|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਕੈਪਟਨ ਵੱਲੋਂ ਈਦ ਦਾ ਤੋਹਫ਼ਾ: ਮਾਲੇਰ ਕੋਟਲਾ ਨੂੰ ਪੰਜਾਬ ਦਾ 23ਵਾਂ ਜ਼ਿਲ੍ਹਾ ਬਣਾਇਆ

ਮਾਲੇਰ ਕੋਟਲਾ (ਦੇਵ ਇੰਦਰਜੀਤ) -ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਈਦ-ਉਲ-ਫ਼ਿਤਰ ’ਤੇ ਮਾਲੇਰ ਕੋਟਲਾ ਨੂੰ ਰਾਜ ਦਾ 23ਵਾਂ ਜ਼ਿਲ੍ਹਾ ਬਣਾ ਦਿੱਤਾ। ਇਸ ਤੋਂ ਇਲਾਵਾ ਮੁੱਖ ਮੰਤਰੀ ਨੇ ਮਾਲੇਰ ਕੋਟਲਾ ਲਈ ਕਈ ਯੋਜਨਾਵਾਂ ਦਾ ਐਲਾਨ ਕੀਤਾ। ਈਦ ’ਤੇ ਲੋਕਾਂ ਨੂੰ ਵਧਾਈ ਦੇਣ ਲਈ ਰਾਜ ਪੱਧਰ ’ਤੇ ਆਨਲਾਈਨ ਪ੍ਰੋਗਰਾਮ ਵਿੱਚ ਮੁੱਖ ਮੰਤਰੀ ਨੇ ਮਾਲੇਰ ਕੋਟਲਾ ਲਈ 500

NRI Post Desk · 2022 ਦਿਨ ਪਹਿਲਾਂ · ਅੱਪਡੇਟ 2022 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਕੈਪਟਨ ਵੱਲੋਂ ਈਦ ਦਾ ਤੋਹਫ਼ਾ: ਮਾਲੇਰ ਕੋਟਲਾ ਨੂੰ ਪੰਜਾਬ ਦਾ 23ਵਾਂ ਜ਼ਿਲ੍ਹਾ ਬਣਾਇਆ
📷 NRI Post Desk

ਮਾਲੇਰ ਕੋਟਲਾ (ਦੇਵ ਇੰਦਰਜੀਤ) -ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਈਦ-ਉਲ-ਫ਼ਿਤਰ ’ਤੇ ਮਾਲੇਰ ਕੋਟਲਾ ਨੂੰ ਰਾਜ ਦਾ 23ਵਾਂ ਜ਼ਿਲ੍ਹਾ ਬਣਾ ਦਿੱਤਾ। ਇਸ ਤੋਂ ਇਲਾਵਾ ਮੁੱਖ ਮੰਤਰੀ ਨੇ ਮਾਲੇਰ ਕੋਟਲਾ ਲਈ ਕਈ ਯੋਜਨਾਵਾਂ ਦਾ ਐਲਾਨ ਕੀਤਾ। ਈਦ ’ਤੇ ਲੋਕਾਂ ਨੂੰ ਵਧਾਈ ਦੇਣ ਲਈ ਰਾਜ ਪੱਧਰ ’ਤੇ ਆਨਲਾਈਨ ਪ੍ਰੋਗਰਾਮ ਵਿੱਚ ਮੁੱਖ ਮੰਤਰੀ ਨੇ ਮਾਲੇਰ ਕੋਟਲਾ ਲਈ 500 ਕਰੋੜ ਰੁਪਏ ਦੀ ਲਾਗਤ ਨਾਲ ਮੈਡੀਕਲ ਕਾਲਜ, ਲੜਕੀਆਂ ਦਾ ਕਾਲਜ, ਨਵਾਂ ਬੱਸ ਅੱਡਾ ਤੇ ਮਹਿਲਾ ਥਾਣਾ ਬਣਾਉਣ ਦਾ ਐਲਾਨ ਕੀਤਾ। ਮਾਲੇਰ ਕੋਟਲਾ ਵਿੱਚ ਮੁਸਲਮਾਨਾਂ ਦੀ ਬਹੁਗਿਣਤੀ ਹੈ ਤੇ ਇਹ ਹੁਣ ਤੱਕ ਸੰਗਰੂਰ ਦਾ ਹਿੱਸਾ ਸੀ। ਸੰਗਰੂਰ ਹੈੱਡਕੁਆਰਟਰ ਇਸ ਤੋਂ 35 ਕਿਲੋਮੀਟਰ ਦੂਰ ਹੈ। ਨਵੇਂ ਜ਼ਿਲ੍ਹੇ ਦਾ ਐਲਾਨ ਕਰਦਿਆਂ ਕੈਪਟਨ ਨੇਕ ਕਿਹਾ ਕਿ ਉਨ੍ਹਾਂ ਨੇ ਲੰਮੇ ਸਮੇਂ ਦੀ ਮੰਗ ਨੂੰ ਪੂਰਾ ਕਰ ਦਿੱਤਾ ਹੈ। ਮਾਲੇਰ ਕੋਟਲਾ ਜ਼ਿਲ੍ਹੇ ਵਿੱਚ ਮਾਲੇਰ ਕੋਟਲਾ ਸ਼ਹਿਰ, ਅਮਰਗੜ੍ਹ ਤੇ ਅਹਿਮਦਗੜ੍ਹ ਆਉਣਗੇ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!