|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਫ਼ਤਿਹਵੀਰ ਦੀ ਮੌਤ ਤੋਂ ਬਾਅਦ ਨੀਂਦ ਤੋਂ ਜਾਗੀ ਕੈਪਟਨ ਸਰਕਾਰ, 45 ਬੋਰਵੈੱਲ ਕੀਤੇ ਸੀਲ

ਚੰਡੀਗੜ੍ਹ (ਵਿਕਰਮ ਸਹਿਜਪਾਲ) : ਫ਼ਤਿਹਵੀਰ ਦੇ ਮਾਮਲੇ ਤੋਂ ਬਾਅਦ ਕੈਪਟਨ ਸਰਕਾਰ ਐਕਸ਼ਨ 'ਚ ਆ ਗਈ ਹੈ। ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਵੱਲੋਂ ਜਾਰੀ ਆਦੇਸ਼ ਤੋਂ ਬਾਅਦ ਪੰਜਾਬ 'ਚ 45 ਬੋਰਵੈੱਲ ਸੀਲ ਕਰ ਦਿੱਤੇ ਗਏ ਹਨ। ਸੂਬੇ ਦੇ ਡੀਸੀ ਵੱਲੋਂ ਦਿੱਤੀ ਗਈ ਰਿਪੋਰਟ ਮੁਤਾਬਿਕ ਫ਼ਤਿਹਗੜ੍ਹ ਸਾਹਿਬ, ਬੱਸੀ ਪਠਾਣਾਂ, ਮਾਨਸਾ, ਕਪੂਰਥਲਾ, ਪਟਿਆਲਾ ਅਤੇ ਗੁਰਦਾਸਪੁਰ ਵਿੱਚ ਖੁੱਲ੍ਹ

NRI Post Desk · 2261 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਚੰਡੀਗੜ੍ਹ (ਵਿਕਰਮ ਸਹਿਜਪਾਲ) : ਫ਼ਤਿਹਵੀਰ ਦੇ ਮਾਮਲੇ ਤੋਂ ਬਾਅਦ ਕੈਪਟਨ ਸਰਕਾਰ ਐਕਸ਼ਨ 'ਚ ਆ ਗਈ ਹੈ। ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਵੱਲੋਂ ਜਾਰੀ ਆਦੇਸ਼ ਤੋਂ ਬਾਅਦ ਪੰਜਾਬ 'ਚ 45 ਬੋਰਵੈੱਲ ਸੀਲ ਕਰ ਦਿੱਤੇ ਗਏ ਹਨ। ਸੂਬੇ ਦੇ ਡੀਸੀ ਵੱਲੋਂ ਦਿੱਤੀ ਗਈ ਰਿਪੋਰਟ ਮੁਤਾਬਿਕ ਫ਼ਤਿਹਗੜ੍ਹ ਸਾਹਿਬ, ਬੱਸੀ ਪਠਾਣਾਂ, ਮਾਨਸਾ, ਕਪੂਰਥਲਾ, ਪਟਿਆਲਾ ਅਤੇ ਗੁਰਦਾਸਪੁਰ ਵਿੱਚ ਖੁੱਲ੍ਹੇ ਬੋਰਵੈੱਲ ਬੰਦ ਕਰ ਦਿੱਤੇ ਗਏ ਹਨ।

ਸੰਬੰਧਿਤ ਖ਼ਬਰਾਂ

ਉੱਥੇ ਹੀ, ਫ਼ਿਰੋਜ਼ਪੁਰ, ਫ਼ਰੀਦਕੋਟ, ਸ੍ਰੀ ਮੁਕਤਸਰ ਸਾਹਿਬ ਅਤੇ ਤਰਨਤਾਰਨ ਵਿੱਚ ਕੋਈ ਵੀ ਖੁੱਲ੍ਹਾ ਬੋਰਵੈੱਲ ਨਹੀਂ ਮਿਲਿਆ ਹੈ। ਸਰਕਾਰ ਵੱਲੋ ਸੂਬੇ ਵਿੱਚ ਸਾਰੇ ਹੀ ਖੁੱਲ੍ਹੇ ਬੋਰਵੈੱਲਾਂ ਨੂੰ ਬੰਦ ਕਰਵਾਇਆ ਜਾ ਰਿਹਾ ਹੈ। ਜ਼ਿਕਰਯੋਗ ਹੈ ਕਿ ਬੀਤੇ ਵੀਰਵਾਰ ਨੂੰ 2 ਸਾਲਾ ਫ਼ਤਿਹਵੀਰ ਦੀ 150 ਫੁੱਟ ਬੋਰਵੈੱਲ 'ਚ ਡਿੱਗਣ ਕਾਰਨ ਮੌਤ ਹੋ ਗਈ ਸੀ ਜਿਸ ਤੋਂ ਬਾਅਦ ਸਰਕਾਰ ਨੇ ਸੂਬੇ ਦੇ ਖੁੱਲ੍ਹੇ ਪਏ ਬੋਰਵੈੱਲਾਂ ਨੂੰ ਬੰਦ ਕਰਨ ਦੇ ਆਦੇਸ਼ ਦਿੱਤੇ ਹਨ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!