|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਐਂਟਰਟੇਨਮੈਂਟ

ਬਾਲੀਵੁੱਡ ਅਦਾਕਾਰਾ ਸੋਨਾਕਸ਼ੀ ਸਿਨਹਾ 'ਤੇ ਲਟਕੀ ਗ੍ਰਿਫ਼ਤਾਰੀ ਦੀ ਤਲਵਾਰ

ਮੁੰਬਈ ਡੈਸਕ (ਵਿਕਰਮ ਸਹਿਜਪਾਲ) : ਬਾਲੀਵੁੱਡ ਅਦਾਕਾਰਾ ਸੋਨਾਕਸ਼ੀ ਸਿਨਹਾ ਮੁਸ਼ਕਲਾਂ 'ਚ ਘਿਰਦੀ ਨਜ਼ਰ ਆ ਰਹੀ ਹੈ। ਯੂਪੀ ਦੇ ਮੁਰਾਦਾਬਾਦ 'ਚ ਪੁਲਿਸ ਨੇ 5 ਵਿਅਕਤੀਆਂ ਸਮੇਤ ਸੋਨਾਕਸ਼ੀ ਖ਼ਿਲਾਫ਼ ਧੋਖਾਧੜੀ ਦਾ ਮਾਮਲਾ ਦਰਜ ਕੀਤਾ ਹੈ। ਦੱਸਿਆ ਜਾ ਰਿਹਾ ਹੈ ਕਿ ਮੁਰਾਦਾਬਾਦ ਦੇ ਕਟਘਰ ਖ਼ੇਤਰ 'ਚ 24 ਨਵੰਬਰ ਨੂੰ ਦਿੱਤੀ ਗਈ ਸ਼ਿਕਾਇਤ ਦੇ ਆਧਾਰ 'ਤੇ ਇੱਕ ਦਿਨ ਪਹਿਲਾਂ ਇਹ ਮਾਮਲਾ ਦਰਜ ਕੀਤਾ

NRI Post Desk · 2261 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਮੁੰਬਈ ਡੈਸਕ (ਵਿਕਰਮ ਸਹਿਜਪਾਲ) : ਬਾਲੀਵੁੱਡ ਅਦਾਕਾਰਾ ਸੋਨਾਕਸ਼ੀ ਸਿਨਹਾ ਮੁਸ਼ਕਲਾਂ 'ਚ ਘਿਰਦੀ ਨਜ਼ਰ ਆ ਰਹੀ ਹੈ। ਯੂਪੀ ਦੇ ਮੁਰਾਦਾਬਾਦ 'ਚ ਪੁਲਿਸ ਨੇ 5 ਵਿਅਕਤੀਆਂ ਸਮੇਤ ਸੋਨਾਕਸ਼ੀ ਖ਼ਿਲਾਫ਼ ਧੋਖਾਧੜੀ ਦਾ ਮਾਮਲਾ ਦਰਜ ਕੀਤਾ ਹੈ। ਦੱਸਿਆ ਜਾ ਰਿਹਾ ਹੈ ਕਿ ਮੁਰਾਦਾਬਾਦ ਦੇ ਕਟਘਰ ਖ਼ੇਤਰ 'ਚ 24 ਨਵੰਬਰ ਨੂੰ ਦਿੱਤੀ ਗਈ ਸ਼ਿਕਾਇਤ ਦੇ ਆਧਾਰ 'ਤੇ ਇੱਕ ਦਿਨ ਪਹਿਲਾਂ ਇਹ ਮਾਮਲਾ ਦਰਜ ਕੀਤਾ ਗਿਆ। ਸੋਨਾਕਸ਼ੀ ਸਿਨਹਾ ਨੂੰ ਪਿਛਲੇ ਸਾਲ 30 ਸਤੰਬਰ ਨੂੰ ਦਿੱਲੀ 'ਚ ਆਯੋਜਿਤ ਇੱਕ ਪ੍ਰੋਗਰਾਮ 'ਚ ਸ਼ਾਮਿਲ ਹੋਣਾ ਸੀ।

ਸੰਬੰਧਿਤ ਖ਼ਬਰਾਂ

ਇਸ ਦੇ ਲਈ ਉਨ੍ਹਾਂ ਕਥਿਤ ਤੌਰ 'ਤੇ 37 ਲੱਖ ਰੁਪਏ ਲਏ ਸੀ। ਸੋਨਾਕਸ਼ੀ 'ਤੇ ਆਰੋਪ ਹੈ ਕਿ ਪੈਸੇ ਲੈਣ ਦੇ ਬਾਅਦ ਵੀ ਉਹ ਪ੍ਰੋਗਰਾਮ 'ਚ ਸ਼ਾਮਲ ਨਹੀਂ ਹੋਈ। ਇਸ ਤੋਂ ਨਾਰਾਜ਼ ਹੋ ਕੇ ਪ੍ਰੋਗਰਾਮ ਦੇ ਆਯੋਜਕਾਂ ਨੇ ਨਵੰਬਰ 'ਚ ਧੋਖਾਧੜੀ ਦੀ ਸ਼ਿਕਾਇਤ ਕੀਤੀ ਸੀ। ਇਸ ਸ਼ਿਕਾਇਤ 'ਤੇ ਸੋਨਾਕਸ਼ੀ ਸਿਨਹਾ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ। ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਦੱਸਣਯੋਗ ਹੈ ਕਿ ਅਜਿਹੇ ਹੀ ਇੱਕ ਮਾਮਲੇ 'ਚ ਦਿੱਲੀ ਹਾਈ ਕੋਰਟ ਨੇ ਅਦਾਕਾਰ ਰਾਜਪਾਲ ਯਾਦਵ ਨੂੰ 3 ਮਹੀਨੇ ਦੀ ਸਜ਼ਾ ਸੁਣਾਈ ਸੀ।

🔔 ਐਂਟਰਟੇਨਮੈਂਟ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!