|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਅਸਤੀਫੇ ਬਾਅਦ ਕੈਪਟਨ ਦਾ ਸੋਨੀਆ ਗਾਂਧੀ ਅਤੇ ਕਾਂਗਰਸ ਤੇ ਹਮਲਾ

ਚੰਡੀਗੜ੍ਹ (ਦੇਵ ਇੰਦਰਜੀਤ) : ਪੰਜਾਬ ਕਾਂਗਰਸ ਵਿਚ ਚੱਲ ਰਹੇ ਤਖ਼ਤਾ ਪਲਟ ਦੇ ਘਟਨਾਕ੍ਰਮ ਤੋਂ ਬਾਅਦ ਆਖਿਰਕਾਰ ਸ਼ਾਮ ਹੁੰਦਿਆਂ ਹੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ। ਕੈਪਟਨ ਆਪਣੇ ਸਮਰਥਕਾਂ ਸਮੇਤ ਰਾਜਭਵਨ ਪਹੁੰਚੇ ਅਤੇ ਰਾਜਪਾਲ ਨੂੰ ਆਪਣਾ ਅਸਤੀਫ਼ਾ ਸੌਂਪ ਦਿੱਤਾ।

NRI Post Desk · 1895 ਦਿਨ ਪਹਿਲਾਂ · ਅੱਪਡੇਟ 1895 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਅਸਤੀਫੇ ਬਾਅਦ ਕੈਪਟਨ ਦਾ ਸੋਨੀਆ ਗਾਂਧੀ ਅਤੇ ਕਾਂਗਰਸ ਤੇ ਹਮਲਾ
📷 NRI Post Desk

ਚੰਡੀਗੜ੍ਹ (ਦੇਵ ਇੰਦਰਜੀਤ) : ਪੰਜਾਬ ਕਾਂਗਰਸ ਵਿਚ ਚੱਲ ਰਹੇ ਤਖ਼ਤਾ ਪਲਟ ਦੇ ਘਟਨਾਕ੍ਰਮ ਤੋਂ ਬਾਅਦ ਆਖਿਰਕਾਰ ਸ਼ਾਮ ਹੁੰਦਿਆਂ ਹੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ। ਕੈਪਟਨ ਆਪਣੇ ਸਮਰਥਕਾਂ ਸਮੇਤ ਰਾਜਭਵਨ ਪਹੁੰਚੇ ਅਤੇ ਰਾਜਪਾਲ ਨੂੰ ਆਪਣਾ ਅਸਤੀਫ਼ਾ ਸੌਂਪ ਦਿੱਤਾ।

ਅਸਤੀਫ਼ਾ ਦੇਣ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਅਸਤੀਫ਼ਾ ਦੇਣ ਦਾ ਮੇਰਾ ਫ਼ੈਸਲਾ ਸਵੇਰੇ ਹੀ ਹੋ ਚੁੱਕਾ ਸੀ। ਉਨ੍ਹਾਂ ਕਿਹਾ ਕਿ ਮੈਂ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨਾਲ ਗੱਲਬਾਤ ਕਰਕੇ ਅਸਤੀਫ਼ੇ ਬਾਰੇ ਸਵੇਰੇ ਹੀ ਜਾਣਕਾਰੀ ਦੇ ਦਿੱਤੀ ਸੀ।

ਸੰਬੰਧਿਤ ਖ਼ਬਰਾਂ

ਕੈਪਟਨ ਨੇ ਕਿਹਾ ਕਿ ਦੋ ਮਹੀਨਿਆਂ ਵਿਚ ਤਿੰਨ ਵਾਰ ਅਜਿਹੀਆਂ ਮੀਟਿੰਗਾਂ ਹੋ ਚੁੱਕੀਆਂ ਹਨ। ਉਨ੍ਹਾਂ ਕਿਹਾ ਕਿ ਪਹਿਲਾਂ ਉਨ੍ਹਾਂ ਨੂੰ ਦੋ ਵਾਰ ਦਿੱਲੀ ਬੁਲਾਇਆ ਗਿਆ ਅਤੇ ਹੁਣ ਉਨ੍ਹਾਂ ਨੂੰ ਬਿਨਾਂ ਭਰੋਸੇ ਵਿਚ ਲਏ ਵਿਧਾਇਕ ਦਲ ਦੀ ਮੀਟਿੰਗ ਬੁਲਾਈ ਗਈ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਉਹ ਬੇਇੱਜ਼ਤ ਮਹਿਸੂਸ ਕਰ ਰਹੇ ਹਨ।

ਕੈਪਟਨ ਨੇ ਕਿਹਾ ਕਿ ਮੈਂ ਸਮਝਦਾ ਹਾਂ ਕਿ ਜੇਕਰ ਹਾਈਕਮਾਨ ਨੂੰ ਲੱਗਦਾ ਹੈ ਕਿ ਮੈਂ ਕੰਮ ਸਹੀ ਨਹੀਂ ਕੀਤਾ ਜਾਂ ਮੈਂ ਸਰਕਾਰ ਸਹੀ ਤਰ੍ਹਾਂ ਨਹੀਂ ਚਲਾ ਸਕਿਆ ਤਾਂ ਮੈਂ ਮੁੱਖ ਮੰਤਰੀ ਦਾ ਅਹੁਦਾ ਛੱਡ ਰਿਹਾ ਹਾਂ। ਜਿਸ ’ਤੇ ਵੀ ਕਾਂਗਰਸ ਹਾਈਕਮਾਨ ਨੂੰ ਭਰੋਸਾ ਹੋਵੇ, ਉਹ ਉਸ ਨੂੰ ਮੁੱਖ ਮੰਤਰੀ ਬਣਾ ਦੇਵੇ।

ਇਸ ਦੇ ਨਾਲ ਹੀ ਕੈਪਟਨ ਅਮਰਿੰਦਰ ਸਿੰਘ ਨੇ ਸਾਫ਼ ਆਖਿਆ ਹੈ ਕਿ ਉਨ੍ਹਾਂ ਦੇ ਸਿਆਸੀ ਬਦਲ ਖੁੱਲ੍ਹੇ ਹਨ। ਉਨ੍ਹਾਂ ਕਿਹਾ ਕਿ ਇਹ ਅਸਤੀਫ਼ਾ ਮੈਂ ਹੀ ਦਿੱਤਾ ਹੈ। ਅਗਲੀ ਰਣਨੀਤੀ ਬਾਰੇ ਪੁੱਛੇ ਗਏ ਸਵਾਲ ’ਤੇ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਸ ਬਾਰੇ ਫਿਲਹਾਲ ਉਨ੍ਹਾਂ ਨੇ ਕੋਈ ਫ਼ੈਸਲਾ ਨਹੀਂ ਕੀਤਾ ਹੈ, ਉਨ੍ਹਾਂ ਕਿਹਾ ਕਿ ਉਹ ਆਪਣੇ ਸਮਰਥਕਾਂ ਨਾਲ ਗੱਲਬਾਤ ਕਰਨਗੇ ਅਤੇ ਇਸ ਤੋਂ ਬਾਅਦ ਹੀ ਅਗਲੀ ਰਣਨੀਤੀ ਦਾ ਐਲਾਨ ਕਰਨਗੇ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!
ਅਸਤੀਫੇ ਬਾਅਦ ਕੈਪਟਨ ਦਾ ਸੋਨੀਆ ਗਾਂਧੀ ਅਤੇ ਕਾਂਗਰਸ ਤੇ ਹਮਲਾ — NRI Post