|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਪੁਲਿਸ ਵੱਲੋਂ ਡਾ. ਧਰਮਵੀਰ ਗਾਂਧੀ ਅਤੇ ਸੁਰਜੀਤ ਸਿੰਘ ਰੱਖੜਾ ਖਿਲਾਫ਼ ਮਾਮਲਾ ਦਰਜ

ਪਟਿਆਲਾ : ਸ਼ਨਿੱਚਰਵਾਰ ਦੇਰ ਸ਼ਾਮ ਸਦਰ ਸਮਾਣਾ ਪੁਲਿਸ ਵੱਲੋਂ ਪੀਡੀਏ ਤੇ ਨਵਾਂ ਪੰਜਾਬ ਪਾਰਟੀ ਦੇ ਸਾਂਝੇ ਉਮੀਦਵਾਰ ਡਾ. ਧਰਮਵੀਰ ਗਾਂਧੀ ਅਤੇ ਅਕਾਲੀ-ਭਾਜਪਾ ਗਠਜੋੜ ਦੇ ਸਾਂਝੇ ਉਮੀਦਵਾਰ ਸੁਰਜੀਤ ਸਿੰਘ ਰੱਖੜਾ ਖਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ। ਇਸ ਦੇ ਨਾਲ ਹੀ ਦੋਵੇਂ ਉਮੀਦਵਾਰਾਂ ਨੂੰ ਚੋਣ ਕਮਿਸ਼ਨ ਵੱਲੋਂ ਨੋਟਿਸ ਵੀ ਜਾਰੀ ਕਰ ਦਿੱਤਾ ਗਿਆ ਹੈ । ਜਾਣਕਾਰੀ ਅਨੁਸਾਰ ਸਮਾਣਾ ਨੇੜ

NRI Post Desk · 2261 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਪਟਿਆਲਾ : ਸ਼ਨਿੱਚਰਵਾਰ ਦੇਰ ਸ਼ਾਮ ਸਦਰ ਸਮਾਣਾ ਪੁਲਿਸ ਵੱਲੋਂ ਪੀਡੀਏ ਤੇ ਨਵਾਂ ਪੰਜਾਬ ਪਾਰਟੀ ਦੇ ਸਾਂਝੇ ਉਮੀਦਵਾਰ ਡਾ. ਧਰਮਵੀਰ ਗਾਂਧੀ ਅਤੇ ਅਕਾਲੀ-ਭਾਜਪਾ ਗਠਜੋੜ ਦੇ ਸਾਂਝੇ ਉਮੀਦਵਾਰ ਸੁਰਜੀਤ ਸਿੰਘ ਰੱਖੜਾ ਖਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ। ਇਸ ਦੇ ਨਾਲ ਹੀ ਦੋਵੇਂ ਉਮੀਦਵਾਰਾਂ ਨੂੰ ਚੋਣ ਕਮਿਸ਼ਨ ਵੱਲੋਂ ਨੋਟਿਸ ਵੀ ਜਾਰੀ ਕਰ ਦਿੱਤਾ ਗਿਆ ਹੈ । ਜਾਣਕਾਰੀ ਅਨੁਸਾਰ ਸਮਾਣਾ ਨੇੜਲੇ ਪਿੰਡ ਫਤਿਹਪੁਰ ਵਿਖੇ ਸ਼ੈਲਰ ਵਿੱਚੋਂ ਵੱਡੀ ਗਿਣਤੀ ਵਿੱਚ ਸ਼ਰਾਬ ਦੀਆਂ ਬੋਤਲਾਂ ਮਿਲਣ 'ਤੇ ਪੀਡੀਏ ਤੇ ਨਵਾਂ ਪੰਜਾਬ ਪਾਰਟੀ ਦੇ ਉਮੀਦਵਾਰ ਡਾ ਧਰਮਵੀਰ ਗਾਂਧੀ ਅਤੇ ਅਕਾਲੀ ਭਾਜਪਾ ਉਮੀਦਵਾਰ ਸੁਰਜੀਤ ਸਿੰਘ ਰੱਖੜਾ ਵੱਲੋਂ ਪਟਿਆਲਾ ਸਮਾਣਾ ਰੋਡ ਤੇ ਬੀਤੀ ਰਾਤ ਧਰਨਾ ਲਗਾਇਆ ਗਿਆ।

ਸੰਬੰਧਿਤ ਖ਼ਬਰਾਂ

ਚੋਣ ਜ਼ਾਬਤਾ ਅਤੇ ਧਾਰਾ 144 ਲਾਗੂ ਹੋਣ ਦੇ ਚੱਲਦਿਆਂ ਸੜਕ 'ਤੇ ਸਾਥੀਆਂ ਸਮੇਤ ਧਰਨਾ ਦੇਣ ਦੇ ਦੋਸ਼ ਹੇਠ ਥਾਣਾ ਸਦਰ ਸਮਾਣਾ ਪੁਲਿਸ ਵੱਲੋਂ ਡਾ ਗਾਂਧੀ ਅਤੇ ਸੁਰਜੀਤ ਸਿੰਘ ਰੱਖੜਾ ਸਮੇਤ ਹੋਰਨਾਂ ਖਿਲਾਫ਼ ਮਾਮਲਾ ਦਰਜ ਕੀਤਾ ਹੈ। ਇਸ ਦੇ ਨਾਲ ਹੀ ਦੋਵਾਂ ਉਮੀਦਵਾਰਾਂ ਵੱਲੋਂ ਸਵੇਰ ਸਮੇਂ ਕੀਤੀ ਗਈ ਪ੍ਰੈੱਸ ਕਾਨਫ਼ਰੰਸ ਦਾ ਵੀ ਚੋਣ ਕਮਿਸ਼ਨ ਵੱਲੋਂ ਗੰਭੀਰ ਨੋਟਿਸ ਲਿਆ ਗਿਆ ਹੈ ।ਇਸ ਦੀ ਪੁਸ਼ਟੀ ਕਰਦਿਆਂ ਜ਼ਿਲ੍ਹਾ ਚੋਣ ਅਧਿਕਾਰੀ ਕੁਮਾਰ ਅਮਿਤ ਨੇ ਦੱਸਿਆ ਕਿ ਉਮੀਦਵਾਰਾਂ ਵੱਲੋਂ ਪ੍ਰੈੱਸ ਕਾਨਫਰੰਸ ਕਰਨ ਸਬੰਧੀ ਸ਼ਿਕਾਇਤ ਮਿਲੀ ਹੈ,ਇਸ ਸਬੰਧੀ ਨਿਯਮਾਂ ਅਨੁਸਾਰ ਬਣਦੀ ਕਾਰਵਾਈ ਕੀਤੀ ਜਾਵੇਗੀ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!