|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

JIO ਦੇ ਟਾਵਰਾਂ ਨੂੰ ਨੁਕਸਾਨ ਪਹੁੰਚਾਉਣ ਵਾਲਿਆਂ ਨੂੰ ਕੈਪਟਨ ਦੀ ਚੇਤਾਵਨੀ

ਅੰਮ੍ਰਿਤਸਰ (ਦੇਵਇੰਦਰ ਜਿੱਤ) : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਮਵਾਰ ਨੂੰ ਸੂਬੇ ’ਚ ਮੋਬਾਈਲ ਟਾਵਰਾਂ ਦੀ ਹੋ ਰਹੀ ਭੰਨਤੋੜ ਅਤੇ ਦੂਰ ਸੰਚਾਰ ਸੇਵਾਵਾਂ ਦੇ ਵਿਘਨ ਪਾਉਣ ਵਿਰੁੱਧ ਸਖ਼ਤ ਨਿਰਦੇਸ਼ ਜਾਰੀ ਕੀਤੇ ਹਨ। ਉਨ੍ਹਾਂ ਸੂਬੇ ਦੀ ਪੁਲਿਸ ਨੂੰ ਕਿਹਾ ਕਿ ਅਜਿਹੇ ਗੈਰਕਾਨੂੰਨੀ ਕਾਰਕੁਨਾਂ ਦਾ ਸਹਾਰਾ ਲੈਣ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ। ਉਨ੍ਹਾ

NRI Post Desk · 2159 ਦਿਨ ਪਹਿਲਾਂ · ਅੱਪਡੇਟ 2159 ਦਿਨ ਪਹਿਲਾਂ · 2 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
JIO ਦੇ ਟਾਵਰਾਂ ਨੂੰ ਨੁਕਸਾਨ ਪਹੁੰਚਾਉਣ ਵਾਲਿਆਂ ਨੂੰ ਕੈਪਟਨ ਦੀ ਚੇਤਾਵਨੀ
📷 NRI Post Desk

ਅੰਮ੍ਰਿਤਸਰ (ਦੇਵਇੰਦਰ ਜਿੱਤ) : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਮਵਾਰ ਨੂੰ ਸੂਬੇ ’ਚ ਮੋਬਾਈਲ ਟਾਵਰਾਂ ਦੀ ਹੋ ਰਹੀ ਭੰਨਤੋੜ ਅਤੇ ਦੂਰ ਸੰਚਾਰ ਸੇਵਾਵਾਂ ਦੇ ਵਿਘਨ ਪਾਉਣ ਵਿਰੁੱਧ ਸਖ਼ਤ ਨਿਰਦੇਸ਼ ਜਾਰੀ ਕੀਤੇ ਹਨ। ਉਨ੍ਹਾਂ ਸੂਬੇ ਦੀ ਪੁਲਿਸ ਨੂੰ ਕਿਹਾ ਕਿ ਅਜਿਹੇ ਗੈਰਕਾਨੂੰਨੀ ਕਾਰਕੁਨਾਂ ਦਾ ਸਹਾਰਾ ਲੈਣ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ। ਉਨ੍ਹਾਂ ਇਹ ਸਪੱਸ਼ਟ ਕਰਦਿਆਂ ਕਿਹਾ ਕਿ ਸਰਕਾਰ ਪੰਜਾਬ ਵਿੱਚ ਕਿਸੇ ਵੀ ਨਿੱਜੀ ਜਾਂ ਜਨਤਕ ਜਾਇਦਾਦ ਨੂੰ ਨੁਕਸਾਨ ਪਹੁੰਚਾਉਣ ਸਬੰਧੀ ਬਰਦਾਸ਼ਤ ਨਹੀਂ ਕਰੇਗੀ।

ਸੰਬੰਧਿਤ ਖ਼ਬਰਾਂ

ਮੁੱਖ ਮੰਤਰੀ ਨੇ ਕਿਹਾ ਕਿ ਉਹ ਸਖ਼ਤ ਕਦਮ ਉਠਾਉਣ ਲਈ ਮਜਬੂਰ ਹੋਏ ਕਿਉਂਕਿ ਅਜਿਹੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਸਰਕਾਰ ਦੁਆਰਾ ਵਾਰ-ਵਾਰ ਅਪੀਲ ਕੀਤੇ ਜਾਣ ਦੇ ਬਾਵਜੂਦ ਕਾਨੂੰਨ ਹੱਥਾਂ ’ਚ ਲੈ ਰਹੇ ਹਨ। ਮੁੱਖ ਮੰਤਰੀ ਨੇ ਇਨ੍ਹਾਂ ਗੱਲਾਂ ’ਤੇ ਜ਼ੋਰ ਦਿੰਦਿਆ ਕਿਹਾ ਕਿ ਉਹ ਕਿਸੇ ਵੀ ਕੀਮਤ ’ਤੇ ਸੂਬੇ ਅੰਦਰ ਅਰਾਜਕਤਾ ਨਹੀਂ ਫੈਲਣ ਦੇਣਗੇ ਅਤੇ ਕਿਸੇ ਨੂੰ ਕਾਨੂੰਨ ਆਪਣੇ ਹੱਥਾਂ ’ਚ ਲੈਣ ਦੀ ਆਗਿਆ ਨਹੀਂ ਦਿੱਤੀ ਜਾ ਸਕਦੀ। ਉਨ੍ਹਾਂ ਇਸ਼ਾਰਾ ਕਰਦਿਆਂ ਕਿਹਾ ਕਿ ਸਰਕਾਰ ਵੱਲੋਂ ਖੇਤੀ ਕਾਨੂੰਨਾਂ ਵਿਰੁੱਧ ਹੋ ਰਹੇ ਕਿਸਾਨਾਂ ਦੇ ਸ਼ਾਂਤਮਈ ਧਰਨਿਆਂ ਸਬੰਧੀ ਕੋਈ ਕਾਰਵਾਈ ਨਹੀਂ ਕੀਤੀ।

ਪਰ ਨਿੱਜੀ ਜਾਇਦਾਦ ਨੂੰ ਨੁਕਸਾਨ ਪਹੁੰਚਾਉਣਾ ਤੇ ਆਮ ਨਾਗਰਿਕਾਂ ਨੂੰ ਹੋਣ ਵਾਲੀ ਪ੍ਰੇਸ਼ਾਨੀ ਨੂੰ ਸਹਿਣ ਨਹੀਂ ਕੀਤਾ ਜਾ ਸਕਦਾ। ਗੌਰਤਲੱਬ ਹੈ ਕਿ ਮੁੱਖ ਮੰਤਰੀ ਵੱਲੋਂ ਇਹ ਚੇਤਾਵਨੀ ਉਸ ਸਮੇਂ ਜਾਰੀ ਕੀਤੀ ਗਈ ਹੈ ਜਦੋਂ ਸੂਬੇਂ ਅੰਦਰ ਜ਼ਬਰੀ ਬੰਦ ਕੀਤੇ ਜਾਣ ਵਾਲੇ ਟਾਵਰਾਂ ਦੀ ਗਿਣਤੀ 1561 ਤੱਕ ਪਹੁੰਚ ਗਈ ਤੇ ਇਨ੍ਹਾਂ ਵਿੱਚੋ 25 ਟਾਵਰਾਂ ’ਤੇ ਸਮਾਨ ਦੀ ਵੀ ਭੰਨ-ਤੋੜ ਕੀਤੀ ਗਈ ਹੈ। ਮੁੱਖ ਮੰਤਰੀ ਨੇ ਕਿਸਾਨਾਂ ਅਤੇ ਉਨ੍ਹਾਂ ਦੇ ਸਮਰਥਕਾਂ ਨੂੰ ਅਜਿਹੀਆਂ ਗੈਰ-ਕਾਨੂੰਨੀ ਗਤੀਵਿਧੀਆਂ ਤੁਰੰਤ ਬੰਦ ਕਰ ਦੇਣ ਲਈ ਕਿਹਾ। ਉਨ੍ਹਾਂ ਦੱਸਿਆ ਕਿ ਖ਼ੁਦ ਕਿਸਾਨ ਆਗੂ ਵੀ ਟਾਵਰਾਂ ਨੂੰ ਬੰਦ ਕਰਨ ਦੀ ਕਾਰਵਾਈ ਦੀ ਵਿਰੋਧ ਕਰ ਰਹੇ ਹਨ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਸ ਤਰ੍ਹਾਂ ਦੂਰਸੰਚਾਰ ਦੀਆਂ ਸੇਵਾਵਾਂ ’ਚ ਵਿਘਨ ਪਾਉਣ ਨਾਲ ਸੂਬੇ ਅੰਦਰ 'ਕਮਿਊਨੀਕੇਸ਼ਨ ਬਲੈਕ-ਆਊਟ' ਦੀ ਸਥਿਤੀ ਪੈਦਾ ਹੋ ਸਕਦੀ ਹੈ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਆਈਟੀ ਸੈਕਟਰ ’ਚ ਕੰਮ ਕਰਨ ਵਾਲੇ ਪੇਸ਼ੇਵਰਾਂ ਅਤੇ ਖ਼ਾਸ ਤੌਰ ’ਤੇ ਕੋਰੋਨਾ ਮਹਾਂਮਾਰੀ ਦੌਰਾਨ ਆਨ-ਲਾਈਨ ਪੜ੍ਹਾਈ ਕਰਨ ਵਾਲੇ ਵਿਦਿਆਰਥੀਆਂ ਨੂੰ ਕਾਫ਼ੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!