|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਚਰਿੱਤਰ 'ਤੇ ਸ਼ੱਕ ਨੂੰ ਲੈ ਕੇ ਪਤੀ ਵੱਲੋਂ ਪਤਨੀ ਨੂੰ ਫਾਹਾ ਦੇ ਮਾਰਨ ਦਾ ਮਾਮਲਾ ਸਾਹਮਣੇ ਆਇਆ

ਖਡੂਰ ਸਾਹਿਬ : ਸਥਾਨਕ ਪਿੰਡ ਜਹਾਂਗੀਰ ਵਿਖੇ ਚਰਿੱਤਰ 'ਤੇ ਸ਼ੱਕ ਨੂੰ ਲੈ ਕੇ ਪਤੀ ਵੱਲੋਂ ਪਤਨੀ ਨੂੰ ਫਾਹਾ ਦੇ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਥਾਣਾ ਸ੍ਰੀ ਗੋਇੰਦਵਾਲ ਸਾਹਿਬ ਦੀ ਪੁਲਿਸ ਨੇ ਲਾਸ਼ ਕਬਜ਼ੇ 'ਚ ਲੈ ਕੇ ਕੇਸ ਦਰਜ ਕਰ ਲਿਆ ਹੈ ਜਦਕਿ ਮੁਲਜ਼ਮ ਹਾਲੇ ਫਰਾਰ ਦੱਸੇ ਜਾ ਰਹੇ ਹਨ। ਮ੍ਰਿਤਕਾ ਸ਼ਰਨਜੀਤ ਕੌਰ ਦੇ ਪਿਤਾ ਹਰਦੀਪ ਸਿੰਘ ਪੁੱਤਰ ਪੂਰਨ ਸਿੰਘ ਵਾਸੀ ਨੰਗ

NRI Post Desk · 2261 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਖਡੂਰ ਸਾਹਿਬ : ਸਥਾਨਕ ਪਿੰਡ ਜਹਾਂਗੀਰ ਵਿਖੇ ਚਰਿੱਤਰ 'ਤੇ ਸ਼ੱਕ ਨੂੰ ਲੈ ਕੇ ਪਤੀ ਵੱਲੋਂ ਪਤਨੀ ਨੂੰ ਫਾਹਾ ਦੇ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਥਾਣਾ ਸ੍ਰੀ ਗੋਇੰਦਵਾਲ ਸਾਹਿਬ ਦੀ ਪੁਲਿਸ ਨੇ ਲਾਸ਼ ਕਬਜ਼ੇ 'ਚ ਲੈ ਕੇ ਕੇਸ ਦਰਜ ਕਰ ਲਿਆ ਹੈ ਜਦਕਿ ਮੁਲਜ਼ਮ ਹਾਲੇ ਫਰਾਰ ਦੱਸੇ ਜਾ ਰਹੇ ਹਨ। ਮ੍ਰਿਤਕਾ ਸ਼ਰਨਜੀਤ ਕੌਰ ਦੇ ਪਿਤਾ ਹਰਦੀਪ ਸਿੰਘ ਪੁੱਤਰ ਪੂਰਨ ਸਿੰਘ ਵਾਸੀ ਨੰਗਲ ਪੂਨੀਆਂ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ 'ਚ ਦੱਸਿਆ ਸੀ ਕਿ ਉਸ ਦੀ ਲੜਕੀ ਸ਼ਰਨਜੀਤ ਕੌਰ ਦਾ 16 ਸਾਲ ਪਹਿਲਾਂ ਵਿਆਹ ਚਰਨਜੀਤ ਸਿੰਘ ਉਰਫ਼ ਚਾਨਣ ਵਾਸੀ ਜਹਾਂਗੀਰ ਨਾਲ ਹੋਇਆ ਸੀ।

ਸੰਬੰਧਿਤ ਖ਼ਬਰਾਂ

ਚਾਨਣ ਅਕਸਰ ਵਿਹਲਾ ਰਹਿੰਦਾ ਸੀ ਤੇ ਉਸ ਦੀ ਲੜਕੀ ਮਿਹਨਤ-ਮਜ਼ਦੂਰੀ ਕਰ ਕੇ ਪਰਿਵਾਰ ਦਾ ਪਾਲਣ ਪੋਸ਼ਣ ਕਰ ਰਹੀ ਸੀ। ਸ਼ਰਨਜੀਤ ਨੂੰ ਕੰਮਕਾਰ ਲਈ ਘਰੋਂ ਬਾਹਰ ਜਾਣਾ ਪੈਂਦਾ ਸੀ ਜਿਸ ਕਾਰਨ ਚਰਨਜੀਤ ਸਿੰਘ ਉਸ ਦੇ ਚਰਿੱਤਰ 'ਤੇ ਸ਼ੱਕ ਕਰਨ ਲੱਗਾ ਤੇ ਅਕਸਰ ਉਸ ਨਾਲ ਝਗੜਦਾ ਰਹਿੰਦਾ। ਚਰਨਜੀਤ ਸਿੰਘ ਦਾ ਭਰਾ ਹਰਪਾਲ ਸਿੰਘ ਵੀ ਉਸ ਨੂੰ ਪਤਨੀ ਖ਼ਿਲਾਫ਼ ਉਕਸਾਉਂਦਾ ਰਹਿੰਦਾ ਸੀ। ਇਸੇ ਕਲੇਸ਼ ਕਾਰਨ ਬੀਤੀ ਸ਼ਾਮ ਉਸ ਨੇ ਸ਼ਰਨਜੀਤ ਨਾਲ ਝਗੜਾ ਕੀਤਾ ਅਤੇ ਕੱਪੜੇ ਨਾਲ ਗਲ਼ਾ ਦਬਾ ਕੇ ਉਸ ਦੀ ਹੱਤਿਆ ਕਰ ਦਿੱਤੀ।

ਥਾਣਾ ਸ੍ਰੀ ਗੋਇੰਦਵਾਲ ਸਾਹਿਬ ਦੇ ਮੁਖੀ ਅਜੈ ਕੁਮਾਰ ਨੇ ਦੱਸਿਆ ਕਿ ਹਰਦੀਪ ਸਿੰਘ ਵੱਲੋਂ ਦਿੱਤੇ ਉਕਤ ਬਿਆਨਾਂ ਦੇ ਆਧਾਰ 'ਤੇ ਚਰਨਜੀਤ ਸਿੰਘ ਤੇ ਹਰਪਾਲ ਸਿੰਘ ਖ਼ਿਲਾਫ਼ ਕਤਲ ਦਾ ਮੁਕੱਦਮਾ ਦਰਜ ਕਰ ਲਿਆ ਗਿਆ ਹੈ। ਜਦਕਿ ਲਾਸ਼ ਪੋਸਟਮਾਰਟਮ ਉਪਰੰਤ ਵਾਰਸਾਂ ਨੂੰ ਸੌਂਪ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮ ਮੌਕੇ ਤੋਂ ਫਰਾਰ ਹੋ ਗਏ ਹਨ, ਜਿਨ੍ਹਾਂ ਦੀ ਗ੍ਰਿਫਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!