|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਕੈਪਟਨ ਵਲੋਂ 4362 ਕਾਂਸਟੇਬਲਾਂ ਦੀ ਭਰਤੀ ਦਾ ਐਲਾਨ

ਚੰਡੀਗੜ੍ਹ (ਦੇਵ ਇੰਦਰਜੀਤ) : ਸੂਬਾ ਸਰਕਾਰ ਅਗਲੇ ਕੁਝ ਮਹੀਨਿਆਂ ’ਚ 50 ਹਜ਼ਾਰ ਤੋਂ ਵੱਧ ਸਰਕਾਰੀ ਅਹੁਦਿਆਂ ’ਤੇ ਭਰਤੀ ਕਰਨ ਵਾਲੀ ਹੈ। ਹਾਲਾਂਕਿ ਮੁੱਖ ਮੰਤਰੀ ਨੇ ਪੂਰੇ ਸਾਲ ਦੌਰਾਨ ਇਕ ਲੱਖ ਭਰਤੀਆਂ ਕਰਨ ਦਾ ਐਲਾਨ ਕੀਤਾ ਹੋਇਆ ਹੈ ਪਰ ਕੋਵਿਡ ਦੀ ਦੂਜੀ ਲਹਿਰ ਕਾਰਨ ਭਰਤੀ ਦਾ ਕੰਮ 2 ਮਹੀਨੇ ਪਿੱਛੇ ਲਟਕ ਗਿਆ। ਕੈਪਟਨ ਨੇ ਕਿਹਾ ਕਿ 4362 ਕਾਂਸਟੇਬਲਾਂ ਵਿਚੋਂ 2016 ਕਾਂਸਟੇਬਲ

NRI Post Desk · 1982 ਦਿਨ ਪਹਿਲਾਂ · ਅੱਪਡੇਟ 1982 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਕੈਪਟਨ ਵਲੋਂ 4362 ਕਾਂਸਟੇਬਲਾਂ ਦੀ ਭਰਤੀ ਦਾ ਐਲਾਨ
📷 NRI Post Desk

ਚੰਡੀਗੜ੍ਹ (ਦੇਵ ਇੰਦਰਜੀਤ) : ਸੂਬਾ ਸਰਕਾਰ ਅਗਲੇ ਕੁਝ ਮਹੀਨਿਆਂ ’ਚ 50 ਹਜ਼ਾਰ ਤੋਂ ਵੱਧ ਸਰਕਾਰੀ ਅਹੁਦਿਆਂ ’ਤੇ ਭਰਤੀ ਕਰਨ ਵਾਲੀ ਹੈ। ਹਾਲਾਂਕਿ ਮੁੱਖ ਮੰਤਰੀ ਨੇ ਪੂਰੇ ਸਾਲ ਦੌਰਾਨ ਇਕ ਲੱਖ ਭਰਤੀਆਂ ਕਰਨ ਦਾ ਐਲਾਨ ਕੀਤਾ ਹੋਇਆ ਹੈ ਪਰ ਕੋਵਿਡ ਦੀ ਦੂਜੀ ਲਹਿਰ ਕਾਰਨ ਭਰਤੀ ਦਾ ਕੰਮ 2 ਮਹੀਨੇ ਪਿੱਛੇ ਲਟਕ ਗਿਆ। ਕੈਪਟਨ ਨੇ ਕਿਹਾ ਕਿ 4362 ਕਾਂਸਟੇਬਲਾਂ ਵਿਚੋਂ 2016 ਕਾਂਸਟੇਬਲ ਜ਼ਿਲ੍ਹਿਆਂ ਵਿੱਚ ਅਤੇ 2346 ਕਾਂਸਟੇਬਲ ਆਰਮੀ ਕੇਡਰ ਵਿੱਚ ਭਰਤੀ ਕੀਤੇ ਜਾਣਗੇ।

ਸੰਬੰਧਿਤ ਖ਼ਬਰਾਂ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਪੁਲਸ ਵਿੱਚ 4362 ਕਾਂਸਟੇਬਲਾਂ ਦੀ ਭਰਤੀ ਕਰਨ ਦਾ ਐਲਾਨ ਕੀਤਾ ਹੈ। ਉਨ੍ਹਾਂ ਪਿਛਲੇ ਦਿਨੀਂ ਸੂਬੇ ਦੇ ਸਾਰੇ ਵੱਡੇ ਪ੍ਰਸ਼ਾਸਨਿਕ ਤੇ ਪੁਲਸ ਅਧਿਕਾਰੀਆਂ ਨੂੰ ਹੁਕਮ ਦਿੱਤੇ ਸਨ ਕਿ ਪੁਲਸ ਤੇ ਸਰਕਾਰ ਦੇ ਵੱਖ-ਵੱਖ ਵਿਭਾਗਾਂ ਵਿਚ ਖਾਲੀ ਪਏ ਅਹੁਦਿਆਂ ਨੂੰ ਭਰਨ ਦੀ ਪ੍ਰਕਿਰਿਆ ਤੁਰੰਤ ਸ਼ੁਰੂ ਕੀਤੀ ਜਾਵੇ।

ਉਨ੍ਹਾਂ ਕਿਹਾ ਕਿ ਜੁਲਾਈ ਦੇ ਅੱਧ ’ਚ ਪੁਲਸ ਵਿੱਚ ਭਰਤੀ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਜਾਵੇਗੀ। ਸਾਰੇ ਜ਼ਿਲ੍ਹਿਆਂ ਵਿੱਚ ਇੱਛੁਕ ਉਮੀਦਵਾਰਾਂ ਲਈ ਪੁਲਸ ਲਾਈਨ, ਕਾਲਜਾਂ ਤੇ ਸਕੂਲਾਂ ਦੇ ਸਟੇਡੀਅਮ ਤੇ ਮੈਦਾਨ ਖੋਲ੍ਹ ਦਿੱਤੇ ਜਾਣਗੇ ਤਾਂ ਜੋ ਪੁਲਸ ’ਚ ਭਰਤੀ ਹੋਣ ਤੋਂ ਪਹਿਲਾਂ ਨੌਜਵਾਨ ਆਪਣੀਆਂ ਤਿਆਰੀਆਂ ਪੂਰੀਆਂ ਕਰ ਸਕਣ। ਉਨ੍ਹਾਂ ਕਿਹਾ ਕਿ ਪੰਜਾਬ ਪੁਲਸ ’ਚ ਹੋਣ ਵਾਲੀ ਭਰਤੀ ਵਿਚ 33 ਫੀਸਦੀ ਅਹੁਦੇ ਜਨਾਨੀਆਂ ਲਈ ਰਾਖਵੇਂ ਰੱਖੇ ਜਾਣਗੇ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!