|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਕਾਰ ਚਾਲਕ ਨੂੰ 72 ਕਿੱਲੋ ਡੋਡੇ ਚੂਰਾ ਪੋਸਤ ਸਮੇਤ ਕਾਬੂ ਕਰਕੇ ਐੱਨਡੀਪੀਐੱਸ ਐਕਟ ਅਧੀਨ ਕੇਸ ਦਰਜ ਕੀਤਾ

ਸਮਰਾਲਾ : ਪੁਲਿਸ ਚੌਂਕੀ ਬਰਧਾਲਾਂ ਦੀ ਪੁਲਿਸ ਪਾਰਟੀ ਵੱਲੋਂ ਨਾਕਾਬੰਦੀ ਦੌਰਾਨ ਇਕ ਕਾਰ ਚਾਲਕ ਨੂੰ 72 ਕਿੱਲੋ ਡੋਡੇ ਚੂਰਾ ਪੋਸਤ ਸਮੇਤ ਕਾਬੂ ਕਰਕੇ ਐੱਨਡੀਪੀਐੱਸ ਐਕਟ ਅਧੀਨ ਕੇਸ ਦਰਜ ਕੀਤਾ ਹੈ। ਕੇਸ 'ਚ ਨਾਮਜ਼ਦ ਵਿਅਕਤੀ ਦੀ ਪਹਿਚਾਣ ਬਖਸ਼ੀਸ਼ ਸਿੰਘ ਵਾਸੀ ਲੋਪੋਂ ਥਾਣਾ ਸਮਰਾਲਾ ਵਜੋਂ ਹੋਈ ਹੈ। ਡੀਐੱਸਪੀ ਸਮਰਾਲਾ ਦਵਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਚੌਂਕੀ ਬਰਧਾਲਾਂ ਦੇ ਇੰਚਾ

NRI Post Desk · 2261 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਸਮਰਾਲਾ : ਪੁਲਿਸ ਚੌਂਕੀ ਬਰਧਾਲਾਂ ਦੀ ਪੁਲਿਸ ਪਾਰਟੀ ਵੱਲੋਂ ਨਾਕਾਬੰਦੀ ਦੌਰਾਨ ਇਕ ਕਾਰ ਚਾਲਕ ਨੂੰ 72 ਕਿੱਲੋ ਡੋਡੇ ਚੂਰਾ ਪੋਸਤ ਸਮੇਤ ਕਾਬੂ ਕਰਕੇ ਐੱਨਡੀਪੀਐੱਸ ਐਕਟ ਅਧੀਨ ਕੇਸ ਦਰਜ ਕੀਤਾ ਹੈ। ਕੇਸ 'ਚ ਨਾਮਜ਼ਦ ਵਿਅਕਤੀ ਦੀ ਪਹਿਚਾਣ ਬਖਸ਼ੀਸ਼ ਸਿੰਘ ਵਾਸੀ ਲੋਪੋਂ ਥਾਣਾ ਸਮਰਾਲਾ ਵਜੋਂ ਹੋਈ ਹੈ। ਡੀਐੱਸਪੀ ਸਮਰਾਲਾ ਦਵਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਚੌਂਕੀ ਬਰਧਾਲਾਂ ਦੇ ਇੰਚਾਰਜ ਬਲਵੰਤ ਸਿੰਘ ਵੱਲੋਂ ਸੁਆ ਪੁਲੀ ਿਢੱਲਵਾਂ ਕੋਲ ਨਾਕਾਬੰਦੀ ਕਰਕੇ ਸ਼ੱਕੀ ਵਾਹਨਾਂ ਦੀ ਤਲਾਸ਼ੀ ਲਈ ਜਾ ਰਹੀ ਸੀ ਤਾਂ ਇਕ ਆਲਟੋ ਕਾਰ ਚਾਲਕ ਪਿੰਡ ਿਢੱਲਵਾਂ ਤੋਂ ਬਗਲੀ ਕਲਾਂ ਨੂੰ ਜਾ ਰਿਹਾ ਸੀ|

ਸੰਬੰਧਿਤ ਖ਼ਬਰਾਂ

ਸ਼ੱਕ ਦੇ ਆਧਾਰ 'ਤੇ ਉਸ ਦੀ ਗੱਡੀ ਰੋਕ ਕੇ ਤਲਾਸ਼ੀ ਲਈ ਤਾਂ ਉਸ 'ਚੋਂ 72 ਕਿਲੋ ਚੂਰਾ ਪੋਸਤ ਬਰਾਮਦ ਕੀਤਾ ਗਿਆ। ਮਾਮਲੇ ਦੀ ਜਾਂਚ ਕਰ ਰਹੇ ਸਹਾਇਕ ਥਾਣੇਦਾਰ ਬਲਵੰਤ ਸਿੰਘ ਨੇ ਦੱਸਿਆ ਕਿ ਕੇਸ 'ਚ ਨਾਮਜ਼ਦ ਵਿਅਕਤੀ ਨੇ ਮੁੱਢਲੀ ਪੁੱਛਗਿੱਛ ਦੌਰਾਨ ਮੰਨਿਆ ਕਿ ਉਹ ਇਹ ਚੂਰਾ ਪੋਸਤ ਰਾਜਸਥਾਨ ਤੋਂ ਲੈ ਕੇ ਆਇਆ ਸੀ। ਉਨ੍ਹਾਂ ਦੱਸਿਆ ਕਿ ਫੜੇ੍ਹ ਗਏ ਵਿਅਕਤੀ ਨੂੰ ਅੱਜ ਜੁਡੀਸ਼ੀਅਲ ਅਦਾਲਤ 'ਚ ਪੇਸ਼ ਕੀਤਾ, ਜਿੱਥੋਂ ਅਦਾਲਤ ਨੇ ਉਸ ਦਾ ਇਕ ਦਿਨ ਦਾ ਪੁਲਿਸ ਰਿਮਾਂਡ ਦਿੱਤਾ ਹੈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!