|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਕਲ ਕੈਪਟਨ ਚੰਡੀਗੜ੍ਹ 'ਚ ਕਰਨਗੇ ਪ੍ਰੈੱਸ ਕਾਨਫ਼ਰੰਸ ਨਵੀਂ ਪਾਰਟੀ ਦਾ ਹੋ ਸਕਦਾ ਐਲਾਨ

ਚੰਡੀਗੜ੍ਹ (ਦੇਵ ਇੰਦਰਜੀਤ) : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਭਲਕੇ ਸਵੇਰੇ 11 ਵਜੇ ਚੰਡੀਗੜ੍ਹ ਵਿਖੇ ਇੱਕ ਪ੍ਰੈੱਸ ਕਾਨਫ਼ਰੰਸ ਨੂੰ ਸੰਬੋਧਨ ਕਰਨਗੇ। ਇਸ ਗੱਲ ਦੀ ਜਾਣਕਾਰੀ ਕੈਪਟਨ ਦੇ ਮੀਡੀਆ ਸਲਾਹਕਾਰ ਰਹੇ ਰਵੀਨ ਠੁਕਰਾਲ ਵਲੋਂ ਦਿੱਤੀ ਗਈ ਹੈ। ਰਵੀਨ ਠੁਕਰਾਲ ਨੇ ਕਾਨਫਰੰਸ ਦੇ ਸਬੰਧ ’ਚ ਟਵੀਟ ਕਰਕੇ ਜਾਣਕਾਰੀ ਦਿੱਤੀ ਹੈ।

NRI Post Desk · 1857 ਦਿਨ ਪਹਿਲਾਂ · ਅੱਪਡੇਟ 1857 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਚੰਡੀਗੜ੍ਹ (ਦੇਵ ਇੰਦਰਜੀਤ) : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਭਲਕੇ ਸਵੇਰੇ 11 ਵਜੇ ਚੰਡੀਗੜ੍ਹ ਵਿਖੇ ਇੱਕ ਪ੍ਰੈੱਸ ਕਾਨਫ਼ਰੰਸ ਨੂੰ ਸੰਬੋਧਨ ਕਰਨਗੇ। ਇਸ ਗੱਲ ਦੀ ਜਾਣਕਾਰੀ ਕੈਪਟਨ ਦੇ ਮੀਡੀਆ ਸਲਾਹਕਾਰ ਰਹੇ ਰਵੀਨ ਠੁਕਰਾਲ ਵਲੋਂ ਦਿੱਤੀ ਗਈ ਹੈ। ਰਵੀਨ ਠੁਕਰਾਲ ਨੇ ਕਾਨਫਰੰਸ ਦੇ ਸਬੰਧ ’ਚ ਟਵੀਟ ਕਰਕੇ ਜਾਣਕਾਰੀ ਦਿੱਤੀ ਹੈ।

ਉਨ੍ਹਾਂ ਨੇ ਇਹ ਵੀ ਦੱਸਿਆ ਕਿ ਇਸ ਕਾਨਫਰੰਸ ਦਾ ਸਿੱਧਾ ਪ੍ਰਸਾਰਨ ਉਨ੍ਹਾਂ ਦੇ ਫੇਸ ਬੁੱਕ ਪੇਜ 'ਤੇ ਕੀਤਾ ਜਾਵੇਗਾ।ਰਵੀਨ ਨੇ ਨਾਲ ਹੀ ਇਹ ਵੀ ਕਿਹਾ ਕਿ ਨਵੀਂ ਪਾਰਟੀ ਦੇ ਐਲਾਨ ਬਾਰੇ ਮੈਂ ਕੁਝ ਨਹੀਂ ਬੋਲ ਸਕਦਾ, ਕਿਉਂਕਿ ਇਹ ਕੈਪਟਨ ਸਾਹਿਬ ਦਾ ਅਧਿਕਾਰ ਖੇਤਰ ਹੈ।

ਸੰਬੰਧਿਤ ਖ਼ਬਰਾਂ

ਪਿਛਲੇ ਕਾਫ਼ੀ ਦਿਨਾਂ ਤੋਂ ਕੈਪਟਨ ਅਮਰਿੰਦਰ ਸਿੰਘ ਚਰਚਾ ਦਾ ਵਿਸ਼ਾ ਬਣੇ ਹੋਏ ਹਨ। ਚਾਹੇ ਉਹ ਅਰੂਸਾ ਆਲਮ ਨੂੰ ਲੈ ਕੇ ਹੋਵੇ ਜਾਂ ਨਵੀਂ ਪਾਰਟੀ ਬਣਾਉਣ ਨੂੰ ਲੈ ਕੇ। ਸੂਤਰਾਂ ਅਨੁਸਾਰ ਭਲਕੇ ਕੀਤੀ ਜਾ ਰਹੀ ਕਾਨਫਰੰਸ ਤੋਂ ਇਹ ਆਸ ਲਗਾਈ ਜਾ ਰਹੀ ਹੈ ਕਿ ਸ਼ਾਇਦ ਕੈਪਟਨ ਅਮਰਿੰਦਰ ਸਿੰਘ 27 ਅਕਤੂਬਰ, 2021 ਨੂੰ ਆਪਣੀ ਨਵੀਂ ਸਿਆਸੀ ਪਾਰਟੀ ਦਾ ਐਲਾਨ ਕਰ ਸਕਦੇ ਹਨ।

ਉਨ੍ਹਾਂ ਦੀ ਮੀਡੀਆ ਟੀਮ ਨੇ ਬਕਾਇਦਾ ਮੀਡੀਆ ਨੂੰ ਸੁਨੇਹੇ ਵੀ ਲਗਾ ਦਿੱਤੇ ਹਨ। ਇਸ ਅਹਿਮ ਪ੍ਰੈਸ ਕਾਨਫਰੰਸ ’ਤੇ ਸਭਦੀਆਂ ਨਜ਼ਰਾਂ ਟਿਕੀਆਂ ਹੋਈਆਂ ਹਨ, ਕਿਉਂਕਿ ਭਲਕੇ ਕੁਝ ਵੀ ਸਿਆਸਤ ’ਚ ਵੱਡਾ ਹੋ ਸਕਦਾ ਹੈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!
ਕਲ ਕੈਪਟਨ ਚੰਡੀਗੜ੍ਹ 'ਚ ਕਰਨਗੇ ਪ੍ਰੈੱਸ ਕਾਨਫ਼ਰੰਸ ਨਵੀਂ ਪਾਰਟੀ ਦਾ ਹੋ ਸਕਦਾ ਐਲਾਨ — NRI Post