਘ ਬੱਸੀ ਪਠਾਣਾਂ ਸਮੇਤ ਸੈਂਕੜੇ ਗਿਣਤੀ ’ਚ ਕਾਂਗਰਸੀ ਵਰਕਰ ਸ਼ਾਮਲ ਸਨ।

ਇਸ ਦੌਰਾਨ ਪੁਲੀਸ ਤੇ ਸਿਵਲ ਪ੍ਰਸ਼ਾਸਨ ਦੇ ਅਧਿਕਾਰੀ ਵੀ ਮੌਜੂਦ ਸਨ, ਪਰ ਕਿਸੇ ਦੀ ਹਿੰਮਤ ਨਹੀਂ ਪਈ ਕਿ ਉਹ ਮੰਤਰੀਆਂ ਤੇ ਵਿਧਾਇਕਾਂ ਨੂੰ ਨਿਯਮ ਤੋੜਨ ਤੋਂ ਰੋਕ ਸਕਣ। ਇਸ ਮੌਕੇ ਏਡੀਸੀ ਸਕੱਤਰ ਸਿੰਘ ਬੱਲ ਨੇ ਕਿਹਾ ਕਿ ਮੰਤਰੀਆਂ ਦੇ ਸਮਾਗਮ ’ਚ ਜ਼ਿਆਦਾ ਭੀੜ ਭੜੱਕਾ ਨਹੀਂ ਕੀਤਾ ਗਿਆ ਅਤੇ ਮੰਤਰੀ ਖੇਡ ਪਾਰਕਾਂ ਦਾ ਉਦਘਾਟਨ ਕਰਕੇ ਚਲੇ ਗਏ।

🔔 ਸਪੋਰਟਸ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!