|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਕੈਪਟਨ ਨੇ ਕਰਤਾਰਪੁਰ ਕੋਰੀਡੋਰ ਮਸਲੇ 'ਤੇ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ

ਨਵੀਂ ਦਿੱਲੀ (ਵਿਕਰਮ ਸਹਿਜਪਾਲ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀਰਵਾਰ ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਮੁੱਖ ਮੰਤਰੀ ਕਪਿਤਨ ਅਮਰਿੰਦਰ ਸਿੰਘ ਨੇ ਕੇਂਦਰੀ ਗ੍ਰਹਿ ਮੰਤਰੀ ਨਾਲ ਕਰਤਾਰਪੁਰ ਕੋਰੀਡੋਰ ਦੇ ਮਸਲੇ 'ਤੇ ਚਰਚਾ ਕੀਤੀ। ਮੁੱਖ ਮੰਤਰੀ ਵੱਲੋਂ ਕੇਂਦਰੀ ਗ੍ਰਹਿ ਮੰਤਰੀ ਨੂੰ ਕਰਤਾਰਪੁਰ ਲਾਂਘੇ ਲਈ ਰਾਵੀ ਦਰਿਆ

NRI Post Desk · 2261 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਨਵੀਂ ਦਿੱਲੀ (ਵਿਕਰਮ ਸਹਿਜਪਾਲ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀਰਵਾਰ ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਮੁੱਖ ਮੰਤਰੀ ਕਪਿਤਨ ਅਮਰਿੰਦਰ ਸਿੰਘ ਨੇ ਕੇਂਦਰੀ ਗ੍ਰਹਿ ਮੰਤਰੀ ਨਾਲ ਕਰਤਾਰਪੁਰ ਕੋਰੀਡੋਰ ਦੇ ਮਸਲੇ 'ਤੇ ਚਰਚਾ ਕੀਤੀ। ਮੁੱਖ ਮੰਤਰੀ ਵੱਲੋਂ ਕੇਂਦਰੀ ਗ੍ਰਹਿ ਮੰਤਰੀ ਨੂੰ ਕਰਤਾਰਪੁਰ ਲਾਂਘੇ ਲਈ ਰਾਵੀ ਦਰਿਆ ’ਤੇ ਕਾਜ਼ਵੇਅ ਦੀ ਬਜਾਏ ਓਵਰਬ੍ਰਿਜ ਬਣਾਉਣ ਲਈ ਪਾਕਿਸਤਾਨ ’ਤੇ ਜ਼ੋਰ ਪਾਉਣ ਦੀ ਅਪੀਲ ਕੀਤੀ।

ਸੰਬੰਧਿਤ ਖ਼ਬਰਾਂ

ਇਸ ਦੇ ਨਾਲ ਹੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਪੰਜਾਬ ਦੇ ਨਸ਼ਿਆਂ ਦੇ ਮੁੱਦੇ 'ਤੇ ਵੀ ਚਰਚਾ ਕੀਤੀ। ਉੱਥੇ ਹੀ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ ਕੇਂਦਰ ਸਰਕਾਰ ਪੰਜਾਬ ਅਤੇ ਜੰਮੂ ਕਸ਼ਮੀਰ ਵਿੱਚ ਨਸ਼ਿਆਂ ਦੀ ਸਮੱਸਿਆ ਨਾਲ ਨਿਪਟਣ ਲਈ ਵਿਸਥਾਰਤ ਰਣਨੀਤੀ ਤਿਆਰ ਕਰ ਰਹੀ ਹੈ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰੀ ਮੰਤਰੀ ਨਿਤਿਨ ਗਡਕਰੀ ਅਤੇ ਰਾਮ ਵਿਲਾਸ ਪਾਸਵਾਨ ਨਾਲ ਵੀ ਮੁਲਾਕਾਤ ਕੀਤੀ ਸੀ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!