|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਐਂਟਰਟੇਨਮੈਂਟ

ਕੋਰੋਨਾ ਪ੍ਰੋਟੋਕੋਲ ਦੀ ਉਲੰਘਣਾ ਕਰਨ ਤੇ ਜਿੰਮੀ ਸ਼ੇਰਗਿੱਲ 'ਤੇ ਮਾਮਲਾ ਦਰਜ

ਲੁਧਿਆਣਾ (ਦੇਵ ਇੰਦਰਜੀਤ) : ਪੰਜਾਬੀ ਫਿਲਮ ਅਦਾਕਾਰ ਜਿੰਮੀ ਸ਼ੇਰਗਿੱਲ ਖਿਲਾਫ ਕੋਵਿਡ ਪ੍ਰੋਟੋਕੋਲ ਦੀ ਉਲੰਘਣਾ ਕਰਨ ਦੇ ਦੋਸ਼ ਵਿੱਚ ਕੇਸ ਦਰਜ ਕੀਤਾ ਹੈ। ਫਿਲਮ ਦੀ ਸ਼ੂਟਿੰਗ ਕਰ ਰਹੀ ਕਰੂ ਟੀਮ ਨੇ ਸਿਰਫ ਇੱਕ ਦਿਨ ਪਹਿਲਾਂ ਚਲਾਨ ਕਰਵਾਉਣ ਮਗਰੋਂ ਵੀ ਸ਼ੂਟਿੰਗ ਜਾਰੀ ਰੱਖੀ। ਦੱਸ ਦਈਏ ਕਿ ਐਕਟਰ ਦੀ ਟੀਮ ਵੱਲੋਂ ਨਾਈਟ ਕਰਫਿਊ ਦੌਰਾਨ ਸ਼ੂਟਿੰਗ ਕੀਤੀ। ਹੁਣ ਪੁਲਿਸ ਨੇ ਸਰਕਾਰੀ ਹੁਕਮ

NRI Post Desk · 2038 ਦਿਨ ਪਹਿਲਾਂ · ਅੱਪਡੇਟ 2038 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਕੋਰੋਨਾ ਪ੍ਰੋਟੋਕੋਲ ਦੀ ਉਲੰਘਣਾ ਕਰਨ ਤੇ ਜਿੰਮੀ ਸ਼ੇਰਗਿੱਲ 'ਤੇ ਮਾਮਲਾ ਦਰਜ
📷 NRI Post Desk

ਲੁਧਿਆਣਾ (ਦੇਵ ਇੰਦਰਜੀਤ) : ਪੰਜਾਬੀ ਫਿਲਮ ਅਦਾਕਾਰ ਜਿੰਮੀ ਸ਼ੇਰਗਿੱਲ ਖਿਲਾਫ ਕੋਵਿਡ ਪ੍ਰੋਟੋਕੋਲ ਦੀ ਉਲੰਘਣਾ ਕਰਨ ਦੇ ਦੋਸ਼ ਵਿੱਚ ਕੇਸ ਦਰਜ ਕੀਤਾ ਹੈ। ਫਿਲਮ ਦੀ ਸ਼ੂਟਿੰਗ ਕਰ ਰਹੀ ਕਰੂ ਟੀਮ ਨੇ ਸਿਰਫ ਇੱਕ ਦਿਨ ਪਹਿਲਾਂ ਚਲਾਨ ਕਰਵਾਉਣ ਮਗਰੋਂ ਵੀ ਸ਼ੂਟਿੰਗ ਜਾਰੀ ਰੱਖੀ। ਦੱਸ ਦਈਏ ਕਿ ਐਕਟਰ ਦੀ ਟੀਮ ਵੱਲੋਂ ਨਾਈਟ ਕਰਫਿਊ ਦੌਰਾਨ ਸ਼ੂਟਿੰਗ ਕੀਤੀ। ਹੁਣ ਪੁਲਿਸ ਨੇ ਸਰਕਾਰੀ ਹੁਕਮਾਂ ਦੀ ਉਲੰਘਣਾ ਕਰਨ ਕਰਕੇ ਐਕਟਰ ਜਿੰਮੀ ਸ਼ੇਰਗਿੱਲ ਸਣੇ ਹੋਰ ਕਈਆਂ ਖਿਲਾਫ ਮਹਾਮਾਰੀ ਐਕਟ ਤੇ ਹੋਰ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ।

ਸੰਬੰਧਿਤ ਖ਼ਬਰਾਂ

ਹਾਸਲ ਜਾਣਕਾਰੀ ਮੁਤਾਬਕ ਕੋਰੋਨਾ ਮਹਾਮਾਰੀ ਕਾਰਨ ਲਾਗੂ ਧਾਰਾ 188 ਦਾ ਉਲੰਘਣ ਕਰਨ ਦੇ ਦੋਸ਼ ਵਿੱਚ ਲੁਧਿਆਣਾ ਦੇ ਥਾਣਾ ਡਵੀਜਨ ਨੰਬਰ 1 ਦੀ ਪੁਲਿਸ ਨੇ ਫਿਲਮ ਅਦਾਕਾਰ ਜਿੰਮੀ ਸ਼ੇਰਗਿੱਲ, ਡਾਇਰੈਕਟਰ ਈਸ਼ਵਰ ਨਿਵਾਸ ਸਣੇ 35 ਵਿਅਕਤੀਆਂ ਖਿਲਾਫ ਕੇਸ ਦਰਜ ਕੀਤਾ ਹੈ।ਮੁਤਾਬਕ ਜਿੰਮੀ ਸ਼ੇਰਗਿੱਲ ਵੈੱਬ ਸੀਰੀਜ਼ ‘ਪੁਅਰ ਓਨਰ’ ਲਈ ਲੁਧਿਆਣਾ ਦੀ ਪੁਰਾਣੀ ਸਬਜ਼ੀ ਮੰਡੀ ਨੇੜੇ ਆਰੀਆ ਸਕੂਲ ਵਿਚ ਸ਼ੂਟਿੰਗ ਕਰ ਰਹੇ ਸੀ। ਜਿਨ੍ਹਾਂ ਕੋਲ ਇਸ ਲਈ ਇਜਾਜਤ ਤਾਂ ਸੀ ਪਰ ਸ਼ੂਟਿੰਗ ਰਾਤ 8 ਵਜੇ ਤੱਕ ਚਲਦੀ ਰਹੀ ਜਿਸ ਕਾਰਨ ਇਹ ਕਾਰਵਾਈ ਹੋਈ। ਕੇਸ ਵਿੱਚ ਜਿੰਮੀ ਸ਼ੇਰਗਿੱਲ, ਈਸਵਰ ਨਿਵਾਸ ਸਣੇ 4 ਵਿਅਕਤੀਆਂ ਦੇ ਨਾਂ ਨਾਲ ਬਾਕੀ ਅਣਪਛਾਤਿਆਂ ਖਿਲਾਫ ਕੇਸ ਦਰਜ ਕੀਤਾ ਹੈ।

ਜਿੰਮੀ ਦੀ ਗ੍ਰਿਫਤਾਰੀ ਨਹੀਂ ਹੋਈ, ਜਦਕਿ ਬਾਕੀਆਂ ਨੂੰ ਥਾਣੇ ਵਿੱਚ ਜਮਾਨਤ ਲੈ ਕੇ ਛੱਡ ਦਿੱਤਾ ਗਿਆ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਦੱਸ ਦਈਏ ਕਿ ਪੰਜਾਬ ਵਿੱਚ ਕੋਰੋਨਾ ਦੇ ਕੇਸ ਲਗਾਤਾਰ ਵੱਧ ਰਹੇ ਹਨ। ਕੋਰੋਨਾ ਦੇ ਫੈਲਣ ਨੂੰ ਰੋਕਣ ਲਈ ਸਰਕਾਰ ਉਪਾਅ ਕਰ ਰਹੀ ਹੈ। ਰੋਜ਼ਾਨਾ ਸ਼ਾਮ 5 ਵਜੇ ਸੂਬੇ ਵਿਚ ਦੁਕਾਨਾਂ ਬੰਦ ਰੱਖਣ ਦੇ ਆਦੇਸ਼ ਦੇ ਨਾਲ ਵੀਕੈਂਡ ਲੌਕਡਾਊਨ ਲਾਇਆ ਗਿਆ ਹੈ। ਇਸ ਤੋਂ ਇਲਾਵਾ ਸਰਕਾਰ ਨੇ ਕੁਝ ਹੋਰ ਪਾਬੰਦੀਆਂ ਵੀ ਲਾਈਆਂ ਹਨ। ਇਸਦੇ ਬਾਵਜੂਦ, ਕੁਝ ਲੋਕ ਕੋਵਿਡ ਪ੍ਰੋਟੋਕੋਲ ਦੀ ਉਲੰਘਣਾ ਕਰ ਰਹੇ ਹਨ। ਇਸ ਮਗਰੋਂ ਹੁਣ ਪ੍ਰਸ਼ਾਸਨਿਕ ਪ੍ਰਣਾਲੀ ਨੇ ਪ੍ਰੋਟੋਕੋਲ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖਤੀ ਦਿਖਾਉਣੀ ਸ਼ੁਰੂ ਕਰ ਦਿੱਤੀ ਹੈ।

🔔 ਐਂਟਰਟੇਨਮੈਂਟ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!